ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿੰਨ ਦਿਨਾਂ ਗੁਜਰਾਤ ਦੌਰੇ ‘ਤੇ ਜਾਣਗੇ। ਜਾਣਕਾਰੀ ਮੁਤਾਬਿਕ ਦਿੱਲੀ ਦੇ ਮੁੱਖ ਮੰਤਰੀ 6, 7 ਅਤੇ 8 ਜਨਵਰੀ ਨੂੰ ਗੁਜਰਾਤ ਦੌਰੇ ‘ਤੇ ਜਾਣਗੇ। ਇਸ ਦੌਰਾਨ ਕੇਜਰੀਵਾਲ ਵਰਕਰ ਕਾਨਫਰੰਸ ਅਤੇ ਰੈਲੀਆਂ ਕਰਨਗੇ। ਇਸ ਤੋਂ ਇਲਾਵਾ ਕੇਜਰੀਵਾਲ ਜੇਲ੍ਹ ਵਿੱਚ ਬੰਦ ਆਪ ਵਿਧਾਇਕ ਚੇਤਰ ਬਸਾਵਾ ਨੂੰ ਵੀ ਮਿਲਣਗੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਵੀ ਮੁਲਾਕਾਤ ਕਰਨਗੇ।
ਦੂਜੇ ਪਾਸੇ, ਅੱਜ ਆਮ ਆਦਮੀ ਪਾਰਟੀ ਦੇ ਕਈ ਮੰਤਰੀਆਂ ਨੇ ਦਾਅਵਾ ਕੀਤਾ ਕਿ ਈਡੀ ਦੀ ਟੀਮ ਕੇਜਰੀਵਾਲ ਦੇ ਘਰ ਛਾਪਾ ਮਾਰ ਸਕਦੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਸਕਦਾ ਹੈ। ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਨੇ ਦਿੱਲੀ ਸ਼ਰਾਬ ਘੁਟਾਲੇ ਵਿੱਚ ਪੁੱਛਗਿੱਛ ਲਈ ਈਡੀ ਸਾਹਮਣੇ ਪੇਸ਼ ਹੋਣਾ ਸੀ। ਈਡੀ ਨੇ ਕੇਜਰੀਵਾਲ ਨੂੰ ਤੀਜਾ ਸੰਮਨ ਭੇਜਿਆ ਸੀ। ਕੇਜਰੀਵਾਲ ਇੱਕ ਵਾਰ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਦਸ਼ੇ ਦੇ ਚਲਦਿਆ ‘ਆਪ’ ਹੈੱਡਕੁਆਰਟਰ ਦੇ ਬਾਹਰ ਵਰਕਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।
----------- Advertisement -----------
6 ਜਨਵਰੀ ਤੋਂ ਤਿੰਨ ਦਿਨਾਂ ਗੁਜਰਾਤ ਦੌਰੇ ‘ਤੇ ਜਾਣਗੇ ਦਿੱਲੀ ਸੀਐਮ ਅਰਵਿੰਦ ਕੇਜਰੀਵਾਲ
Published on
----------- Advertisement -----------
----------- Advertisement -----------












