September 8, 2026, 2:31 pm
----------- Advertisement -----------
HomeNewsBreaking Newsਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਕਤਲ ਕੇਸ: NIA ਨੇ ਤਿੰਨ ਹੋਰ ਖਿਲਾਫ...

ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਕਤਲ ਕੇਸ: NIA ਨੇ ਤਿੰਨ ਹੋਰ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ

Published on

----------- Advertisement -----------
  • ਕਤਲ KLF ਦੇ ਇਸ਼ਾਰੇ ‘ਤੇ ਕੀਤਾ ਗਿਆ

ਚੰਡੀਗੜ੍ਹ, 17 ਦਸੰਬਰ 2021 – ਨੈਸ਼ਨਲ ਇਨਵੈਸਟੀਗੇਟਿਵ ਏਜੰਸੀ (ਐਨਆਈਏ) ਨੇ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਕੇਸ ਵਿੱਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਤਿੰਨ ਹੋਰ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। ਤਿੰਨੋਂ ਹੀ ਤਰਨਤਾਰਨ ਦੇ ਵਸਨੀਕ ਹਨ ਅਤੇ ਇਨ੍ਹਾਂ ‘ਤੇ ਕਤਲ ਦੇ ਦੋਸ਼ੀਆਂ ਨੂੰ ਪਨਾਹ ਦੇਣ, ਲੋੜੀਂਦਾ ਰਸਦ ਮੁਹੱਈਆ ਕਰਵਾਉਣ ਅਤੇ ਫੌਜੀ ਸਿਖਲਾਈ ‘ਚ ਮਦਦ ਕਰਨ ਦੇ ਦੋਸ਼ ਹਨ।

ਧਿਆਨ ਯੋਗ ਹੈ ਕਿ ਬਲਵਿੰਦਰ ਸਿੰਘ ਨੂੰ ਉਸਦੀ ਖਾਲਿਸਤਾਨੀ ਵਿਰੋਧੀ ਸੋਚ ਕਾਰਨ 10 ਅਕਤੂਬਰ 2020 ਨੂੰ ਘਰ ‘ਚ ਹੀ ਬਣੇ ਸਕੂਲ ‘ਚ ਦੋ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ। ਇਸ ਹਮਲੇ ‘ਚ ਬਲਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਹਿਲਾਂ ਥਾਣਾ ਭਿੱਖੀਵਿੰਡ ਵਿਖੇ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਪਰ ਇਸ ਘਟਨਾ ਨੂੰ ਅੱਤਵਾਦੀਆਂ ਵੱਲੋਂ ਅੰਜਾਮ ਦੇਣ ਕਾਰਨ 26 ਜਨਵਰੀ 2021 ਨੂੰ NIA ਨੇ ਮਾਮਲੇ ਨੂੰ ਆਪਣੇ ਹੱਥਾਂ ‘ਚ ਲੈ ਲਿਆ ਸੀ।

27 ਅਪ੍ਰੈਲ 2021 ਨੂੰ, NIA ਨੇ 8 ਅੱਤਵਾਦੀਆਂ ਸੁਖਰਾਜ ਸਿੰਘ, ਰਵਿੰਦਰ ਸਿੰਘ, ਅਕਾਸ਼ਦੀਪ ਅਰੋੜਾ, ਜਗਰੂਪ ਸਿੰਘ, ਸੁਖਦੀਪ ਸਿੰਘ, ਗੁਰਜੀਤ ਸਿੰਘ, ਇੰਦਰਜੀਤ ਸਿੰਘ ਅਤੇ ਸੁਖਮੀਤ ਪਾਲ ਸਿੰਘ ਵਿਰੁੱਧ IPC 120B, 201, 212, 302, ਅਸਲਾ ਐਕਟ ਅਤੇ ਗੈਰਕਾਨੂੰਨੀ ਗਤੀਵਿਧੀਆਂ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਤਹਿਤ ਚਾਰਜਸ਼ੀਟ ਦਾਇਰ ਕੀਤੀ ਸੀ ਜਦੋਂ ਮਾਮਲੇ ਦੀ ਜਾਂਚ ਅੱਗੇ ਵਧੀ ਤਾਂ ਐਨਆਈਏ ਨੇ ਤਰਨਤਾਰਨ ਦੇ ਪਿੰਡ ਜਾਮਕੇ ਦੇ ਨਵਪ੍ਰੀਤ ਸਿੰਘ, ਹਰਬਿੰਦਰ ਸਿੰਘ ਵਾਸੀ ਜੋਬਲਾ ਪਿੰਡ ਅਤੇ ਬਰਵਿੰਦਰ ਸਿੰਘ ਵਾਸੀ ਪੀਰਾ ਕਾ ਬਾਗ, ਗੁਰਦਾਸਪੁਰ ਨੂੰ 22 ਜੂਨ 2021 ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਹੁਣ 22 ਜੂਨ 2021 ਨੂੰ ਇੱਕ ਸਪਲੀਮੈਂਟਰੀ ਚਾਰਜਸ਼ੀਟ ਜਾਰੀ ਕੀਤੀ ਹੈ। ਉਨ੍ਹਾਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ।

