September 22, 2026, 12:04 pm
----------- Advertisement -----------
HomeNewsBreaking Newsਡੇਰਾ ਸੱਚਾ ਸੌਦਾ ਦਾ ਸਿਆਸਤ 'ਤੇ ਡੂੰਘਾ ਪ੍ਰਭਾਵ, ਰਾਮ ਰਹੀਮ ਨੂੰ ਸਜ਼ਾ...

ਡੇਰਾ ਸੱਚਾ ਸੌਦਾ ਦਾ ਸਿਆਸਤ ‘ਤੇ ਡੂੰਘਾ ਪ੍ਰਭਾਵ, ਰਾਮ ਰਹੀਮ ਨੂੰ ਸਜ਼ਾ ਤੋਂ ਬਾਅਦ ਹੋਣ ਜਾ ਰਹੀਆਂ ਨੇ ਪਹਿਲੀਆਂ ਵਿਧਾਨ ਸਭਾ ਦੀਆਂ ਚੋਣਾਂ

Published on

----------- Advertisement -----------

ਚੰਡੀਗੜ੍ਹ, 15 ਜਨਵਰੀ 2022 – ਡੇਰਾ ਸੱਚਾ ਸੌਦਾ ਵੱਲੋਂ ਵਿਧਾਨ ਸਭਾ ਚੋਣਾਂ ਦੀ ਹੁਣ ਤੋਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ ਤੋਂ ਬਾਅਦ ਪੰਜਾਬ ‘ਚ ਇਹ ਪਹਿਲੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਬੀਤੇ ਦਿਨ ਡੇਰਾ ਸਲਾਬਤਪੁਰਾ ‘ਚ ਬੀਤੇ ਦਿਨੀ ਇੱਕ ਵੱਡਾ ਇਕੱਠ ਵੀ ਹੋਇਆ ਸੀ। ਜਿਸ ‘ਚ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੇ ਦਿੱਗਜ ਲੀਡਰਾਂ ਨ ਹਾਜ਼ਰੀ ਵੀ ਲਾਵਈ ਸੀ। ਪਰ ਸਾਰੇ ਹੀ ਲੀਡਰਾਂ ਵੱਲੋਂ ਉਨ੍ਹਾਂ ਦੀ ਹਾਜ਼ਰੀ ਸਿਆਸੀ ਨਾ ਕਹਿ ਕੇ ਸਿਰਫ ਸ਼ਰਧਾਲੂ ਵੱਜੋਂ ਵੀ ਕਹੀ ਸੀ।

ਹਲਾਂਕਿ ਉਸ ਤੋਂ ਬਾਅਦ ਬਠਿੰਡਾ ਦੇ ਡੀ ਸੀ ਵੱਲੋਂ ਡੇਰੇ ਨੂੰ ਇਸ ਇਕੱਠ ਸਬੰਧੀ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਸੀ, ਕਿਉਂਕਿ ਜਦੋਂ ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਦਾ ਐਲਾਨ ਕੀਤਾ ਸੀ ਉਸ ਸਮੇਂ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਸੂਬਿਆਂ ‘ਚ ਕਿਸੇ ਵੀ ਤਰ੍ਹਾਂ ਦੇ ਇਕੱਠ ‘ਤੇ ਪਾਬੰਦੀ ਲਾਈ ਸੀ।

