April 30, 2026, 5:48 am
----------- Advertisement -----------
HomeNewsBreaking Newsਮਿਕੀ ਮਾਊਸ ਕਾਂਗਰਸ ਪ੍ਰਧਾਨ ਸਿੱਧੂ ਨੇ ਸਿਆਸਤ ਨੂੰ ਬਣਾਇਆ ਕਾਮੇਡੀ ਸ਼ੋਅ -...

ਮਿਕੀ ਮਾਊਸ ਕਾਂਗਰਸ ਪ੍ਰਧਾਨ ਸਿੱਧੂ ਨੇ ਸਿਆਸਤ ਨੂੰ ਬਣਾਇਆ ਕਾਮੇਡੀ ਸ਼ੋਅ – ਗੜ੍ਹੀ

Published on

----------- Advertisement -----------

ਜਲੰਧਰ/ਚੰਡੀਗੜ੍ਹ/ਫਗਵਾੜਾ, 4 ਜਨਵਰੀ, 2022 – ਕੇਜਰੀਵਾਲ ਵਾਂਗ ਫ਼ੋਕੇ ਵਾਅਦਿਆਂ ਦੀ ਖੋਲ੍ਹੀ ਪੰਡ ਔਰਤਾਂ ਨੂੰ ਹਰ ਮਹੀਨੇ ਦੋ ਹਜ਼ਾਰ ਰੁਪਿਆ ਅਤੇ ਅੱਠ ਗੈਸ ਸਿਲੰਡਰ ਮੁਫਤ ਦੇਣ ਦੇ ਵਾਅਦੇ ਤੇ ਤੰਜ ਕੱਸਦਿਆਂ ਬਸਪਾ ਪੰਜਾਬ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਬਸਪਾ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਹਿਲਾਂ ਤੇ ਸਿਰਫ਼ ਸੂਬੇ ਦੀ ਕਾਂਗਰਸ ਸਰਕਾਰ ਦਾ ਹੀ ਕਾਮੇਡੀ ਸ਼ੋਅ ਬਣਾਇਆ ਸੀ ਪਰ ਹੁਣ ਉਨ੍ਹਾਂ ਦੇ ਆ ਰਹੇ ਬਿਆਨਾਂ ਤੋਂ ਜ਼ਾਹਿਰ ਹੋ ਰਿਹਾ ਹੈ ਕਿ ਸੂਬੇ ਦੀ ਸਿਆਸਤ ਨੂੰ ਵੀ ਉਹ ਕਾਮੇਡੀ ਸ਼ੋਅ ਹੀ ਸਮਝ ਚੁੱਕੇ ਹਨ ।

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਕ ਪਾਸੇ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਖ ਰਹੇ ਹਨ ਕਿ ਖ਼ਜ਼ਾਨੇ ਖਾਲੀ ਹਨ ਬੀਤੇ ਸਾਲਾਂ ਵਿੱਚ ਪੰਜਾਬ ਸਰਕਾਰ ਵਿਚ ਮਾਫੀਆ ਦਾ ਰਾਜ ਰਿਹਾ ਜਿਸ ਕਾਰਨ ਖਜ਼ਾਨੇ ਖਾਲੀ ਹੋ ਗਏ ਤੇ ਦੂਜੇ ਪਾਸੇ ਮਹਿਲਾਵਾਂ ਨੂੰ ਅੱਠ ਸਿਲੰਡਰ ਅਤੇ ਦੋ ਹਜਾਰ ਰੁਪਏ ਮਹੀਨਾ ਦੇਣ ਦੇ ਵਾਅਦੇ ਕਰ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਸੋਚਣਾ ਪਵੇਗਾ ਕਿ ਸਿੱਧੂ ਨੂੰ ਸਿਰਫ਼ ਕਾਮੇਡੀ ਤਕ ਹੀ ਸੀਮਤ ਰੱਖਿਆ ਜਾਵੇ, ਇਸ ਤੋਂ ਜ਼ਿਆਦਾ ਉਸ ਦੇ ਪੱਲੇ ਕੁਝ ਵੀ ਨਹੀਂ ਤੇ ਨਾ ਹੀ ਕਿਸੇ ਮਹਿਲਾ ਨੂੰ ਕੁਝ ਮਿਲਣਾ ਹੈ।

ਗੜ੍ਹੀ ਨੇ ਕਿਹਾ ਕਿ ਇਸ ਕਾਮੇਡੀਅਨ ਮਿਕੀ ਮਾਊਸ ਨੇ ਸਿਆਸਤ ਨੂੰ ਵੀ ਕਾਮੇਡੀ ਰੰਗ ਵਿੱਚ ਰੰਗਣਾ ਸ਼ੁਰੂ ਕਰ ਦਿੱਤਾ ਹੈ ਜੋ ਕਿ ਕਿਧਰੇ ਵੀ ਬੈਠ ਕੇ ਆਪਣੇ ਝੂਠ ਦੀ ਪੰਡ ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਉਰਫ ਵਿਸਵਾਸ਼ਘਾਤਜੀਤ ਵਾਂਗ ਖਿਲਾਰਣ ਲੱਗਾ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਸੁਚੇਤ ਕੀਤਾ ਕਿ ਕਾਂਗਰਸ ਪਾਰਟੀ ਨੇ ਇਕ ਜੋਕਰ ਤਾਸ਼ ਦੀ ਗੱਡੀ ਵਾਂਗ ਅੱਗੇ ਰੱਖਿਆ ਹੋਇਆ ਹੈ ਪਿੱਛੇ ਬੈਠੀ ਟੋਲੀ ਇਸਤੋਂ ਵੀ ਜ਼ਿਆਦਾ ਹਾਸੋਹੀਣੀ ਹੈ ਜੋ ਕਿ ਲੋਕਾਂ ਦਾ ਮਨੋਰੰਜਨ ਕਰਨ ਤੋਂ ਜ਼ਿਆਦਾ ਹੋਰ ਕੁਝ ਵੀ ਨਹੀਂ ਹੈ । ਇਸ ਲਈ ਕਾਂਗਰਸ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਨਾ ਲਿਆ ਜਾਵੇ ਸਗੋਂ ਕੁਝ ਪਲ ਹੱਸ ਕੇ ਬਿਤਾ ਲਏ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...