September 12, 2026, 9:03 pm
----------- Advertisement -----------
HomeNewsBreaking Newsਮੁੱਖ ਮੰਤਰੀ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ,...

ਮੁੱਖ ਮੰਤਰੀ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਦੋ ਅਹਿਮ ਮੁੱਦਿਆਂ ‘ਤੇ ਹੋਈ ਚਰਚਾ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਦੋ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੋਮਵਾਰ ਨੂੰ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਮੀਟਿੰਗ ਤੋਂ ਬਾਅਦ ਮੁੱਖ ਮੁੱਦਿਆਂ ‘ਤੇ ਚਰਚਾ ਦਾ ਜ਼ਿਕਰ ਕੀਤਾ। ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀ.ਐਮ ਚੰਨੀ ਨੇ ਦੱਸਿਆ ਕਿ ਬੀ.ਬੀ.ਐੱਮ.ਬੀ ਦੇ ਮਾਮਲੇ ਅਤੇ ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਛੇਤੀ ਤੋਂ ਛੇਤੀ ਵਾਪਸ ਲਿਆਉਣ ਬਾਰੇ ਅਮਿਤ ਸ਼ਾਹ ਨਾਲ ਗੱਲਬਾਤ ਹੋਈ ਹੈ।
ਬੀ.ਬੀ.ਐੱਮ.ਬੀ ਦੇ ਮਾਮਲੇ ‘ਤੇ ਗ੍ਰਹਿ ਮੰਤਰੀ ਨਾਲ ਗੱਲਬਾਤ ਦੌਰਾਨ ਸੀ ਐਮ ਚੰਨੀ ਨੇ ਕਿਹਾ ਕਿ “ਕੇਂਦਰ ਬਾਹਰੋਂ ਲੋਕਾਂ ਨੂੰ ਤਾਇਨਾਤ ਕਰਨਾ ਚਾਹੁੰਦਾ ਹੈ। ਮੈਂ ਗ੍ਰਹਿ ਮੰਤਰੀ ਨੂੰ ਇਸ ‘ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਮੈਨੂੰ ਭਰੋਸਾ ਦਿਵਾਇਆ ਕਿ ਉਹ ਇਸ ਬਾਰੇ 1-2 ਦਿਨਾਂ ਵਿੱਚ ਆਪਣੇ ਮੰਤਰੀ ਨਾਲ ਗੱਲਬਾਤ ਕਰਨਗੇ ਅਤੇ ਪੰਜਾਬ ਦੀ ਇੱਛਾ ਅਨੁਸਾਰ ਕੰਮ ਕਰਨਗੇ।”
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ, “ਦੂਜਾ, ਸਾਡੇ 997 ਵਿਦਿਆਰਥੀ ਯੂਕਰੇਨ ਵਿੱਚ ਸਨ, ਜਿਨ੍ਹਾਂ ਵਿੱਚੋਂ 420 ਵਾਪਸ ਆ ਗਏ ਹਨ, 200 ਪੋਲੈਂਡ ‘ਚ ਹਨ ਅਤੇ ਸੁਰੱਖਿਅਤ ਹਨ ਪਰ ਕੁਝ ਲੋਕ ਅਜੇ ਵੀ ਯੂਕਰੇਨ ਵਿੱਚ ਫਸੇ ਹੋਏ ਹਨ। ਮੈਂ ਉਨ੍ਹਾਂ ਲਈ ਬੇਨਤੀ ਕੀਤੀ, ਗ੍ਰਹਿ ਮੰਤਰੀ ਨੇ ਮੈਨੂੰ ਭਰੋਸਾ ਦਿਵਾਇਆ ਕਿ ਉਹ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਜਲਦ ਤੋਂ ਜਲਦ ਬਾਹਰ ਕੱਢਿਆ ਜਾਵੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...