October 4, 2026, 1:01 pm
----------- Advertisement -----------
HomeNewsBreaking Newsਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ

Published on

----------- Advertisement -----------

ਚੰਡੀਗੜ੍ਹ, 12 ਜਨਵਰੀ 2022 – ਪੰਜਾਬ ਸਮੇਤ ਉੱਤਰੀ ਭਾਰਤ ‘ਚ ਠੰਢ ਦਾ ਕਹਿਰ ਜਾਰੀ ਹੈ। ਜਦੋਂ ਤੋਂ ਨਵਾਂ ਸਾਲ ਚੜ੍ਹਿਆ ਹੈ ਉਦੋਂ ਤੋਂ ਹੀ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ‘ਚ ਪਹਿਲਾਂ ਮੀਂਹ ਪੈਂਦਾ ਰਿਹਾ ਹੈ ਅਤੇ ਹੁਣ ਮੀਂਹ ਤੋਂ ਬਾਅਦ ਧੁੰਦ ਨੇ ਦਸਤਕ ਦੇ ਦਿੱਤੀ ਹੈ। ਇਸ ਤੋਂ ਬਿਨਾ ਪਹਾੜੀ ਇਲਾਕਿਆਂ ‘ਚ ਵੀ ਭਾਰੀ ਬਰਫਬਾਰੀ ਹੋਈ ਹੈ। ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ।

ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਸੀਤ ਲਹਿਰ ‘ਚ ਇਸੇ ਤਰ੍ਹਾਂ ਹੀ ਵਾਧਾ ਹੋਵੇਗਾ। ਸੰਘਣੀ ਧੁੰਦ ਵੀ ਦਸਤਕ ਦੇ ਰਹੀ ਹੈ ਅਤੇ ਮੰਗਲਵਾਰ ਨੂੰ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ‘ਚ ਕਾਫੀ ਸੰਘਣੀ ਧੁੰਦ ਪਈ ਰਹੀ। ਪਹਾੜਾਂ ‘ਤੇ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ‘ਚ ਮੀਂਹ ਤੋਂ ਬਾਅਦ ਪੂਰੇ ਉੱਤਰ ਭਾਰਤ ‘ਚ ਸੰਘਣੀ ਧੁੰਦ ਦੀ ਚਾਦਰ ਛਾਈ ਹੋਈ ਹੈ।

ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਮਦਨ ਖਿਚੜ ਦਾ ਕਹਿਣਾ ਹੈ ਕਿ ਅਗਲੇ 3 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਕਦੇ-ਕਦਾਈਂ ਹਲਕੇ ਬੱਦਲ ਆ ਸਕਦੇ ਹਨ। ਸਵੇਰੇ ਅਤੇ ਰਾਤ ਨੂੰ ਧੁੰਦ ਰਹੇਗੀ। ਸ਼ੀਤ ਲਹਿਰ ਵੀ ਵਧੇਗੀ, ਜਿਸ ਕਾਰਨ ਠੰਢ ਵਧੇਗੀ। 12 ਅਤੇ 13 ਜਨਵਰੀ ਤੱਕ ਧੁੰਦ ਛਾਈ ਰਹੇਗੀ ਅਤੇ ਇਸ ਤੋਂ ਬਾਅਦ ਉੱਤਰ-ਪੱਛਮੀ ਹਵਾਵਾਂ ਚੱਲਣਗੀਆਂ, ਜਿਸ ਨਾਲ ਤਿੰਨਾਂ ਰਾਜਾਂ ਵਿੱਚ ਸੀਤ ਲਹਿਰ ਵਧੇਗੀ। ਇਹ ਸੀਜ਼ਨ 16 ਜਨਵਰੀ ਤੱਕ ਇਸੇ ਤਰ੍ਹਾਂ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...