September 14, 2026, 5:44 am
----------- Advertisement -----------
HomeNewsBreaking Newsਦਿੱਲੀ ਆਉਣ-ਜਾਣ ਵਾਲੇ ਸਾਵਧਾਨ: ਨੈਸ਼ਨਲ ਹਾਈਵੇਅ 'ਤੇ ਠੇਕਾ ਮੁਲਾਜ਼ਮ ਯੂਨੀਅਨ ਨੇ ਧਰਨਾ...

ਦਿੱਲੀ ਆਉਣ-ਜਾਣ ਵਾਲੇ ਸਾਵਧਾਨ: ਨੈਸ਼ਨਲ ਹਾਈਵੇਅ ‘ਤੇ ਠੇਕਾ ਮੁਲਾਜ਼ਮ ਯੂਨੀਅਨ ਨੇ ਧਰਨਾ ਲਾਉਣ ਦਾ ਕੀਤਾ ਐਲਾਨ

Published on

----------- Advertisement -----------

ਚੰਡੀਗੜ੍ਹ, 2 ਜਨਵਰੀ 2022 – ਪੰਜਾਬ ਤੋਂ ਦਿੱਲੀ ਜਾਣ ਵਾਲੇ ਅਤੇ ਆਉਣ ਵਾਲੇ ਸਾਵਧਾਨ ਹੋ ਜਾਣ ਕਿਉਂਕਿ ਨੈਸ਼ਨਲ ਹਾਈਵੇਅ 44, ਅੱਜ ਸਵੇਰੇ 10 ਵਜੇ ਤੋਂ ਬੰਦ ਹੋਣ ਜਾ ਰਿਹਾ ਹੈ, ਕਿਉਂਕਿ ਇਸ ਦਾ ਐਲਾਨ ਠੇਕਾ ਸੰਘਰਸ਼ ਮੁਲਾਜਿਮ ਯੂਨੀਅਨ ਵੱਲੋਂ ਕੀਤਾ ਗਿਆ ਹੈ। ਉਹ 10 ਵਜੇ ਤੋਂ ਇਸ ਸੜਕ ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਜਾਰੀ ਰਹੇਗਾ। ਉਹ ਇੱਥੇ ਬੈਠ ਕੇ ਬੱਚਿਆਂ ਨਾਲ ਟੈਂਟ ਲਗਾ ਕੇ ਪ੍ਰਦਰਸ਼ਨ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਇਹ ਸੜਕ ਦੋ ਦਿਨ ਤੱਕ ਜਾਮ ਕੀਤੀ ਗਈ ਸੀ ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ।

ਹਾਲਾਂਕਿ ਪੁਲਿਸ ਵਿਭਾਗ ਵੱਲੋਂ ਰਸਤਾ ਮੋੜ ਦਿੱਤਾ ਗਿਆ ਹੈ ਪਰ ਲੋਕਾਂ ਨੂੰ 100 ਕਿਲੋਮੀਟਰ ਤੋਂ ਵੱਧ ਦਾ ਸਫ਼ਰ ਤੈਅ ਕਰਨਾ ਪੈ ਸਕਦਾ ਹੈ। ਠੇਕਾ ਕਾਮਿਆਂ ਦੇ ਆਗੂ ਸ਼ੇਰ ਸਿੰਘ ਖੰਨਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਠੇਕਾ ਕਾਮਿਆਂ ਦੀ ਮੀਟਿੰਗ ਦੌਰਾਨ ਠੇਕਾ ਕਾਮਿਆਂ ਨੂੰ ਵਿਭਾਗਾਂ ਵਿੱਚ ਸ਼ਾਮਲ ਨਾ ਕਰਕੇ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰ ਅਜਿਹਾ ਨਹੀਂ ਹੋਇਆ। ਉਹ ਚੰਨੀ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਕਾਰਨ ਹੀ ਉਹ ਸੰਘਰਸ਼ ਕਰਨ ਜਾ ਰਹੇ ਹਨ।

ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਤਹਿਤ ਚੱਲ ਰਹੇ ਵੱਖ-ਵੱਖ ਕੰਮ ਠੇਕੇਦਾਰੀ ਸਿਸਟਮ ਤਹਿਤ ਮੁਲਾਜ਼ਮ ਲਏ ਜਾਂਦੇ ਹਨ। ਇਸ ਤੋਂ ਇਲਾਵਾ ਬਿਜਲੀ, ਸੈਨੀਟੇਸ਼ਨ, ਸਿਹਤ ਵਿਭਾਗ ਆਦਿ ਕਈ ਅਜਿਹੇ ਵਿਭਾਗ ਹਨ, ਜਿਨ੍ਹਾਂ ਵਿਚ ਠੇਕੇ ‘ਤੇ ਮੁਲਾਜ਼ਮ ਭਰਤੀ ਕਰਕੇ ਕੰਮ ਕਰਵਾਇਆ ਜਾ ਰਿਹਾ ਹੈ | ਚੰਨੀ ਦੀ ਸਰਕਾਰ ਬਣਦਿਆਂ ਹੀ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰ ਅਜਿਹਾ ਨਹੀਂ ਹੋਇਆ। ਉਦੋਂ ਤੋਂ ਕੱਚੇ ਮੁਲਾਜ਼ਮਾਂ ਨੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...