February 21, 2024, 1:16 pm
----------- Advertisement -----------
HomeNewsBreaking Newsਝੂਠੇ ਕੇਸ ਦਰਜ ਕਰਨ ਵਾਸਤੇ ਪੁਲਿਸ ’ਤੇ ਦਬਾਅ ਬਣਾ ਰਹੀ ਕਾਂਗਰਸ: ਸੁਖਬੀਰ...

ਝੂਠੇ ਕੇਸ ਦਰਜ ਕਰਨ ਵਾਸਤੇ ਪੁਲਿਸ ’ਤੇ ਦਬਾਅ ਬਣਾ ਰਹੀ ਕਾਂਗਰਸ: ਸੁਖਬੀਰ ਬਾਦਲ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਿਕੜੀ ਪੁਲਿਸ ਅਫਸਰਾਂ ’ਤੇ ਉਹਨਾਂ ਅਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਝੂਠੇ ਕੇਸ ਦਰਜ ਕਰਨ ਲਈ ਦਬਾਅ ਬਣਾ ਰਹੀ ਹੈ।

ਇਥੇ ਸਨੌਰ ਤੋਂ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਪਾਇਲਾ ਤੋਂ ਜਸਪ੍ਰੀਤ ਸਿੰਘ ਬੀਜਾ ਦੇ ਹੱਕ ਵਿਚ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੁਲਿਸ ਵਿਭਾਗ ਆਪਣੇ ਅਧੀਨ ਲੈ ਲਿਆ ਹੈ ਅਤੇ ਉਹ ਪੁਲਿਸ ਅਫਸਰਾਂ ’ਤੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਖਿਲਾਫ ਕਾਰਵਾਈ ਕਰਨ ਵਾਸਤੇ ਦਬਾਅ ਬਣਾ ਰਹੀ ਹੈ। ਉਹਨਾਂ ਕਿਹਾ ਕਿ ਇਮਾਨਦਾਰ ਪੁਲਿਸ ਅਫਸਰਾਂ ਨੇ ਇਹ ਗੈਰ ਸੰਵਿਧਾਨਕ ਹਦਾਇਤਾਂ ਮੰਨਣ ਤੋਂ ਨਾਂਹ ਕਰ ਦਿੱਤੀ ਹੈ ਤੇ ਇਸੇ ਲਈ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਦੋ ਅਫਸਰਾਂ ਅਰਪਿਤ ਸ਼ੁਕਲਾ ਅਤੇ ਵਰਿੰਦਰ ਕੁਮਾਰ ਨੂੰ ਤੁਰਤੋ ਫੁਰਤ ਬਦਲਾ ਦਿੱਤਾ ਗਿਆ ਜਦਕਿ ਮੌਜੂਦਾ ਡਾਇਰੈਕਟਰ ਐਸ ਕੇ ਅਸਥਾਨਾ ਛੁੱਟੀ ’ਤੇ ਚਲੇ ਗਏ ਹਨ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਕਾਂਗਰਸ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਬਦਲਾਖੋਰੀ ’ਤੇ ਉਤਰੀ ਹੋਈ ਹੈ। ਉਹਨਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਤੋਂ ਕੁਝ ਦਿਨ ਪਹਿਲਾਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਵੱਲੋਂ ਵੱਡੀ ਪੱਧਰ ’ਤੇ ਗੈਰ ਕਾਨੂੰਨੀ ਤਰੀਕੇ ਨਾਲ ਸੀਨੀਅਰ ਪੁਲਿਸ ਅਫਸਰਾਂ ਨੁੰ ਝੂਠੇ ਦੋਸ਼ਾਂ ਤਹਿਤ ਬਿਕਰਮ ਸਿੰਘ ਮਜੀਠੀਆ ਖਿਲਾਫ ਕੇਸ ਦਰਜ ਕਰਨ ਵਾਸਤੇ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਅਸੀ ਪਹਿਲਾਂ ਵੀ ਮੈਨੁੰ ਇਕ ਸਾਬਕਾ ਪਾਰਟੀ ਵਰਕਰ ਰਾਹੀਂ ਫਸਾਉਣ ਦੀ ਸਾਜ਼ਿਸ਼ ਬੇਨਕਾਬ ਕੀਤੀ ਸੀ ਤੇ ਇਹ ਉਦੋਂ ਸਹੀ ਸਿੱਧ ਹੋ ਗਿਆ ਸੀ। ਜਦੋਂ ਰਾਜਿੰਦਰ ਕੌਰ ਮੀਸਾ ਨੇ ਉਹੀ ਦੋਸ਼ ਦੁਹਰਾਏ ਜੋ ਅਸੀਂ ਪਹਿਲਾਂ ਹੀ ਦੱਸ ਦਿੱਤੇ ਸਨ। ਉਹਨਾਂ ਕਿਹਾ ਕਿ ਹੁਣ ਉਸੇ ਤਰੀਕੇ ਸਰਦਾਰ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਕੇਸ ਦਰਜ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇਹ ਫਰਜ਼ ਬਣਦਾ ਹੈ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਕਾਂਗਰਸ ਪਾਰਟੀ ਵੱਲੋਂ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਦਿਸ਼ਾ ਵਿਚ ਕੰਮ ਕਰਨ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਉਹ ਨਸ਼ਿਆਂ ਨੁੰ ਚਾਰ ਹਫਤਿਆਂ ਵਿਚ ਖਤਮ ਕਰਨ ਦਾ ਦਾਅਵਾ ਕਰਨ ਦੇ ਬਾਵਜੁਦ ਨਸ਼ਿਆਂ ਦਾ ਪਸਾਰ ਰੋਕ ਨਹੀਂ ਸਕੇ ਤੇ ਹੁਣ ਨਸ਼ਿਆਂ ਦੇ ਮਾਮਲੇ ’ਤੇ ਰਾਜਨੀਤੀ ਕਰ ਰਹੇ ਹਨ।

