October 8, 2026, 6:38 am
----------- Advertisement -----------
HomeNewsBreaking Newsਕੁੱਤਿਆਂ ਨੇ ਨੋਚਿਆ ਬੱਚਾ, ਘਰੋਂ ਸਾਮਾਨ ਲੈਣ ਗਿਆ ਸੀ, ਸਾਬਕਾ ਸਰਪੰਚ ਨੇ...

ਕੁੱਤਿਆਂ ਨੇ ਨੋਚਿਆ ਬੱਚਾ, ਘਰੋਂ ਸਾਮਾਨ ਲੈਣ ਗਿਆ ਸੀ, ਸਾਬਕਾ ਸਰਪੰਚ ਨੇ ਬਚਾਈ ਜਾਨ

Published on

----------- Advertisement -----------

ਲੁਧਿਆਣਾ, 31 ਦਸੰਬਰ 2022 – ਲੁਧਿਆਣਾ ਵਿੱਚ ਦੇਰ ਰਾਤ ਇੱਕ ਬੱਚੇ ਨੂੰ ਕੁੱਤਿਆਂ ਨੇ ਆਪਣਾ ਨਿਸ਼ਾਨਾ ਬਣਾਉਣ ਦੀ ਖ਼ਬਰ ਸਾਹਮਣੇ ਆਈ ਹੈ। ਬੱਚੇ ‘ਤੇ ਹਮਲਾ ਕਰਕੇ ਕੁੱਤਿਆਂ ਨੇ ਬੱਚੇ ਨੂੰ ਕਈ ਥਾਵਾਂ ‘ਤੇ ਵੱਢਿਆ। ਉਸ ਦੀਆਂ ਚੀਕਾਂ ਸੁਣ ਕੇ ਇਲਾਕੇ ਦਾ ਸਾਬਕਾ ਸਰਪੰਚ ਹਰੀਓਮ ਘਰੋਂ ਬਾਹਰ ਆ ਗਿਆ। ਉਨ੍ਹਾਂ ਦੇਖਿਆ ਕਿ ਬੱਚੇ ਨੂੰ ਕੁੱਤਿਆਂ ਦੇ ਝੁੰਡ ਨੇ ਜ਼ਮੀਨ ‘ਤੇ ਸੁੱਟ ਦਿੱਤਾ ਅਤੇ ਉਹ ਬੱਚੇ ਨੂੰ ਨੋਚ ਰਹੇ ਸਨ। ਇਸ ਦੌਰਾਨ ਹਰੀਓਮ ਨੇ ਕੁੱਤਿਆਂ ਤੋਂ ਬੱਚੇ ਦੀ ਜਾਨ ਬਚਾਈ।

ਘਟਨਾ ਥਾਣਾ ਸਰਾਭਾ ਨਗਰ ਦੇ ਨਿਊ ਸੁੰਦਰ ਨਗਰ ਇਲਾਕੇ ਦੀ ਹੈ। ਹਰੀਓਮ ਨੇ ਦੱਸਿਆ ਕਿ ਬੱਚਾ ਘਰੋਂ ਕੋਈ ਚੀਜ਼ ਖਰੀਦਣ ਗਿਆ ਸੀ। ਕੁਝ ਦੂਰੀ ‘ਤੇ ਕੁੱਤਿਆਂ ਦੇ ਝੁੰਡ ਨੇ ਉਸ ‘ਤੇ ਹਮਲਾ ਕਰ ਦਿੱਤਾ। ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕੁੱਤਿਆਂ ਨੇ ਕਈ ਥਾਵਾਂ ‘ਤੇ ਦੰਦ ਮਾਰੇ ਹਨ। ਬੱਚੇ ਨੂੰ ਮੁੱਢਲੀ ਸਹਾਇਤਾ ਦੇ ਕੇ ਉਸ ਦੇ ਪਰਿਵਾਰ ਕੋਲ ਭੇਜ ਦਿੱਤਾ ਗਿਆ।

ਸਾਬਕਾ ਸਰਪੰਚ ਹਰੀਓਮ ਨੇ ਦੱਸਿਆ ਕਿ ਕੁੱਤਿਆਂ ਦੇ ਹਮਲੇ ਤੋਂ ਬਾਅਦ ਇਲਾਕੇ ਦੇ ਲੋਕਾਂ ‘ਚ ਆਪਣੇ ਬੱਚਿਆਂ ਨੂੰ ਲੈ ਕੇ ਡਰ ਦਾ ਮਾਹੌਲ ਹੈ। ਬੱਚੇ ਘਰਾਂ ਤੋਂ ਬਾਹਰ ਨਹੀਂ ਨਿਕਲ ਸਕਦੇ। ਦੂਜੇ ਪਾਸੇ ਇਲਾਕੇ ਦੇ ਹੋਰ ਲੋਕਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਇਹ ਕੁੱਤਿਆਂ ਨੇ ਲੋਕਾਂ ਨੂੰ ਵੱਢਣ ਦੀ ਕੋਸ਼ਿਸ਼ ਕੀਤੀ ਹੈ।

ਇਸ ਸਬੰਧੀ ਕਈ ਵਾਰ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਪਰ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲ ਰਿਹਾ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ। ਤਾਂ ਜੋ ਬੱਚੇ ਬਿਨਾਂ ਕਿਸੇ ਡਰ ਦੇ ਗਲੀ ਵਿੱਚ ਖੇਡ ਸਕਣ।

ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਮਾਦਾ ਕੁੱਤੇ ਹਰ ਰੋਜ਼ ਬੱਚਿਆਂ ਨੂੰ ਜਨਮ ਦੇ ਰਹੇ ਹਨ। ਇਸ ਕਾਰਨ ਇਲਾਕੇ ਵਿੱਚ ਕੁੱਤਿਆਂ ਦੀ ਗਿਣਤੀ ਵਿੱਚ ਕਾਫੀ ਵਾਧਾ ਹੋ ਰਿਹਾ ਹੈ। ਇਲਾਕੇ ਵਿੱਚ ਕੁੱਤਿਆਂ ਦੀ ਨਸਬੰਦੀ ਨਹੀਂ ਕੀਤੀ ਜਾ ਰਹੀ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਇਲਾਕੇ ਦੇ ਲੋਕਾਂ ਲਈ ਵੱਡੀ ਸਮੱਸਿਆ ਪੈਦਾ ਹੋਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...