June 28, 2026, 2:48 am
----------- Advertisement -----------
HomeNewsBreaking Newsਸਿਆਸੀ ਸਰਗਰਮੀਆਂ ਵਿੱਚ ਸ਼ਾਮਲ ਪਾਏ ਜਾਣ ’ਤੇ ਕੋਆਪ੍ਰੇਟਿਵ ਬੈਂਕ ਸੰਗਰੂਰ ਦਾ CDEO...

ਸਿਆਸੀ ਸਰਗਰਮੀਆਂ ਵਿੱਚ ਸ਼ਾਮਲ ਪਾਏ ਜਾਣ ’ਤੇ ਕੋਆਪ੍ਰੇਟਿਵ ਬੈਂਕ ਸੰਗਰੂਰ ਦਾ CDEO ਤੁਰੰਤ ਪ੍ਰਭਾਵ ਨਾਲ ਮੁਅੱਤਲ

Published on

----------- Advertisement -----------

ਸੰਗਰੂਰ, 10 ਫਰਵਰੀ, 2022: ਕੋਆਪ੍ਰੇਟਿਵ ਬੈਂਕ ਦੀ ਬਰਾਂਚ ਆਫਿਸ ਸੰਗਰੂਰ ਦੇ ਸੀ.ਡੀ.ਈ.ਓ ਵਿਕਰਮਦੀਪ ਸਿੰਘ ਨੂੰ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਲਾਗੂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਤੁਰੰਤ ਪ੍ਰਭਾਵ ਨਾਲ ਬੈਂਕ ਸਰਵਿਸ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਬੈਂਕ ਦੇ ਜ਼ਿਲਾ ਮੈਨੇਜਰ ਵੱਲੋਂ ਜਾਰੀ ਮੁਅੱਤਲੀ ਹੁਕਮਾਂ ਅਨੁਸਾਰ ਵਿਕਰਮਦੀਪ ਸਿੰਘ ਨੂੰ ਸਿਆਸੀ ਗਤੀਵਿਧੀਆਂ ਵਿੱਚ ਸ਼ਾਮਿਲ ਪਾਇਆ ਗਿਆ ਹੈ ਜਿਸ ਕਾਰਨ ਤੁਰੰਤ ਉਸ ਨੂੰ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁਅੱਤਲੀ ਸਮੇਂ ਕਰਮਚਾਰੀ ਦਾ ਹੈਡ ਕੁਆਟਰ ਬਰਾਂਚ ਆਫਿਸ ਲਹਿਰਾਗਾਗਾ ਫਿਕਸ ਕੀਤਾ ਜਾਂਦਾ ਹੈ ਅਤੇ ਕਰਮਚਾਰੀ ਸਮਰੱਥ ਅਧਿਕਾਰੀ ਦੀ ਅਗੇਤਰੀ ਪ੍ਰਵਾਨਗੀ ਤੋਂ ਬਿਨਾਂ ਆਪਣਾ ਹੈਡ ਕੁਆਟਰ ਨਹੀਂ ਛੱਡ ਸਕੇਗਾ।

ਇਸ ਸਬੰਧੀ ਜ਼ਿਲਾ ਚੋਣ ਅਫ਼ਸਰ ਰਾਮਵੀਰ ਨੇ ਚੋਣ ਕਾਰਜਾਂ ਵਿੱਚ ਜੁਟੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ। ਉਨਾਂ ਕਿਹਾ ਕਿ ਜੇਕਰ ਕੋਈ ਵੀ ਕਰਮਚਾਰੀ ਜਾਂ ਅਧਿਕਾਰੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਕਿਸੇ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਨੂੰ ਸਹਿਯੋਗ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖਤ ਐਕਸ਼ਨ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...