ਬਾਦਲ ਨੇ ਮੁੱਖ ਮੰਤਰੀ ਵੱਲੋਂ ਜ਼ਮੀਨ ਸੀਲਿੰਗ ਮਾਮਲਾ ਜੋ ਕਈ ਦਹਾਕੇ ਪਹਿਲਾਂ ਹੱਲ ਹੋ ਚੁੱਕਾ ਹੈ, ਮੁੜ ਚੁੱਕਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਮਾਲ ਵਿਭਾਗ ਨੂੰ ਪੱਤਰ ਕੱਢਿਆ ਹੈ ਕਿ ਸਰਪਲੱਸ ਜ਼ਮੀਨ ਦੀ ਪੜਤਾਲ ਕੀਤੀ ਜਾਵੇ ਤੇ ਇਸ ਨਾਲ ਸਿਰਫ ਜ਼ਮੀਨ ਮਾਲਕਾਂ ਦੀ ਖਜੱਲ ਖੁਆਰੀ ਹੋਵੇਗੀ ਤੇ ਭ੍ਰਿਸ਼ਟਾਚਾਰ ਵਧੇਗਾ। ਉਹਨਾਂ ਕਿਹਾ ਕਿ ਇਹ ਇਕ ਉਦਾਹਰਣ ਹੈ ਕਿ ਕਿਵੇਂ ਕਾਂਗਰਸ ਸਰਕਾਰ ਆਪਣੀ ਅਸਫਲਤਾ ਤੋਂ ਧਿਆਨ ਪਾਸੇ ਕਰਨ ਦੇ ਤੌਰ ਤਰੀਕੇ ਅਪਣਾ ਰਹੀ ਹੈ।

