ਆਮ ਆਦਮੀ ਪਾਰਟੀ ਦੇ ਸੁਪਰੀਮੋ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਤਿੰਨ ਦਿਨਾਂ ਦੇ ਦੌਰੇ ‘ਤੇ ਪੰਜਾਬ ਆ ਰਹੇ ਹਨ। ਇਸ ਦੀ ਜਾਣਕਾਰੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਮੁੱਖ ਮੰਤਰੀ ਉਮੀਦਵਾਰ ਐਲਾਨੇ ਗਏ ਭਗਵੰਤ ਮਾਨ ਨੇ ਦਿੱਤੀ। ਕੇਜਰੀਵਾਲ 28 ,29 ਅਤੇ 30 ਜਨਵਰੀ ਤੱਕ ਪੰਜਾਬ ਦੌਰੇ ‘ਤੇ ਰਹਿਣਗੇ। ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਉਹ ਕਈ ਵਿਧਾਨ ਸਭਾ ਹਲਕਿਆਂ ਵਿੱਚ ਜਾਣਗੇ।
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਨੇ ਕਿਹਾ ਕਿ 20 ਫਰਵਰੀ,2022 ਨੂੰ ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣਗੇ। ਇਸ ਮੌਕੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ’ਤੇ ਵੀ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਨੇ ਕਿਹਾ ਕਿ ਇਹ ਤਾਂ ਆਉਣ ਵਾਲਾ ਸਮਾਂ ਹੀ ਦਸੇਗਾ ਕਿ ਕੌਣ ਕੱਖ ਦਾ ਹੈ ਅਤੇ ਕੌਣ ਲੱਖ ਦਾ।
----------- Advertisement -----------
ਤਿੰਨ ਦਿਨਾਂ ਲਈ ਪੰਜਾਬ ਦੌਰੇ ‘ਤੇ ਆਉਣਗੇ ਅਰਵਿੰਦ ਕੇਜਰੀਵਾਲ
Published on
----------- Advertisement -----------
----------- Advertisement -----------












