October 27, 2026, 7:20 am
----------- Advertisement -----------
HomeNewsBreaking NewsBBMB ਸੰਬੰਧੀ ਨਿਯਮਾਂ ਬਾਰੇ ਫੈਸਲਾ ਹੈਰਾਨ ਕਰਨ ਵਾਲਾ ਬੇਹੱਦ ਖਤਰਨਾਕ ਤੇ ਗੰਭੀਰ...

BBMB ਸੰਬੰਧੀ ਨਿਯਮਾਂ ਬਾਰੇ ਫੈਸਲਾ ਹੈਰਾਨ ਕਰਨ ਵਾਲਾ ਬੇਹੱਦ ਖਤਰਨਾਕ ਤੇ ਗੰਭੀਰ ਘਟਨਾਕ੍ਰਮ : ਸੁਖਬੀਰ ਬਾਦਲ

Published on

----------- Advertisement -----------
  • ਪੰਜਾਬੀਆਂ ਦੇ ਪਹਿਲਾਂ ਹੀ ਰਿਸਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਿਰੁੱਧ ਦਿੱਤੀ ਚੇਤਾਵਨੀ

ਚੰਡੀਗੜ੍ਹ, 26 ਫਰਵਰੀ 2022 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੈਂਬਰਾਂ ਦੀ ਨਿਯੁਕਤੀ ਲਈ ਨਿਯਮਾਂ ਵਿਚ ਤਬਦੀਲੀ ਦੇ ਕੇਂਦਰ ਦੇ ਫੈਸਲੇ ਨੁੰ ਹੈਰਾਨੀਜਨਕ ਪੱਧਰ ’ਤੇ ਖਤਰਨਾਕ ਕਰਾਰ ਦਿੰਦਿਆਂ ਕਿਹਾ ਕਿ ਇਸਦੇ ਪੰਜਾਬ ਲਈ ਗੰਭੀਰ ਨਤੀਜੇ ਨਿਕਲਣਗੇ।

ਅੱਜ ਦੁਪਹਿਰ ਇਥੇ ਜਾਰੀ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਦੇਸ਼ ਦੇ ਕਾਨੂੰਨ, ਪਿਛਲੀਆਂ ਪਿਰਤਾਂ ਤੇ ਮੌਜੂਦਾ ਰਵਾਇਤਾਂ ਦੇ ਮੁਤਾਬਕ ਸਤਲੁਜ ਬਿਆਸ ਹੈਡਵਰਕਰ ’ਤੇ ਕੰਟਰੋਲ ਸਿਰਫ ਪੰਜਾਬ ਦਾ ਹੋਣਾ ਚਾਹੀਦਾਹੈ ਕਿਉਂਕਿ ਪੰਜਾਬ ਕੋਲ ਹੀ ਰਾਏਪੇਰੀਅਨ ਹੱਕ ਹਨ। ਉਹਨਾਂ ਕਿਹਾ ਕਿ ਪਹਿਲਾਂ ਇਹਨਾਂ ਨੇ ਗੈਰ ਸੰਵਿਧਾਨਕ ਤੌਰ ’ਤੇ ਸਾਡੇ ਕੋਲੋਂ ਕੰਟਰੋਲ ਖੋਹ ਲਿਆ ਤੇ ਹੁਣ ਇਹ ਸਾਨੂੰ ਬੀ ਬੀ ਐਮ ਬੀ ਵਿਚੋਂ ਬਾਹਰ ਨੁੰ ਕੱਢਣ ਲਈ ਪੱਬਾਂ ਭਾਰ ਹਨ। ਇਹ ਸਾਡੇ ਨਾਲ ਅਨਿਆਂ ਦਾ ਸਿਖ਼ਰ ਹੈ। ਉਹਨਾਂ ਕਿਹਾ ਕਿ ਇਹ ਇਕ ਹੋਰ ਉਦਾਹਰਣ ਹੈ ਜਦੋਂ ਕੇਂਦਰ ਵਿਚ ਸਾਡੀਆਂ ਸਰਕਾਰਾਂ ਨੇ ਲਗਾਤਾਰ ਸੰਘੀ ਸਿਧਾਂਤਾਂ ਨੁੰ ਛਿੱਕੇ ਟੰਗਿਆ ਹੈ। ਅਸੀਂ ਇਸ ਧੱਕੇਸ਼ਾਹੀ ਦਾ ਪੁਰਜ਼ੋਰ ਵਿਰੋਧ ਕਰਾਂਗੇ।