ਸਨੌਰ ਵਿਧਾਨ ਸਭਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਸੈਂਕੜੇ ਮੋਟਰ ਸਾਈਕਲ ਸਵਾਰ ਨੌਜਵਾਨਾ ਨੇ ਗਰਮਜ਼ੋਸ਼ੀ ਨਾਲ ਸਵਾਗਤ ਕੀਤਾ। ਇਹਨਾਂ ਨੌਜਵਾਨਾਂ ਨੇ ਅਕਾਲੀ ਦਲ, ਐਸ ਓ ਆਈ ਤੇ ਬਸਪਾ ਦੇ ਝੰਡੇ ਚੁੱਕੇ ਹੋਏ ਸਨ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਨਾਲ ਰਲ ਕੇ ਅਕਾਲੀ ਦਲ ਪ੍ਰਧਾਨ ਨੇ 10 ਕਿਲੋਮੀਅਰ ਲੰਬਾ ਰੋਡ ਸ਼ੌਅ ਕੱਢਿਆ ਜੋ ਦੇਵੀਗੜ੍ਹ ਜਾ ਕੇ ਖਤਮ ਹੋਇਆ।

ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਵਿਸ਼ਾਲ ਪੰਡਾਲ ਵਿਚ ਜੁੜੇ ਵਿਸ਼ਾਲ ਇਕੱਠ ਨੂੰ ਪੰਜਾਬ ਦੇ ਵਿਕਾਸ ਲਈ ਆਪਣੀ ਸੋਚ ਤੋਂ ਜਾਣੂ ਕਰਵਾਇਆ।
ਬਾਅਦ ਵਿਚ ਸੁਖਬੀਰ ਸਿੰਘ ਬਾਦਲ ਨੇ ਪਾਇਲ ਵਿਧਾਨ ਸਭਾ ਹਲਕੇ ਵਿਚ ਅਕਾਲੀ ਦਲ ਤੇ ਬਸਪਾ ਉਮੀਦਵਾਰ ਜਸਪ੍ਰੀਤ ਸਿੰਘ ਬੀਜਾ ਦੇ ਹੱਕ ਵਿਚ ਵਿਸ਼ਾਲ ਰੈਲੀ ਕੀਤੀ। ਲੋਕਾਂ ਦੀ ਮੰਗ ’ਤੇ ਬਾਦਲ ਨੇ ਐਲਾਨ ਕੀਤਾ ਕਿ ਇਲਾਕੇ ਦੇ ਲੋਕਾਂ ਨੂੰ ਲੁੱਟਣ ਅਤੇ ਤੰਗ ਪ੍ਰੇਸ਼ਾਨ ਕਰਨ ’ਤੇ ਕਾਂਗਰਸੀ ਵਿਧਾਇਕ ਲਖਬੀਰ ਸਿੰਘ ਲੱਖਾ ਤੋਂ ਹਿਸਾਬ ਕਿਤਾਬ ਲਿਆ ਜਾਵੇਗਾ। ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਇਕਜੁੱਟਤ ਤਾਕਤ ਹਨ ਅਤੇ ਦੋਹਾਂ ਪਾਰਟੀਆਂ ਦੇ ਵਰਕਰਾਂ ਨੁੰ ਗਠਜੋੜ ਦੀ ਜਿੱਤ ਵਾਸਤੇ ਰਲ ਕੇ ਪੂਰੀ ਮਿਹਨਤ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਪਾਇਲ ਵਿਚ ਸੀਨੀਅਰ ਆਗੂ ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਅਤੇ ਨਵਜੋਤ ਸਿੱਧੂ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਚੰਡੀਗੜ੍ਹ, 21 ਫਰਵਰੀ 2024 - ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ...

ਪੰਜਾਬ ਸਰਕਾਰ ਨੇ ਸ਼ੰਭੂ ਸਰਹੱਦ ‘ਤੇ ਤਾਇਨਾਤ ਕੀਤੀਆਂ ਐਂਬੂਲੈਂਸਾਂ

ਅੱਜ ਅੰਦੋਲਨ ਦਾ 9ਵਾਂ ਦਿਨ ਹੈ। ਹਰਿਆਣਾ ਪੁਲਿਸ ਵਲੋਂ ਕਿਸਾਨਾਂ ਤੇ ਅੱਥਰੂ ਗੈਸ ਦੇ...

