ਪੰਜਾਬ ਦੇ ਮੁੱਖ ਮੰਤਰੀ ਚਾਂਰਨਜੀਤ ਸਿੰਘ ਨੇ ਵਿਰੋਧੀ ਪਾਰਟੀਆਂ ਉਪਰ ਗੰਭੀਰ ਇਲਜ਼ਾਮ ਲਗਾਏ ਹਨ। ਸੀ.ਐਮ ਚੰਨੀ ਵੱਲੋ ਸੋਸ਼ਲ ਮੀਡੀਆ ਤੇ ਟਵੀਟ ਕਰ ਡੇਰਾ ਸਮਰਥਨ ਲੈ ਰਹੀਆਂ ਪਾਰਟੀਆਂ ਤੇ ਨਿਸ਼ਾਨਾ ਸਾਧਿਆ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਟਵੀਟ ਕਰਕੇ ਕਿਹਾ ਕਿ ਅਕਾਲੀ ਤੇ ਭਾਜਪਾ ਦੀ ਭਾਈਵਾਲੀ ਖੁੱਲ੍ਹ ਕੇ ਸਾਹਮਣੇ ਆਈ ਹੈ | ਦੋਵੇਂ ਡੇਰਾ ਸੱਚਾ ਸੌਦਾ ਦਾ ਸਮਰਥਨ ਲੈ ਰਹੇ ਹਨ।

ਚਰਨਜੀਤ ਚੰਨੀ ਨੇ ਇਕ ਹੋਰ ਟਵੀਟ ਕਰ ਆਪ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਭਗਵੰਤ ਮਾਨ ਤੇ ‘ਆਪ’ ਨੇ ਵੀ ਧੂਰੀ ‘ਚ ਡੇਰਾ ਸਮਰਥਨ ਮੰਗਿਆ ਹੈ। ਇਨ੍ਹਾਂ ਪਾਰਟੀਆਂ ਦੀ ਇਹ ਸਾਰੀ ਨਿਰਾਸ਼ਾ ਅਤੇ ਰਿਪੋਰਟਾਂ ਦੱਸਦੀਆਂ ਹਨ ਕਿ ਕਾਂਗਰਸ ਬਹੁਮਤ ਨਾਲ ਪੰਜਾਬ ਵਿੱਚ ਸਰਕਾਰ ਬਣਾ ਰਹੀ ਹੈ

ਪੰਜਾਬ ਵੋਟਿੰਗ ਤੋਂ ਪਹਿਲਾਂ ਪੰਜਾਬ ਦੇ ਸੀਐਮ ਚਰਨਜੀਤ ਚੰਨੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਤੋਂ ਬਾਅਦ ਸੀਐਮ ਚੰਨੀ ਨੇ ਸ਼ਿਵ ਮੰਦਰ ਡੇਰਾ ਬਾਬਾ ਜਾਲਮ ਗਿਰੀ ਜੀ ਵਿਖੇ ਮੱਥਾ ਟੇਕਿਆ।












