June 1, 2026, 11:18 pm
----------- Advertisement -----------
HomeNewsBreaking Newsਮੁੱਖ ਮੰਤਰੀ ਵੱਲੋਂ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ...

ਮੁੱਖ ਮੰਤਰੀ ਵੱਲੋਂ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਦਾ ਲਿਆ ਗਿਆ ਜਾਇਜ਼ਾ

Published on

----------- Advertisement -----------

6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਭਰ ਵਿੱਚ 6 ਜੂਨ ਤੋਂ ਪਹਿਲਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ।
ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ ‘ਤੇ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਪ੍ਰਤੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਹਾਈ ਅਲਰਟ (ਚੌਕਸ ਰਹਿਣ) ‘ਤੇ ਰੱਖਿਆ ਗਿਆ ਹੈ ਅਤੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਕੇਂਦਰੀ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੰਜਾਬੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਧੱਕਣ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਕੇ ਕਰੜਾ ਸਬਕ ਸਿਖਾਉਣ ਦੀ ਅਪੀਲ ਕੀਤੀ। ਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਵਿਚ ਵਿਘਨ ਪਾਉਣ ਦੇ ਮਨਸੂਬੇ ਘੜ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਕਿਸੇ ਵੀ ਨਾਪਾਕ ਮਨਸੂਬੇ ਨੂੰ ਸਫਲ ਨਹੀਂ ਹੋਣ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...