July 31, 2026, 4:38 pm
----------- Advertisement -----------
HomeNewsBreaking Newsਸਿਰਫ਼ ਯੂਨੀਫਾਰਮ ਵਾਲੇ ਬੱਚਿਆਂ ਨੂੰ ਹੀ ਮਿਲੇਗਾ ਸਕੂਲ 'ਚ ਦਾਖਲਾ- ਦਿੱਲੀ...

ਸਿਰਫ਼ ਯੂਨੀਫਾਰਮ ਵਾਲੇ ਬੱਚਿਆਂ ਨੂੰ ਹੀ ਮਿਲੇਗਾ ਸਕੂਲ ‘ਚ ਦਾਖਲਾ- ਦਿੱਲੀ MCD ਚੇਅਰਮੈਨ ਵੱਲੋਂ ਨੋਟਿਸ ਜਾਰੀ

Published on

----------- Advertisement -----------

ਕਰਨਾਟਕ ਦੇ ਸਕੂਲਾਂ ਵਿੱਚ ਹਿਜਾਬ ਪਹਿਨਣ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਦਿੱਲੀ ਤੱਕ ਪਹੁੰਚ ਗਿਆ ਹੈ। ਦਿੱਲੀ ਵਿੱਚ ਅੱਜ ਸਕੂਲ਼ੀ ਬੱਚਿਆਂ ਦੀ ਡਰੈੱਸ ਨੂੰ ਲੈ ਕੇ ਐਮ.ਸੀ.ਡੀ ਚੇਅਰਮੈਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਸਕੂਲ ‘ਚ ਸਿਰਫ ਸਕੂਲੀ ਡਰੈੱਸ ਵਾਲੇ ਬੱਚਿਆਂ ਨੂੰ ਹੀ ਦਾਖਲਾ ਦੇਣ ਦੀ ਗੱਲ ਆਖੀ ਹੈ।
ਦੱਖਣੀ ਦਿੱਲੀ ਨਗਰ ਨਿਗਮ ਦੀ ਚੇਅਰਮੈਨ ਨਿਕਿਤਾ ਸ਼ਰਮਾ ਨੇ ਨੋਟਿਸ ਜਾਰੀ ਕਰਕੇ ਕਿਹਾ ਹੈ ਕਿ ਸਕੂਲ ‘ਚ ਸਿਰਫ ਸਕੂਲੀ ਡਰੈੱਸ ਵਾਲੇ ਬੱਚਿਆਂ ਨੂੰ ਹੀ ਦਾਖਲਾ ਮਿਲੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਪਛਾਣ ਵਾਲੇ ਕੱਪੜੇ ਪਹਿਨਣ ਦੀ ਮਨਾਹੀ ਹੈ।
ਸ਼ਰਮਾ ਨੇ ਨੋਟਿਸ ਵਿੱਚ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕਈ ਮਾਪੇ ਆਪਣੇ ਬੱਚਿਆਂ ਨੂੰ ਧਾਰਮਿਕ ਪਹਿਰਾਵੇ ਵਿੱਚ ਸਕੂਲਾਂ ਵਿੱਚ ਭੇਜ ਰਹੇ ਹਨ। ਇਹ ਸਹੀ ਨਹੀਂ ਹੈ। ਬੱਚੇ ਵਰਦੀ ਵਿੱਚ ਬਹੁਤ ਸੁੰਦਰ ਲੱਗਦੇ ਹਨ ਅਤੇ ਦੱਖਣੀ ਦਿੱਲੀ ਨਗਰ ਨਿਗਮ ਵੀ ਸਮੇਂ-ਸਮੇਂ ਤੇ ਵਰਦੀ ਦਾ ਰੰਗ ਬਦਲਦਾ ਰਹਿੰਦਾ ਹੈ। ਸਕੂਲਾਂ ਵਿੱਚ ਵਰਦੀਆਂ ਲਾਗੂ ਕੀਤੀਆਂ ਜਾਂਦੀਆਂ ਹਨ ਤਾਂ ਜੋ ਬੱਚਿਆਂ ਵਿੱਚ ਇੱਕ ਦੂਜੇ ਬਾਰੇ, ਅਮੀਰ-ਗਰੀਬ ਬਾਰੇ ਹੀਣ ਭਾਵਨਾ ਪੈਦਾ ਨਾ ਹੋਵੇ। ਇੱਕੋ ਜਿਹੀ ਵਰਦੀ ਪਾਉਣੀ ਜ਼ਰੂਰੀ ਹੈ ਤਾਂ ਜੋ ਬੱਚਿਆਂ ਵਿੱਚ ਅਸਮਾਨਤਾ ਦੀ ਭਾਵਨਾ ਪੈਦਾ ਨਾ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...