ਚੰਡੀਗੜ੍ਹ, 1 ਜਨਵਰੀ 2022 – ਸੀ ਐਮ ਚੰਨੀ ਨੇ ਪੰਜਾਬ ਦੇ ਰਾਜਪਾਲ ‘ਤੇ ਦੋਸ਼ ਲਾਏ ਹਨ ਇਕ ਰਾਜਪਾਲ ਸਿਆਸੀ ਕਾਰਨਾਂ ਕਰਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਿੱਲ ਪਾਸ ਨਹੀਂ ਕਰ ਰਹੇ।
ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਰਾਜਪਾਲ ‘ਤੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਬਿੱਲ ਨੂੰ ਮਨਜ਼ੂਰੀ ਨਾ ਦੇਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ 36,000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਦੌਰਾਨ ਬਿੱਲ (The Punjab Protection and Regularisation of Contractual Employees 2021) ਪਾਸ ਕੀਤਾ ਗਿਆ ਸੀ। ਚੰਨੀ ਨੇ ਕਿਹਾ, “ਰਾਜਨੀਤਿਕ ਕਾਰਨਾਂ ਕਰਕੇ, ਰਾਜਪਾਲ ਮੇਰੀ ਕੈਬਨਿਟ ਦੁਆਰਾ ਕੀਤੀਆਂ ਬੇਨਤੀਆਂ ਦੇ ਬਾਵਜੂਦ ਬਿੱਲਾਂ ਨੂੰ ਮਨਜ਼ੂਰੀ ਨਹੀਂ ਦੇ ਰਹੇ ਹਨ। ਅਸੀਂ ਇਸ ਸਬੰਧ ਵਿੱਚ ਜਲਦੀ ਹੀ ਉਨ੍ਹਾਂ ਨੂੰ ਦੁਬਾਰਾ ਮਿਲਾਂਗੇ।”