ਜਲੰਧਰ ‘ਚ ਕਾਰ ਤੇ ਬੁਲੇਟ ਬਾਈਕ ਦੀ ਟੱਕਰ; ਇਕ ਨੌਜਵਾਨ ਦੀ ਮੌ/ਤ, ਦੂਜਾ ਗੰਭੀਰ ਜ਼ਖਮੀ

ਜਲੰਧਰ ਦੇ ਰਾਮਾਮੰਡੀ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੌਹਲਾਂ ਦੇ ਮੱਛੀ ਗੇਟ ਦੇ ਸਾਹਮਣੇ ਇਕ...

ਸੁਪਰੀਮ ਕੋਰਟ ਜਾਣ ਦੀ ਤਿਆਰੀ ‘ਚ ਹਰਿਆਣਾ ਸਰਕਾਰ, ਹਾਈਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

ਚੰਡੀਗੜ੍ਹ, 21 ਫਰਵਰੀ 2024: ਕਿਸਾਨ ਅੰਦੋਲਨ ਦੇ ਮਾਮਲੇ 'ਤੇ ਹਰਿਆਣਾ ਸਰਕਾਰ ਸੁਪਰੀਮ ਕੋਰਟ ਜਾਣ...

ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਦਾਗੇ

ਸ਼ੰਭੂ ਬਾਰਡਰ, 21 ਫਰਵਰੀ 2024: ਸਰਕਾਰ ਨਾਲ ਗੱਲਬਾਤ ਵਾਰ-ਵਾਰ ਅਸਫਲ ਹੋਣ ਤੋਂ ਬਾਅਦ ਹੁਣ...

ਖੰਨਾ ‘ਚ ਚੱਲਦੀ ਕਾਰ ‘ਤੇ ਪਲਟਿਆ ਕੰਟੇਨਰ

ਖੰਨਾ 'ਚ ਅੱਜ ਯਾਨੀ ਕਿ ਬੁੱਧਵਾਰ ਸਵੇਰੇ ਨੈਸ਼ਨਲ ਹਾਈਵੇ 'ਤੇ ਹਾਦਸਾ ਵਾਪਰਿਆ। ਇਥੇ ਇਕ...

ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਪੰਜਵੇਂ ਗੇੜ ਦੀ ਮੀਟਿੰਗ ਲਈ ਦਿੱਤਾ ਸੱਦਾ

ਸ਼ੰਭੂ ਬਾਰਡਰ, 21 ਫਰਵਰੀ 2024: ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਪੰਜਵੇਂ...

ਦਿੱਲੀ: ਨਿੱਜੀ ਪਾਰਕਿੰਗਾਂ ਤੋਂ ਜ਼ਬਤ ਨਹੀਂ ਹੋਣਗੇ ਪੁਰਾਣੇ ਵਾਹਨ, ਹਾਈਕੋਰਟ ਦੇ ਹੁਕਮਾਂ ‘ਤੇ ਸਰਕਾਰ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਰਾਜਧਾਨੀ ਵਿੱਚ ਮਿਆਦ ਪੂਰੀ ਕਰ ਚੁੱਕੇ ਵਾਹਨਾਂ ਨੂੰ ਨਿੱਜੀ ਪਾਰਕਿੰਗਾਂ ਤੋਂ ਜ਼ਬਤ ਨਹੀਂ ਕੀਤਾ...

ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਫਲੀ ਐਸ ਨਰੀਮਨ ਦਾ ਦਿਹਾਂਤ, ਪੀਐਮ ਮੋਦੀ ਨੇ ਜਤਾਇਆ ਦੁੱਖ

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਫਲੀ ਐਸ ਨਰੀਮਨ ਦਾ ਬੁੱਧਵਾਰ ਸਵੇਰੇ 95 ਸਾਲ ਦੀ...