ਕਿਸਾਨੀ ਅੰਦੋਲਨ ਦੌਰਾਨ ਬੀਤੇ ਦਿਨੀਂ ਖਨੌਰੀ ਬਾਰਡਰ ‘ਤੇ ਨੌਜਵਾਨ ਸ਼ੁਭਕਰਨ ਸਿੰਘ (21) ਵਾਸੀ ਬਠਿੰਡਾ ਦੀ ਮੌਤ ਹੋ ਗਈ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ ਅੱਜ ਮੁੱਖ ਮੰਤਰੀ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕੇ ਸਾਂਝੀ ਕੀਤੀ ਹੈ
ਸੀ ਐਮ ਮਾਨ ਨੇ ਟਵੀਟ ਕੀਤਾ ਕਿ “ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ”
ਦੱਸ ਦਈਏ ਕਿ ਸ਼ੁਭਕਰਨ ਸਿੰਘ ਤਿੰਨ ਭੈਣਾਂ ਦੀ ਇਕਲੌਤਾ ਭਰਾ ਸੀ ਅਤੇ ਬਚਪਨ ਵਿਚ ਹੀ ਉਸ ਦੀ ਮਾਂ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਦਾਦੀ ਨੇ ਬੜੀ ਮੁਸ਼ਕਿਲ ਨਾਲ ਇਸ ਨੂੰ ਪਾਲਿਆ ਸੀ। ਪਹਿਲਾਂ ਸ਼ੁਭਕਰਨ ਦੀ ਮਾਂ ਅਤੇ ਫਿਰ ਦਾਦਾ ਇਸ ਜਹਾਨ ਤੋਂ ਚਲੇ ਗਏ। ਨੌਜਵਾਨ ਸ਼ੁਭਕਰਨ ਸਿੰਘ ਪਰਿਵਾਰ ਦਾ ਸਹਾਰਾ ਸੀ।ਪਿੰਡ ਦੇ ਲੋਕਾਂ ਨੇ ਦੱਸਿਆ ਕਿ ਉਸ ਨੇ ਸਾਲ 2020 ਦੌਰਾਨ ਦਿੱਲੀ ਵਿੱਚ ਲੱਗੇ ਕਿਸਾਨ ਮੋਰਚੇ ਵਿੱਚ ਵੀ ਹਿੱਸਾ ਲਿਆ ਸੀ। ਸ਼ੁਭਕਰਨ ਸਿੰਘ ਦਸਵੀਂ ਪਾਸ ਸੀ ਅਤੇ ਇਸ ਵੇਲੇ ਉਹ ਆਪਣੀ 2 ਏਕੜ ਜਮੀਨ ਵਿੱਚ ਖੇਤੀ ਕਰ ਰਿਹਾ ਸੀ।ਉਸਦੇ ਸਿਰ ਕਰੀਬ 18 ਲੱਖ ਰੁਪਏ ਕਰਜ਼ਾ ਸੀ












