November 7, 2026, 7:05 pm
----------- Advertisement -----------
HomeNewsBreaking Newsਮੁੱਖ ਮੰਤਰੀ ਚੰਨੀ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਲਈ ਨਵੇਂ ਸਾਲ`ਤੇ ਤੋਹਫ਼ਾ

ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਲਈ ਨਵੇਂ ਸਾਲ`ਤੇ ਤੋਹਫ਼ਾ

Published on

----------- Advertisement -----------
  • ਬਹਾਦਰ ਜਵਾਨਾਂ ਲਈ ਕਈ ਪਹਿਲਕਦਮੀਆਂ ਦਾ ਕੀਤਾ ਐਲਾਨ
  • ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਵਿੱਚ ਪੁਲਿਸ ਦੀ ਭੂਮਿਕਾ ਦੀ ਕੀਤੀ ਸ਼ਲਾਘਾ

ਜਲੰਧਰ, 31 ਦਸੰਬਰ 2021 – ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅੱਜ ਪੁਲਿਸ ਮੁਲਾਜ਼ਮਾਂ ਲਈ ਕਈ ਪਹਿਲਕਦਮੀਆਂ ਦਾ ਐਲਾਨ ਕੀਤਾ।

ਅੱਜ ਇੱਥੇ ਪੀ.ਏ.ਪੀ. ਕੰਪਲੈਕਸ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨਾਲ ਭਾਵੁਕ ਹੁੰਦਿਆਂ ਕਿਹਾ ਕਿ ਹਥਿਆਰਬੰਦ ਬਲਾਂ ਅਤੇ ਪੁਲਿਸ ਵਿੱਚ ਸੇਵਾ ਇੱਕ ਚੁਣੌਤੀਪੂਰਨ ਕੰਮ ਹੈ ਅਤੇ ਸਿਰਫ਼ ਉਹੀ ਲੋਕ ਹੀ ਇਨ੍ਹਾਂ ਵਿੱਚ ਸ਼ਾਮਲ ਹੁੰਦੇ ਹਨ ਜਿਨ੍ਹਾਂ ਵਿੱਚ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਦਾ ਜਜ਼ਬਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਪੰਜਾਬ ਪੁਲਿਸ ਦੇ ਵੱਡਮੁੱਲੇ ਯੋਗਦਾਨ ਨੂੰ ਮੰਨਦੀ ਹੈ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਪੁਲਿਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਪਾਬੰਦ ਹੈ।

ਮੁੱਖ ਮੰਤਰੀ ਚੰਨੀ ਨੇ ਪੁਲਿਸ ਮੁਲਾਜ਼ਮਾਂ ਦੀ ਵੱਡੀ ਮੰਗ ਨੂੰ ਪ੍ਰਵਾਨ ਕਰਦਿਆਂ ਆਉਂਦੇ ਨਵੇਂ ਸਾਲ ਤੋਂ ਵਰਦੀ ਭੱਤਾ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਚੰਗੀ ਕੁਆਲਿਟੀ ਦੀ ਵਰਦੀ ਮੁਹੱਈਆ ਕਰਵਾਈ ਜਾਵੇਗੀ, ਜਿਸ ਦਾ ਪੂਰਾ ਭੁਗਤਾਨ ਸਰਕਾਰ ਵੱਲੋਂ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਸਰਕਾਰੀ ਬੱਸਾਂ ਵਿੱਚ ਕਿਸੇ ਵੀ ਡਿਊਟੀ ਵਾਲੇ ਪੁਲਿਸ ਮੁਲਾਜ਼ਮ ਲਈ ਮੁਫਤ ਬੱਸ ਯਾਤਰਾ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ 13 ਮਹੀਨਿਆਂ ਦੀ ਤਨਖਾਹ ਮਿਲਦੀ ਰਹੇਗੀ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬੰਬ ਨਕਾਰਾ ਕਰਨ ਵਾਲੀਆਂ ਯੂਨਿਟਾਂ ਡਿਊਟੀ ਦੌਰਾਨ ਆਪਣੀ ਜਾਨ ਨੂੰ ਖਤਰੇ ਵਿੱਚ ਪਾਉਂਦੀਆਂ ਹਨ ਅਤੇ ਇਸ ਨੂੰ ਦੇਖਦਿਆਂ ਸੂਬਾ ਸਰਕਾਰ ਉਨ੍ਹਾਂ ਨੂੰ ਜੋਖਮ ਭੱਤਾ ਮੁਹੱਈਆ ਕਰਵਾਏਗੀ। ਉਨ੍ਹਾਂ ਨੇ ਕੈਂਪਾਂ ਦੌਰਾਨ ਪੰਜਾਬ ਪੁਲਿਸ ਦੇ ਖਿਡਾਰੀਆਂ ਲਈ ਡਾਈਟ ਵਾਸਤੇ ਮਿਲਦੀ ਰਾਸ਼ੀ ਮੌਜੂਦਾ 150 ਰੁਪਏ ਤੋਂ ਵਧਾ ਕੇ 250 ਰੁਪਏ ਪ੍ਰਤੀ ਦਿਨ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਖੇਡਾਂ ਨੂੰ ਹੁਲਾਰਾ ਦੇਣ ਲਈ ਪੀਏਪੀ ਕੈਂਪਸ ਵਿੱਚ 1 ਕਰੋੜ ਰੁਪਏ ਦੀ ਲਾਗਤ ਨਾਲ ਗਰਾਊਂਡ ਦੀ ਮੁਰੰਮਤ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਮੁਹਾਲੀ ਹਵਾਈ ਅੱਡਿਆਂ ’ਤੇ ਪੁਲੀਸ ਸਾਂਝ ਕੇਂਦਰ ਖੋਲ੍ਹੇ ਜਾਣਗੇ। ਉਨ੍ਹਾਂ ਨੇ ਪੁਲਿਸ ਫੋਰਸ ਵਿੱਚ 250 ਵਾਹਨਾਂ ਦੀ ਖਰੀਦ ਲਈ ਲੋੜੀਂਦੇ ਫੰਡਾਂ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਚੰਨੀ ਨੇ ਅਗਲੇ ਬਜਟ ਤੋਂ ਪੁਲਿਸ ਭਲਾਈ ਫੰਡ ਨੂੰ ਮੌਜੂਦਾ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰਨ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਚੰਨੀ ਨੇ ਦੇਸ਼ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਤੋਂ ਬਿਨਾਂ ਦੇਸ਼ ਦੀ ਤਰੱਕੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੁਲਿਸ ਸੱਚੇ ਲੋਕਾਂ ਦੀ ਦੋਸਤ ਹੁੰਦੀ ਹੈ ਜਦਕਿ ਅਪਰਾਧੀ ਪੁਲਿਸ ਤੋਂ ਡਰਦੇ ਹਨ। ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਪੁਲਿਸ ਦੀ ਇਮਾਨਦਾਰੀਤੇ ਕੋਈ ਵੀ ਪ੍ਰਸ਼ਨ ਚਿੰਨ੍ਹ ਲਾਉਣ ਦਾ ਮਤਲਬ ਨਹੀਂ ਬਣਦਾ।

