November 16, 2026, 4:25 pm
----------- Advertisement -----------
HomeNewsBreaking Newsਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ...

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ

Published on

----------- Advertisement -----------

ਚੰਡੀਗੜ੍ਹ, 3 ਜਨਵਰੀ:ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਭਲਾਈ ਲਈ ਲਾਗੂ ਕੀਤੇ ਜਾ ਰਹੇ ਅਨੁਸੂਚਿਤ ਜਾਤੀਆਂ ਸਬ-ਪਲਾਨ (ਐਸ.ਸੀ.ਐਸ.ਪੀ.) ਦੀ ਪ੍ਰਗਤੀ ਦੀ ਸਮੀਖਿਆ ਲਈ ਇਕ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਐਸ.ਸੀ. ਸਬ-ਪਲਾਨ ਅਧੀਨ ਸਕੀਮਾਂ ਲਾਗੂ ਕਰ ਰਹੇ ਲਗਭਗ 25 ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਡਾ. ਬਲਜੀਤ ਕੌਰ ਨੇ ਵਿੱਤੀ ਸਾਲ 2025-26 ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਐਸ.ਸੀ. ਸਬ-ਪਲਾਨ ਤਹਿਤ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਯੋਜਨਾਵਾਂ ਲਈ ਰੱਖੀ ਗਈ ਰਾਸ਼ੀ ਹਾਲੇ ਤੱਕ ਖਰਚ ਨਹੀਂ ਹੋਈ, ਉਸ ਦੀ ਵਰਤੋਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਰਾਸ਼ੀ ਤੁਰੰਤ ਜਾਰੀ ਕਰਵਾ ਕੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਇਆ ਜਾਵੇ।

ਮੰਤਰੀ ਨੇ ਸਪੱਸ਼ਟ ਕੀਤਾ ਕਿ ਐਸ.ਸੀ. ਸਬ-ਪਲਾਨ ਤਹਿਤ ਰੱਖੀ ਗਈ ਰਾਸ਼ੀ ਦੀ ਵਰਤੋਂ ਸਿਰਫ਼ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਲਈ ਹੀ ਕੀਤੀ ਜਾਵੇ ਅਤੇ ਇਸ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਜਾਂ ਗਲਤ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਵਿਭਾਗਾਂ ਵੱਲੋਂ ਕਵਰ ਕੀਤੇ ਜਾ ਰਹੇ ਲਾਭਪਾਤਰੀਆਂ ਅਤੇ ਪਿੰਡਾਂ ਦੀ ਵਿਸਥਾਰਪੂਰਕ ਸੂਚੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਮੁਹੱਈਆ ਕਰਵਾਈ ਜਾਵੇ, ਤਾਂ ਜੋ ਰਾਖਵੇਂ ਫੰਡਾਂ ਦੀ ਸਹੀ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਈ ਜਾ ਸਕੇ।

ਡਾ. ਬਲਜੀਤ ਕੌਰ ਨੇ ਵਿਭਾਗਾਂ ਨੂੰ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਮੌਜੂਦਾ ਲੋੜਾਂ ਦੇ ਅਨੁਕੂਲ ਨਵੀਆਂ, ਲੋਕ-ਹਿਤੈਸ਼ੀ ਅਤੇ ਨਿਵੇਕਲੀਆਂ ਸਕੀਮਾਂ ਤਿਆਰ ਕਰਨ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਨੁਸੂਚਿਤ ਜਾਤੀਆਂ ਦੇ ਸਮੂਹਿਕ ਵਿਕਾਸ, ਸਸ਼ਕਤੀਕਰਨ ਅਤੇ ਉਨ੍ਹਾਂ ਦੀ ਜੀਵਨ-ਪੱਧਰ ਨੂੰ ਸੁਧਾਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ।

ਮੰਤਰੀ ਨੇ ਐਸ.ਸੀ. ਸਬ-ਪਲਾਨ ਦੀ ਪ੍ਰਗਤੀ ਦੀ ਨਿਰੰਤਰ ਸਮੀਖਿਆ ਲਈ ਜਲਦੀ ਹੀ ਦੁਬਾਰਾ ਅਜਿਹੀ ਬੈਠਕ ਕਰਨ ਦੀ ਗੱਲ ਵੀ ਕਹੀ, ਤਾਂ ਜੋ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਸਕੀਮਾਂ ਦਾ ਲਾਗੂਕਰਨ ਹੋਰ ਵੱਧ ਸੁਚਾਰੂ, ਸਮੇਂ-ਸਿਰ ਅਤੇ ਪ੍ਰਭਾਵੀ ਬਣਾਇਆ ਜਾ ਸਕੇ।

ਇਸ ਬੈਠਕ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ (ਆਈ.ਏ.ਐਸ), ਐਸ.ਸੀ. ਸਬ-ਪਲਾਨ ਲਈ ਨੋਡਲ ਵਿਭਾਗ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਵੀ.ਕੇ. ਮੀਨਾ (ਆਈ.ਏ.ਐੱਸ.), ਡਾਇਰੈਕਟਰ-ਕਮ-ਵਧੀਕ ਸਕੱਤਰ ਸ਼੍ਰੀਮਤੀ ਵਿੰਮੀ ਭੁੱਲਰ (ਆਈ.ਏ.ਐੱਸ.), ਖੋਜ ਅਫ਼ਸਰ ਡਾ. ਲਿਵਪ੍ਰੀਤ ਕੌਰ ਅਤੇ ਸ਼੍ਰੀ ਕਮਲਜੀਤ ਸਿੰਘ ਵੀ ਹਾਜ਼ਰ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...