ਉੱਥੇ ਹੀ ਡੇਰਾ ਸੱਚਾ ਸੌਦਾ ਰਾਜਨੀਤਕ ਵਿੰਗ ਦੇ ਮੁਖੀ ਰਾਮ ਸਿੰਘ ਤੋਂ ਚੋਣ ਕਮਿਸ਼ਨ ਵੱਲੋਂ ਡੇਰੇ ਵਿੱਚ ਕੀਤੇ ਗਏ ਇਕੱਠ ਸਬੰਧੀ ਜਾਰੀ ਕੀਤੇ ਗਏ ਨੋਟਿਸ ਦੇ ਜਵਾਬ ਵਿੱਚ ਕਿਹਾ ਕਿ ਇਹ ਧਾਰਮਿਕ ਇਕੱਠ ਸੀ ਤੇ ਕਰੋਨਾ ਦੀ ਹਦਾਇਤਾਂ ਦੀ ਪਾਲਣਾ ਕੀਤੀ ਗਈ ਸੀ ਤੇ ਕੋਈ ਵੀ ਸਿਆਸੀ ਗਤੀਵਿਧੀ ਨਹੀਂ ਸੀ। ਚੋਣਾਂ ਵਿੱਚ ਹਮਾਇਤ ਸਬੰਧੀ ਉਨ੍ਹਾਂ ਕਿਹਾ ਕਿ ਸਾਧ ਸੰਗਤ ਦੀ ਰਾਇ ਲੈ ਕੇ ਹੀ ਕੋਈ ਫ਼ੈਸਲਾ ਚੋਣਾਂ ਦੇ ਨੇੜੇ ਜਾ ਕੇ ਲਿਆ ਜਾਵੇਗਾ। ਕਿਸੇ ਇੱਕ ਪਾਰਟੀ ਜਾਂ ਕਿਸੇ ਇਕ ਉਮੀਦਵਾਰ ਨੂੰ ਹਮਾਇਤ ਕਰਨੀ ਹੈ, ਉਸ ਬਾਰੇ ਫੈਸਲਾ ਸੰਗਤ ਦੀ ਰਾਇ ਮੁਤਾਬਕ ਹੋਵੇਗਾ।

ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ 300 ਵੱਡੇ ਡੇਰੇ ਹਨ, ਜੋ ਸੂਬੇ ਦੀ ਸਿਆਸਤ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਹਨ। ਇਹ ਡੇਰੇ ਰਾਜ ਦੇ ਮਾਝਾ, ਮਾਲਵਾ ਅਤੇ ਦੁਆਬਾ ਖੇਤਰਾਂ ਵਿੱਚ ਆਪਣਾ ਦਬਦਬਾ ਕਾਇਮ ਰੱਖਦੇ ਹਨ। ਗੁਆਂਢੀ ਸੂਬੇ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿੱਚ ਸਥਿਤ ਡੇਰਾ ਸੱਚਾ ਸੌਦਾ ਦਾ ਪੰਜਾਬ ਦੇ ਮਾਲਵਾ ਖੇਤਰ ਦੀਆਂ 69 ਸੀਟਾਂ ਉੱਤੇ ਪ੍ਰਭਾਵ ਹੈ।

ਪਿਛਲੀਆਂ ਹਰਿਆਣਾ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਾਂਗ ਰਾਮ ਰਹੀਮ ਜੇਲ੍ਹ ਤੋਂ ਹੀ ਡੇਰਾ ਸੱਚਾ ਸੌਦਾ ਦੇ ਸਿਆਸੀ ਵਿੰਗ ਨੂੰ ਆਪਣਾ ਸੰਦੇਸ਼ ਦੇਣਗੇ। ਵਿੰਗ ਦੇ ਕਹਿਣ ‘ਤੇ ਡੇਰਾ ਪ੍ਰੇਮੀ ਆਪਣੀ ਵੋਟ ਪਾਉਣਗੇ। ਜੇਲ ਤੋਂ ਸੰਦੇਸ਼ ਆਉਣ ਤੋਂ ਬਾਅਦ ਹੀ ਡੇਰੇ ਦੇ ਸਿਆਸੀ ਵਿੰਗ ਦੀ ਸਰਗਰਮੀ ਵਧੇਗੀ ਅਤੇ ਵਿੰਗ ਦੇ ਕਹਿਣ ‘ਤੇ ਹੀ ਡੇਰੇ ਦੀ ਸੰਗਤ ਆਪਣੀ ਵੋਟ ਪਾਵੇਗੀ। ਇਹੀ ਕਾਰਨ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਡੇਰੇ ਤੱਕ ਦੌੜ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...