ਮੁੱਖ ਮੰਤਰੀ ਚੰਨੀ ਨੇ ਅੱਤਵਾਦ ਦੇ ਕਾਲੇ ਦਿਨਾਂ ਤੋਂ ਬਾਅਦ ਸੂਬੇ ਦੇ ਹਾਲਾਤ ਆਮ ਵਾਂਗ ਕਰਨ ਵਿੱਚ ਪੰਜਾਬ ਪੁਲਿਸ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਦੁਨੀਆਂ ਭਰ ਵਿੱਚ ਸ਼ਾਇਦ ਹੀ ਕੋਈ ਮੁਕਾਬਲਾ ਹੋਵੇ। ਮੁੱਖ ਮੰਤਰੀ ਚੰਨੀ ਨੇ ਇਹ ਵੀ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਸਫਾਇਆ ਕਰਕੇ ਸੂਬੇ ਦੀ ਸੇਵਾ ਕਰਨ ਦੀ ਆਪਣੀ ਅਮੀਰ ਪਰੰਪਰਾ ਨੂੰ ਕਾਇਮ ਰੱਖੇਗੀ।

ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਸੂਬਾ ਵਿਰੋਧੀ ਤਾਕਤਾਂ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਤੇ ਤੁਲੀਆਂ ਹੋਈਆਂ ਹਨ। ਹਾਲਾਂਕਿ, ਉਨ੍ਹਾਂ ਕਿਹਾ ਪੰਜਾਬੀਆਂ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਲੜਾਈ ਲੜੀ ਹੈ ਅਤੇ ਕਿਹਾ ਕਿ ਹੁਣ ਵੀ ਪੰਜਾਬੀ ਦੇਸ਼ ਦੀ ਸੇਵਾ ਲਈ ਸਭ ਤੋਂ ਅੱਗੇ ਹੋਣਗੇ। ਮੁੱਖ ਮੰਤਰੀ ਚੰਨੀ ਨੇ ਆਸ ਪ੍ਰਗਟ ਕੀਤੀ ਕਿ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਇਨ੍ਹਾਂ ਚੁਣੌਤੀਆਂਤੇ ਜਲਦੀ ਹੀ ਕਾਬੂ ਪਾਇਆ ਜਾਵੇਗਾ।

ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਉਨ੍ਹਾਂ ਨੇ ਦੇਸ਼ ਪ੍ਰਤੀ ਮਿਸਾਲੀ ਸੇਵਾਵਾਂ ਨਿਭਾਉਣ ਲਈ ਪੰਜਾਬ ਪੁਲਿਸ ਦੀ ਵੀ ਸ਼ਲਾਘਾ ਕੀਤੀ। ਰੰਧਾਵਾ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਦੌਰਾਨ ਕੈਂਪਸ ਪਹੁੰਚਣ ਤੇ ਸੀ.ਐਮ.ਚੰਨੀ ਨੂੰ ਪੀਏਪੀ ਕੰਪਲੈਕਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਨੇ ਸ਼ਹੀਦੀ ਸਮਾਰਕਤੇ ਫੁੱਲ ਮਾਲਾਵਾਂ ਚੜ੍ਹਾ ਕੇ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ। ਮੁੱਖ ਮੰਤਰੀ ਚੰਨੀ ਨੇ ਵੈਲਫੇਅਰ ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਡੀਜੀਪੀ ਪੰਜਾਬ ਸਿਧਾਰਥ ਚਟੋਪਾਧਿਆਏ, ਡੀਜੀਪੀ ਪੀਏਪੀ ਆਈਪੀਐਸ ਸਹੋਤਾ ਅਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...