ਅਕਾਲੀ ਦਲ ਦੇ ਪ੍ਰਧਾਨ ਸਿਆਸੀ ਪਾਰਟੀਆਂ ਸਮੇਤ ਸਾਰੇ ਪੰਜਾਬੀਆਂ ਨੁੰ ਅਪੀਲ ਕੀਤੀ ਕਿ ਉਹ ਸੂਬੇ ਲਈ ਨਿਆਂ ਹਾਸਲ ਕਰਨ ਵਾਸਤੇ ਇਕਜੁੱਟ ਹੋ ਕੇ ਡੱਟ ਜਾਣ।
ਉਹਨਾਂ ਕਿਹਾ ਕਿ ਇਹ ਫੈਸਲਾ ਪੰਜਾਬੀਆਂ ਨਾਲ ਆਮ ਤੌਰ ’ਤੇ ਅਤੇ ਸਿੱਖਾਂ ਨਾਲ ਖਾਸ ਤੌਰ ’ਤੇ ਹੋਏ ਸਿਆਸੀ, ਆਰਥਿਕ ਤੇ ਧਾਰਮਿਕ ਵਿਤਕਰੇ ਦੀ ਕੜੀ ਵਿਚ ਇਕ ਹੋਰ ਲੜੀ ਜੁੜ ਗਈ ਹੈ। ਉਹਨਾਂ ਕਿਹਾ ਕਿ ਹਰ ਪੰਜਾਬੀ ਵਾਂਗੂ ਮੈਂ ਵੀ ਇਸ ਘਟਨਾਕ੍ਰਮ ਤੋਂ ਹੈਰਾਨ ਹਾਂ। ੳਹਨਾਂ ਕਿਹਾ ਕਿ ਦਰਿਆਈ ਪਾਣੀਆਂ ਦਾ ਜੋ ਨਿਪਟਾਰਾ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਤ ਰਾਈਪੇਰੀਅਨ ਸਿਧਾਂਤ ਦੇ ਅਨੁਸਾਰ ਹੋਣਾ ਚਾਹੀਦਾ ਸੀ ਪਰ ਕੇਂਦਰ ਸਰਕਾਰ ਜੋ ਕਰ ਰਹੀ ਹੈ ਕਿ ਉਹ ਰਾਈਪੇਰੀਅਨ ਸੂਬੇ ਪੰਜਾਬ ਦੀ ਲੁੱਟ ਖਸੁੱਟ ਹੈ ਜਿਸਦਾ ਮਕਸਦ ਗੈਰ ਰਾਈਪੇਰੀਅਨ ਸੂਬਿਆਂ ਹਰਿਆਣਾ ਤੇ ਰਾਜਸਥਾਨ ਦੀ ਮਦਦ ਕਰਨਾ ਹੈ ।

ਅਕਾਲੀ ਆਗੂ ਨੇ ਹੋਰ ਕਿਹਾ ਕਿ ਇਹ ਫੈਸਲਾ ਪੰਜਾਬੀਆਂ ਦੇ ਆਮ ਤੇ ਸਿੱਖਾਂ ਤੇ ਹੋਰ ਕਿਸਾਨਾਂ ਦੇ ਖਾਸ ਤੌਰ ’ਤੇ ਪਹਿਲਾਂ ਤੋਂ ਰਿਸਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਬਰਾਬਰ ਹੈ।
ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 78 ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ। ਉਹਨਾਂ ਕਿਹਾ ਕਿ ਇਸ ਮਾਮਲੇ ’ਤੇ ਪੰਜਾਬ ਅਤੇ ਅਕਾਲੀ ਸਟੈਂਡ ਵਿਚ ਕੋਈ ਸਮਝੌਤਾ ਨਹੀਂ ਹੋ ਸਕਦਾ। ਕੇਂਦਰ ਸਰਕਾਰ ਕੋਲ ਦਰਿਆਈ ਪਾਣੀਆਂ ਦੇ ਮਸਲੇ ਦਾ ਹੱਲ ਕਰਨ ਦੀ ਕੋਈ ਤਾਕਤ ਨਹੀਂ ਹੈ।

ਅਕਾਲੀ ਆਗੂ ਨੇ ਕੇਂਦਰ ਸਰਕਾਰ ਨੁੰ ਚੇਤਾਵਨੀ ਦਿੱਤੀ ਕਿ ਉਹਨਾਂ ਦੀ ਪਾਰਟੀ ਇਸ ਗੰਭੀਰ ਵਿਤਕਰੇ ਪ੍ਰਤੀ ਮੂਕ ਦਰਸ਼ਕ ਬਣ ਕੇ ਨਹੀਂ ਬੈਠੇਗੀ ਅਤੇ ਇਸ ਕੋਲ ਸੰਘੀ ਢਾਂਚੇ ਦੇ ਬਚਾਅ ਲਈ ਅਤੇ ਆਪਣੀਆਂ ਭਵਿੱਖੀ ਪੀੜੀਆਂ ਨੂੰ ਭੁੱਖੇ ਕਰਨ ਤੋਂ ਬਚਾਉਣ ਲਈ ਸੰਘਰਸ਼ ਵਿੱਢਣ ਤੋਂ ਇਲਾਵਾ ਹੋਰ ਕੋਈ ਚਾਰਾ ਬਾਕੀ ਨਹੀਂ ਰਹਿ ਜਾਂਦਾ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਗੰਭੀਰ ਤੇ ਖਤਰਨਾਕ ਫੈਸਲਾ ਗੁਰੂ ਸਾਹਿਬਾਨ ਤੇ ਪੀਰਾਂ ਫਕੀਰਾਂ ਦੀ ਵਰੋਸਾਈ ਧਰਤੀ ’ਤੇ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਅਸੀਂ ਪੰਜਾਬ ਨੁੰ ਮਾਰੂਥਲ ਵਿਚ ਬਦਲਣ ਅਤੇ ਆਪਣੇ ਬੱਚਿਆਂ ਨੁੰ ਭੁੱਖਮਾਰੀ ਦਾ ਸ਼ਿਕਾਰ ਹੋ ਕੇ ਹੋਰ ਥਾਵਾਂ ’ਤੇ ਜਾ ਕੇ ਜੀਵਨ ਨਿਰਬਾਹ ਕਰਨ ਤੋਂ ਰੋਕਣ ਲਈ ਇਸ ਖ਼ਤਰੇ ਨਾਲ ਨਜਿੱਠਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...