ਇਕ ਰਿਪੋਰਟ ਮੁਤਾਬਕ ਇਸ ਕਤਲ ਪਿੱਛੇ ਪਾਕਿਸਤਾਨ ‘ਚ ਬੈਠੇ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐੱਲ.ਐੱਫ.) ਦੇ ਅੱਤਵਾਦੀ ਲਖਬੀਰ ਸਿੰਘ ਰੋਡੇ ਦਾ ਹੱਥ ਸੀ। ਕੇਐਲਐਫ ਦੇ ਇਸ਼ਾਰੇ ‘ਤੇ ਜਨਵਰੀ 2016 ਤੋਂ ਅਕਤੂਬਰ 2017 ਤੱਕ 7 ਲੋਕਾਂ ਦੀ ਹੱਤਿਆ ਕੀਤੀ ਗਈ ਸੀ। ਇਹ ਸਾਰੇ ਵੱਖ-ਵੱਖ ਧਰਮਾਂ ਅਤੇ ਸੰਸਥਾਵਾਂ ਨਾਲ ਜੁੜੇ ਹੋਏ ਸਨ। ਇਨ੍ਹਾਂ ਵਿਚ ਕਈ ਹਿੰਦੂ ਨੇਤਾ ਵੀ ਮਾਰੇ ਗਏ ਸਨ। ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਕਾਮਰੇਡ ਬਲਵਿੰਦਰ ਸਿੰਘ ਸੰਧੂ ਦਾ ਕਤਲ ਕੇ.ਐਲ.ਐਫ. ਨੇ ਕਰਵਾਇਆ ਸੀ।

ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਅੱਤਵਾਦੀ ਰੋਡੇ ਨੇ ਸਥਾਨਕ ਗੈਂਗਸਟਰ ਸੁਖਮੀਤ ਪਾਲ ਸਿੰਘ ਨੂੰ ਹਾਇਰ ਕੀਤਾ ਸੀ। ਰੋਡੇ ਦੇ ਇਸ਼ਾਰੇ ‘ਤੇ ਅੱਤਵਾਦੀ ਇੰਦਰਜੀਤ ਸਿੰਘ ਨੇ ਦੋ ਸ਼ਾਰਪ ਸ਼ੂਟਰ ਗੁਰਜੀਤ ਸਿੰਘ ਅਤੇ ਸੁਖਦੀਪ ਸਿੰਘ ਨੂੰ ਕਿਰਾਏ ‘ਤੇ ਲਿਆ ਸੀ। ਸਾਰਿਆਂ ਨੇ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ।

NIA ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਅਜੇ ਜਾਂਚ ਜਾਰੀ ਹੈ ਅਤੇ ਇਸ ਮਾਮਲੇ ‘ਚ ਵਿਦੇਸ਼ਾਂ ‘ਚ ਬੈਠੇ ਹੋਰ ਅੱਤਵਾਦੀਆਂ ਦੇ ਨਾਂ ਵੀ ਜੋੜੇ ਜਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...