ਦਿੱਲੀ ‘ਚ ਫਿਰ ਤੋਂ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਰਾਜਧਾਨੀ ‘ਚ ਇਸ ਸਬੰਧ ‘ਚ ਸਮੀਖਿਆ ਬੈਠਕ ਕਰਨਗੇ। ਪਿਛਲੇ ਤਿੰਨ ਦਿਨਾਂ ਵਿੱਚ ਇੱਥੇ ਕੋਰੋਨਾ ਦੇ ਮਾਮਲੇ ਦੁੱਗਣੇ ਹੋ ਗਏ ਹਨ। ਇਸ ਬੈਠਕ ‘ਚ ਕੋਰੋਨਾ ਨੂੰ ਰੋਕਣ ਲਈ ਕੁਝ ਪਾਬੰਦੀਆਂ ਲਗਾਉਣ ਦਾ ਫੈਸਲਾ ਵੀ ਲਿਆ ਜਾ ਸਕਦਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਵੀ ਕੋਰੋਨਾ ਨੂੰ ਲੈ ਕੇ ਮੀਟਿੰਗ ਕੀਤੀ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੋਰੋਨਾ ਨਾਲ ਨਜਿੱਠਣ ਲਈ ਹਸਪਤਾਲਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਹਸਪਤਾਲ ਕੋਰੋਨਾ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਨ। ਜ਼ਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 3016 ਮਾਮਲੇ ਸਾਹਮਣੇ ਆਏ। ਇਹ ਅੰਕੜਾ 1 ਅਕਤੂਬਰ ਤੋਂ ਬਾਅਦ ਸਭ ਤੋਂ ਵੱਧ ਹੈ।
----------- Advertisement -----------
CM ਅਰਵਿੰਦ ਕੇਜਰੀਵਾਲ ਅੱਜ ਕਰਨਗੇ ਕੋਰੋਨਾ ਸਮੀਖਿਆ ਬੈਠਕ, ਪਾਬੰਦੀਆਂ ਲਗਾਉਣ ‘ਤੇ ਲਿਆ ਜਾ ਸਕਦਾ ਫੈਸਲਾ
Published on
----------- Advertisement -----------
----------- Advertisement -----------












