26 ਜਨਵਰੀ ਦੀ ਪਰੇਡ ‘ਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਹੀ ਸਿਆਸਤ ਦਰਮਿਆਨ ਰੱਖਿਆ ਮੰਤਰਾਲੇ ਨੇ ਸਥਿਤੀ ਸਪੱਸ਼ਟ ਕੀਤੀ ਹੈ। ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਝਾਂਕੀ ਦੀ ਚੋਣ ਕਰਨ ਵਾਲੀ ਵਿਸ਼ੇਸ਼ ਕਮੇਟੀ ਨੇ ਤੀਜੇ ਗੇੜ ਤੋਂ ਬਾਅਦ ਪੰਜਾਬ ਦੀ ਝਾਂਕੀ ਬਾਰੇ ਵਿਚਾਰ ਨਹੀਂ ਕੀਤਾ ਕਿਉਂਕਿ ਝਾਂਕੀ ਨਿਰਧਾਰਤ ਥੀਮ ਅਨੁਸਾਰ ਨਹੀਂ ਸੀ।
ਇਸ ਦੇ ਨਾਲ ਹੀ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਨਾਲ ਕੋਈ ਵਿਤਕਰਾ ਨਹੀਂ ਕੀਤਾ ਗਿਆ। ਮੰਤਰਾਲੇ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਪੰਜਾਬ ਦੀ ਝਾਂਕੀ ਨੂੰ ਪਰੇਡ ‘ਚ ਸ਼ਾਮਲ ਨਾ ਕਰਨ ‘ਤੇ ਵਿਤਕਰੇ ਦੇ ਦੋਸ਼ ਲਾਏ ਜਾ ਰਹੇ ਹਨ। ਨਾਲ ਹੀ ਇਸ ਮੁੱਦੇ ‘ਤੇ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ।
ਰੱਖਿਆ ਮੰਤਰਾਲੇ ਵੱਲੋਂ ਦੱਸਿਆ ਗਿਆ ਹੈ ਕਿ ਉਹ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਤੋਂ ਪਰੇਡ ਵਿੱਚ ਸ਼ਾਮਲ ਕੀਤੇ ਜਾਣ ਵਾਲੀ ਝਾਂਕੀ ਲਈ ਪ੍ਰਸਤਾਵ ਮੰਗਦਾ ਹੈ। ਫਿਰ ਇਹਨਾਂ ਪ੍ਰਸਤਾਵਾਂ ਦਾ ਮੁਲਾਂਕਣ ਕੀਤਾ ਜਾਂਦਾ ਹੈ। ਝਾਂਕੀ ਦੀ ਚੋਣ ਲਈ ਮਾਹਿਰਾਂ ਦੀ ਕਮੇਟੀ ਹੁੰਦੀ ਹੈ। ਇਸ ਸਬੰਧੀ ਕਈ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ।
ਕਮੇਟੀ ਵਿੱਚ ਕਲਾ, ਸੱਭਿਆਚਾਰ, ਪੇਂਟਿੰਗ, ਮੂਰਤੀ, ਸੰਗੀਤ, ਆਰਕੀਟੈਕਚਰ, ਕੋਰੀਓਗ੍ਰਾਫੀ ਆਦਿ ਦੇ ਖੇਤਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਸ਼ਾਮਲ ਹਨ। ਮਾਹਿਰ ਕਮੇਟੀ ਥੀਮ ਦੇ ਆਧਾਰ ‘ਤੇ ਪ੍ਰਸਤਾਵਾਂ ਦੀ ਜਾਂਚ ਕਰਦੀ ਹੈ। ਸਾਡੀਆਂ ਸਿਫ਼ਾਰਿਸ਼ਾਂ ਕਰਨ ਤੋਂ ਪਹਿਲਾਂ ਸੰਕਲਪ, ਡਿਜ਼ਾਈਨ ਅਤੇ ਇਸਦੇ ਵਿਜ਼ੂਅਲ ਪ੍ਰਭਾਵ ਨੂੰ ਧਿਆਨ ਵਿੱਚ ਰੱਖਿਆ ਜਾਂਦਾ ਹੈ। ਪਰੇਡ ਵਿੱਚ ਸਭ ਤੋਂ ਵਧੀਆ ਝਾਂਕੀਆ ਨੂੰ ਸ਼ਾਮਲ ਕੀਤਾ ਜਾਂਦਾ ਹੈ।
ਵਿਸ਼ੇਸ਼ ਕਮੇਟੀ ਨੇ ਮੀਟਿੰਗ ਦੇ ਪਹਿਲੇ 3 ਦੌਰ ਵਿੱਚ ਪੰਜਾਬ ਦੀ ਝਾਂਕੀ ਦੇ ਪ੍ਰਸਤਾਵ ‘ਤੇ ਵਿਚਾਰ ਕੀਤਾ। ਇਸ ਤੋਂ ਬਾਅਦ ਇਸ ‘ਤੇ ਕੋਈ ਚਰਚਾ ਨਹੀਂ ਹੋਈ। ਦੂਜੇ ਦੌਰ ਤੋਂ ਬਾਅਦ ਬੰਗਾਲ ਦੀ ਝਾਂਕੀ ‘ਤੇ ਵਿਚਾਰ ਨਹੀਂ ਕੀਤਾ ਗਿਆ ਕਿਉਂਕਿ ਇਹ ਵੀ ਥੀਮ ਦੇ ਮੁਤਾਬਕ ਨਹੀਂ ਸੀ। ਪਿਛਲੇ 8 ਸਾਲਾਂ ਵਿੱਚ ਪੰਜਾਬ ਦੀ ਝਾਂਕੀ ਨੂੰ 5 ਵਾਰ ਅਤੇ ਬੰਗਾਲ ਦੀ ਝਾਂਕੀ ਨੂੰ 6 ਵਾਰ ਸ਼ਾਰਟਲਿਸਟ ਕੀਤਾ ਗਿਆ ਸੀ। ਅਜਿਹੇ ‘ਚ ਅਜਿਹੇ ਦੋਸ਼ ਬੇਬੁਨਿਆਦ ਹਨ।
----------- Advertisement -----------
ਗਣਤੰਤਰ ਦਿਵਸ ਪਰੇਡ ‘ਚ ਪੰਜਾਬ ਦੀ ਝਾਂਕੀ ਸ਼ਾਮਲ ਨਾ ਕਰਨ ‘ਤੇ ਰੱਖਿਆ ਮੰਤਰਾਲੇ ਦਾ ਜਵਾਬ
Published on
----------- Advertisement -----------
----------- Advertisement -----------












