September 25, 2026, 11:59 pm
----------- Advertisement -----------
HomeNewsBreaking Newsਚੰਨੀ ਨੂੰ ਮੁੱਖ ਮੰਤਰੀ ਚਿਹਰਾ ਨਾ ਐਲਾਨ ਕੇ ਕਾਂਗਰਸ ਨੇ ਦਲਿਤਾਂ ਨਾਲ...

ਚੰਨੀ ਨੂੰ ਮੁੱਖ ਮੰਤਰੀ ਚਿਹਰਾ ਨਾ ਐਲਾਨ ਕੇ ਕਾਂਗਰਸ ਨੇ ਦਲਿਤਾਂ ਨਾਲ ਕੀਤਾ ਧੋਖਾ – ਜਸਵੀਰ ਗੜ੍ਹੀ

Published on

----------- Advertisement -----------

ਜਲੰਧਰ/ ਚੰਡੀਗੜ੍ਹ, 26 ਦਸੰਬਰ 2021 – ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨੇ ਜਾਣ ’ਤੇ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਕਾਂਗਰਸ ’ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਕਾਂਗਰਸ ਦੇ ਇਸ ਫੈਸਲੇ ਨਾਲ ਕਾਂਗਰਸ ਦਾ ਦਲਿਤ ਵਿਰੋਧੀ ਚੇਹਰਾ ਬੇਨਕਾਬ ਹੋਇਆ ਹੈ। ਗੜ੍ਹੀ ਨੇ ਕਿਹਾ ਕਿ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਵਿਚ ਕਾਂਗਰਸ ਸਰਕਾਰ ਵਿਰੁੱਧ ਰੋਸ ਸੀ।

ਕਾਂਗਰਸ ਦੀ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਉਨ੍ਹਾਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ ਸੀ। ਕਾਂਗਰਸ ਪਾਰਟੀ ਦੇ ਇਸੇ ਸਾਢੇ ਚਾਰ ਸਾਲਾਂ ਦੇ ਕਾਲੇ ਕਲੰਕ ਨੂੰ ਮਿਟਾਉਣ ਖਾਤਰ ਕੈਪਟਨ ਨੂੰ ਕੁਰਸੀ ਤੋਂ ਲਾਹਕੇ ਸ਼੍ਰੀ ਚਰਨਜੀਤ ਸਿੰਘ ਚੰਨੀ ਨੂੰ 89 ਦਿਨਾਂ ਦੇ ਛੋਟੇ ਜਿਹੇ ਕਾਰਜਕਾਲ ਦਾ ਮੁੱਖ ਮੰਤਰੀ ਲਗਾਕੇ ਕਾਂਗਰਸ ਨੇ ਆਪਣੀ ਕਲੰਕਿਤ ਛਵੀ ਸੁਧਾਰਨ ਦੀ ਕੋਸ਼ਿਸ਼ ਕੀਤੀ।

ਕਾਂਗਰਸ ਨੇ ਦਲਿਤ ਚੇਹਰੇ ਦਾ ਕਾਰਡ ਖੇਡ ਕੇ ਦਲਿਤਾਂ ਨੂੰ ਗੁੰਮਰਾਹ ਕੀਤਾ ਪਰ ਹੁਣ ਕਾਂਗਰਸ ਦੀ ਚਾਲ ਬੇਨਕਾਬ ਹੋ ਗਈ ਹੈ। ਜੇਕਰ ਕਾਂਗਰਸ ਆਪਣੇ ਆਪ ਨੂੰ ਦਲਿਤਾਂ ਦੀ ਹਮਦਰਦ ਪਾਰਟੀ ਆਖਦੀ ਹੈ ਤਾਂ ਉਹ ਅਗਲੇ ਮੁੱਖ ਮੰਤਰੀ ਚਿਹਰੇ ਲਈ ਮੁੱਖ ਮੰਤਰੀ ਸ਼੍ਰੀ ਚਰਨਜੀਤ ਚੰਨੀ ਦੇ ਨਾਂ ਦਾ ਐਲਾਨ ਕਿਉਂ ਨਹੀਂ ਕਰ ਰਹੀ ਹੈ। ਗੜ੍ਹੀ ਨੇ ਕਿਹਾ ਕਿ ਕਾਂਗਰਸ ਪਾਰਟੀ ਪਰਦੇ ਦੇ ਬਾਹਰ ਕੁਝ ਹੋਰ ਹੈ ਅਤੇ ਪਰਦੇ ਦੇ ਪਿੱਛੇ ਕੁਝ ਹੋਰ ਹੀ ਚੱਲਦਾ ਹੈ।

ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਹਾਰਾਸ਼ਟਰ ਵਿਚ ਵੀ ਕਾਂਗਰਸ ਪਾਰਟੀ ਨੇ ਇਸੇ ਤਰ੍ਹਾਂ ਦੀ ਚਾਲ ਚੱਲੀ ਸੀ। ਓਥੇ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਸੁਸ਼ੀਲ ਕੁਮਾਰ ਸ਼ਿੰਦੇ ਨੂੰ ਮੁੱਖ ਮੰਤਰੀ ਲਗਾਇਆ ਸੀ ਚੋਣਾਂ ਜਿੱਤਣ ਤੋਂ ਬਾਅਦ ਸ਼ਿੰਦੇ ਨੂੰ ਕਾਂਗਰਸ ਨੇ ਮੁੱਖ ਮੰਤਰੀ ਨਹੀਂ ਲਗਾਇਆ ਸਗੋਂ ਮੁੱਖ ਮੰਤਰੀ ਦੇਸ਼ਮੁਖ ਨੂੰ ਲਗਾਕੇ ਸ਼ਿੰਦੇ ਨੂੰ ਬੇਇਜ਼ਤ ਕਰਕੇ ਕੇਂਦਰ ਵਿਚ ਟੁੱਟਾ ਭੱਜਾ ਮੰਤਰੀ ਬਣਾ ਦਿੱਤਾ। ਹੁਣ ਪੰਜਾਬ ਵਿਚ ਵੀ ਇਹੋ ਹਾਲਾਤ ਬਣੇ ਹਨ ਕਿ ਮੁੱਖ ਮੰਤਰੀ ਚੰਨੀ ਨੂੰ ਵੀ ਚੋਣਾਂ ਤੋਂ ਬਾਅਦ ਦਰਬਦਰ ਕਰਕੇ ਦਲਿਤ ਸਮਾਜ ਦਾ ਅਪਮਾਨ ਕੀਤਾ ਜਾਵੇਗਾ।

ਗੜ੍ਹੀ ਨੇ ਕਿਹਾ ਕਿ ਅਸਲ ਵਿਚ ਕਾਂਗਰਸ ਪਾਰਟੀ ਪੰਜਾਬ ਵਿਚ ਆਪਣਾ ਆਧਾਰ ਗੁਆ ਚੁੱਕੀ ਹੈ। ਇਸ ਦੇ ਆਪਣੇ ਲੀਡਰ ਸਿੱਧੂ ਰੰਧਾਵੇ ਜਾਖੜ ਬਾਜਵੇ ਪੰਜਾਬ ਦੇ ਹਿੱਤਾਂ ਦੀ ਥਾਂ ਕੁਰਸੀ ਦੇ ਮਗਰ ਲੱਗੇ ਹੋਏ ਹਨ ਅਤੇ ਸਾਰੇ ਕਾਂਗਰਸੀ ਨੇਤਾ ਮੁੱਖ ਮੰਤਰੀ ਬਣਨ ਦੀ ਲਾਈਨ ਵਿਚ ਲੱਗੇ ਹੋਏ ਹਨ। ਇਸ ਲਈ ਕਾਂਗਰਸ ਹਾਈਕਮਾਂਡ ਨੇ ਮਹਾਰਾਸ਼ਟਰ ਫਾਰਮੂਲੇ ਦੇ ਅਧਾਰ ਤੇ ਬਿਨਾਂ ਮੁੱਖ ਮੰਤਰੀ ਚੇਹਰੇ ਦੇ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਜੇਕਰ ਕਾਂਗਰਸ ਪਾਰਟੀ ਪੰਜਾਬ ਦੇ ਹਿੱਤਾਂ ਅਤੇ ਭਲਾਈ ਲਈ ਦਾਅਵੇ ਕਰਦੀ ਹੈ ਇਸ ਨੂੰ ਚਾਹੀਦਾ ਹੈ ਕਿ ਆਮ ਜਨਤਾ ਨੂੰ ਦੱਸੇ ਕਿ ਉਹ ਕਿਸ ਚਿਹਰੇ ਨੂੰ ਮੁੱਖ ਮੰਤਰੀ ਚਿਹਰਾ ਐਲਾਨਕੇ ਵਿਧਾਨ ਸਭਾ ਚੋਣਾਂ ਲੜੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...