ਰਾਜਧਾਨੀ ਦਿੱਲੀ ‘ਚ 20 ਸਾਲਾ ਇਕ ਕੁੜੀ ਨੂੰ ਅਗਵਾ ਕਰ ਕੇ ਸਮੂਹਕ ਜਬਰ ਜ਼ਿਨਾਹ ਕਰਨ ਦੇ ਮਾਮਲੇ ‘ਚ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦਸ ਦਈਏ ਕਿ ਇਸ ਮਾਮਲੇ ਚ 12 ਤੋਂ ਵੱਧ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦਸ ਦਈਏ ਕਿ ਦਿੱਲੀ ਦੇ ਸ਼ਹਾਦਰਾ ਵਿਚ ਇਕ ਨੌਜਵਾਨ ਲੜਕੀ ਨਾਲ ਸਮੂਹਕ ਜਬਰ ਜ਼ਿਨਾਹ ਕੀਤਾ ਗਿਆ ਸੀ ਅਤੇ ਵਾਲ ਕੱਟ ਕੇ ਉਸ ਨੂੰ ਸੜਕਾਂ ‘ਤੇ ਘੁਮਾਇਆ ਗਿਆ ਸੀ । ਇਸ ਦਾ ਇਕ ਸ਼ਰਮਨਾਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ‘ਚ ਕੁਝ ਔਰਤਾਂ ਵੀ ਦਿਖਾਈ ਦੇ ਰਹੀਆਂ ਹਨ। ਇਸ ਪੂਰੇ ਮਾਮਲੇ ਨੂੰ ਲੈ ਕੇ ਕਈ ਗ੍ਰਿਫ਼ਤਾਰੀਆਂ ਹੋਈਆਂ ਹਨ, ਜਿਸ ‘ਚ ਜ਼ਿਆਦਾਤਰ ਔਰਤਾਂ ਸ਼ਾਮਲ ਹਨ। ਜਿਸ ਪਰਿਵਾਰ ਨੇ ਇਹ ਲੜਕੀ ’ਤੇ ਤਸ਼ੱਦਦ ਢਾਹਿਆ ਹੈ, ਉਸ ਪਰਿਵਾਰ ਦੇ ਇਕ ਲੜਕੇ ਨੇ ਇਕ ਤਰਫਾ ਪਿਆਰ ਵਿਚ ਖੁਦਕੁਸ਼ੀ ਕਰ ਲਈ, ਜਿਸ ਤੋਂ ਭੜਕੇ ਪਰਿਵਾਰ ਨੇ ਇਹ ਘਿਨਾਉਣਾ ਕਾਰਾ ਕੀਤਾ ਹੈ ਜੋ ਕਿ ਬੇਹੱਦ ਨਿੰਦਣਯੋਗ ਹੈ।
ਭਾਜਪਾ ਦੇ ਸਿੱਖ ਨੇਤਾ ਅਤੇ ਦਿੱਲੀ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਇਸ ਘਟਨਾ ਤੇ ਪ੍ਰਤੀਕਿਰਿਆ ਦਿੰਦਿਆਂ ਦੱਸਿਆ ਕਿ ਸ਼ਹਾਦਰਾ ਵਿਚ ਇਕ ਨੌਜਵਾਨ ਲੜਕੀ ਨਾਲ ਜਬਰਜਿਨਾਹ ਕੀਤੇ ਜਾਣ ਅਤੇ ਉਸ ’ਤੇ ਅੰਨਾ ਤਸ਼ੱਦਦ ਕੀਤੇ ਜਾਣ ਦੇ ਮਾਮਲੇ ਵਿਚ ਪੁਲਸ ਨੇ ਹੁਣ ਤੱਕ 12 ਮੁਲਜ਼ਮ ਗ੍ਰਿਫ਼ਤਾਰ ਕਰ ਲਏ ਹਨ ਜਦੋਂ ਕਿ ਬਾਕੀ ਰਹਿੰਦੇ ਮੁਲਜ਼ਮ ਵੀ ਜਲਦੀ ਹੀ ਗ੍ਰਿਫ਼ਤਾਰ ਕੀਤੇ ਜਾਣਗੇ।
26 ਜਨਵਰੀ ਨੂੰ ਕੁੜੀ ਨਾਲ ਹੋਈ ਬਦਸਲੂਕੀ ‘ਤੇ ਰਾਹੁਲ ਗਾਂਧੀ ਨੇ ਵੀ ਟਵੀਟ ਕਰ ਕੇ ਗੁੱਸਾ ਜ਼ਾਹਰ ਕੀਤਾ ਹੈ। ਰਾਹੁਲ ਨੇ ਟਵਿੱਟਰ ‘ਤੇ ਇਸ ਘਟਨਾ ਬਾਰੇ ਲਿਖਿਆ ਕਿ ਕੁਝ ਲੋਕ ਔਰਤਾਂ ਨੂੰ ਇਨਸਾਨ ਸਮਝਦੇ ਹੀ ਨਹੀਂ ਹਨ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ,”20 ਸਾਲ ਦੀ ਕੁੜੀ ਦੀ ਬੁਰੀ ਤਰ੍ਹਾਂ ਕੁੱਟਮਾਰ ਦਾ ਵੀਡੀਓ ਸਾਡੇ ਸਮਾਜ ਦਾ ਇਕ ਘਿਨੌਣਾ ਚਿਹਰਾ ਦਿਖਾਉਂਦਾ ਹੈ। ਕੌੜਾ ਸੱਚ ਇਹ ਹੈ ਕਿ ਕਈ ਭਾਰਤੀ ਔਰਤਾਂ ਨੂੰ ਇਨਸਾਨ ਨਹੀਂ ਸਮਝਦੇ ਹਨ। ਇਹ ਸ਼ਰਮਨਾਕ ਹੈ, ਇਸ ਨੂੰ ਸਾਹਮਣੇ ਲਿਆਉਣ ਦੀ ਜ਼ਰੂਰਤ ਹੈ।”












