ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਗੇ। ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਮੁੜ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਸਿੰਗਲਾ ਨੂੰ ਸੀਐਮ ਭਗਵੰਤ ਮਾਨ ਨੇ ਬਰਖਾਸਤ ਕਰ ਦਿੱਤਾ ਸੀ।
ਸਿੰਗਲਾ ਨੇ ਸਿਹਤ ਵਿਭਾਗ ਵਿੱਚ ਟੈਂਡਰ ਅਤੇ ਹਰ ਦੂਜੇ ਕੰਮ ਲਈ 1 ਫੀਸਦੀ ਕਮਿਸ਼ਨ ਮੰਗਿਆ ਸੀ। ਇਸ ਦੀ ਸ਼ਿਕਾਇਤ ਮੁੱਖ ਮੰਤਰੀ ਤੱਕ ਪਹੁੰਚੀ ਅਤੇ ਉਨ੍ਹਾਂ ਨੇ ਇਸ ਦਾ ਸਟਿੰਗ ਕਰਵਾਇਆ। ਇਸ ਵਿੱਚ ਮੰਤਰੀ ਸਿੰਗਲਾ ਨੇ ਆਪਣੇ ਭ੍ਰਿਸ਼ਟਾਚਾਰ ਦਾ ਇਕਬਾਲ ਕੀਤਾ। ਇਸ ਤੋਂ ਬਾਅਦ ਮਾਨ ਨੇ ਉਨ੍ਹਾਂ ਨੂੰ ਕੈਬਨਿਟ ‘ਚੋਂ ਕੱਢ ਦਿੱਤਾ।

















