ਨਵੀਂ ਦਿੱਲੀ : - ਦੇਸ਼ 'ਚ ਕੋਰੋਨਾ ਮਹਾਮਾਰੀ ਵਿਰੁੱਧ ਲੜਾਈ 'ਚ ਇਕ ਹੋਰ ਟੀਕੇ ਨੂੰ ਮਨਜ਼ੂਰੀ ਮਿਲ ਗਈ ਹੈ। ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ (DCGI) ਨੇ 12-18 ਸਾਲ ਦੀ ਉਮਰ ਦੇ ਬੱਚਿਆਂ ਲਈ ਵੈਕਸੀਨ Corbevax ਨੂੰ ਅੰਤਿਮ ਮਨਜ਼ੂਰੀ ਦੇ ਦਿੱਤੀ ਹੈ।
ਦੇਸ਼ ਵਿੱਚ ਬਣੀ ਤੀਜੀ ਸਵਦੇਸ਼ੀ ਕੋਰੋਨਾ ਵੈਕਸੀਨ, Corbevax ਦੀ ਐਮਰਜੈਂਸੀ ਵਰਤੋਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਟੀਕਾ ਹੈਦਰਾਬਾਦ ਸਥਿਤ ਫਾਰਮਾਸਿਊਟੀਕਲ ਕੰਪਨੀ ਬਾਇਓਲਾਜੀਕਲ-ਈ ਲਿਮਿਟੇਡ ਦੁਆਰਾ ਤਿਆਰ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਡਰੱਗਸ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਇਹ ਵੈਕਸੀਨ ਲਗਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਨਾਲ ਦੇਸ਼ ਵਿੱਚ 12 ਤੋਂ 14 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਜਲਦੀ ਸ਼ੁਰੂ ਹੋਣ ਦਾ ਰਸਤਾ ਸਾਫ਼ ਹੋ ਗਿਆ ਹੈ। ਮੌਜੂਦਾ ਸਮੇਂ ‘ਚ ਭਾਰਤ ਬਾਇਓਟੈਕ ਕੰਪਨੀ ਦੀ ਕੋਵੈਕਸੀਨ ਦੇਸ਼ ‘ਚ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ‘ਤੇ ਲਗਾਈ ਜਾ ਰਹੀ ਹੈ।












