ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਟਵੀਟ ਕੀਤਾ ਕਿ “ਅੱਜ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਇਸ ਮੀਟਿੰਗ ਦੌਰਾਨ ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਕਰਨ ਅਤੇ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ ਅਤੇ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ਲਈ ਅਧਿਕਾਰੀਆਂ ਨੂੰ ਸੜਕਾਂ ਦੇ ਕਿਨਾਰੇ 2 ਲੱਖ ਬੂਟੇ ਲਗਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਵੀ ਕਿਹਾ ਗਿਆ।” ਇਸ ਮੀਟਿੰਗ ‘ਚ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਰਹੇ।













