July 31, 2026, 3:46 am
----------- Advertisement -----------
HomeNewsBreaking Newsਸ਼ਰਧਾਲੂ ਬਿਨਾਂ ਪਾਸਪੋਰਟ ਅਤੇ ਫੀਸ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ...

ਸ਼ਰਧਾਲੂ ਬਿਨਾਂ ਪਾਸਪੋਰਟ ਅਤੇ ਫੀਸ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ: ਰਾਘਵ ਚੱਢਾ ਨੇ ਰਾਜ ਸਭਾ ‘ਚ ਚੁਕੀ ਮੰਗ

Published on

----------- Advertisement -----------

ਨਵੀਂ ਦਿੱਲੀ : – ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਨੇ ਇੱਕ ਅਹਿਮ ਮੰਗ ਰੱਖੀ ਹੈ। ਉਨ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਫੀਸ ਅਤੇ ਪਾਸਪੋਰਟ ਦਾ ਮੁੱਦਾ ਉਠਾਇਆ। ਸੰਸਦ ਵਿੱਚ ਇਸ ਸਬੰਧੀ ਤਿੰਨ ਪ੍ਰਮੁੱਖ ਮੰਗਾਂ ਰੱਖਦਿਆਂ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਤੋਂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਲਈ ਲਾਂਘਾ ਖੁੱਲ੍ਹਿਆ ਹੈ, ਹਰ ਕੋਈ ਬਾਬੇ ਨਾਨਕ ਦੇ ਰੰਗ ਵਿੱਚ ਰੰਗਿਆ ਹੋਇਆ ਹੈ। ਹਰ ਨੌਜਵਾਨ, ਬੱਚਾ ਅਤੇ ਬਜ਼ੁਰਗ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਚਾਹੁੰਦਾ ਹੈ ਪਰ ਇਸ ਦੌਰਾਨ ਸ਼ਰਧਾਲੂਆਂ ਨੂੰ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬਿਨਾਂ ਪਾਸਪੋਰਟ ਸ੍ਰੀ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ: ਰਾਘਵ ਚੱਢਾ

ਰਾਘਵ ਚੱਢਾ ਨੇ ਕਿਹਾ ਕਿ ਪਾਸਪੋਰਟ ਤੋਂ ਬਿਨਾਂ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਨਹੀਂ ਕਰ ਸਕਦੇ। ਮੈਂ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਪਾਸਪੋਰਟ ਦੇ ਮੁੱਦੇ ‘ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕੀਤੀ ਜਾਵੇ ਅਤੇ ਇਸ ਸ਼ਰਤ ਨੂੰ ਖਤਮ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਦੂਜੀ ਸਮੱਸਿਆ ਇਹ ਹੈ ਕਿ ਹਰ ਸ਼ਰਧਾਲੂ ਨੂੰ 20 ਡਾਲਰ ਫੀਸ ਦੇਣੀ ਪੈਂਦੀ ਹੈ। ਅੱਜ ਸਾਡੀ ਸਰਕਾਰ ਦੀਆਂ ਨੀਤੀਆਂ ਕਾਰਨ ਡਾਲਰ 80 ਦੇ ਪਾਰ ਪਹੁੰਚ ਗਿਆ ਹੈ। 20 ਡਾਲਰ ਫੀਸ ਦੇ ਕੇ ਜੇਕਰ ਕਿਸੇ ਨੇ ਦਰਸ਼ਨਾਂ ਲਈ ਜਾਣਾ ਹੋਵੇ ਤਾਂ 1600 ਰੁਪਏ ਦੇ ਕਰੀਬ ਖਰਚਾ ਆਉਂਦਾ ਹੈ। ਸਰਕਾਰ ਨੂੰ ਬੇਨਤੀ ਹੈ ਕਿ 20 ਡਾਲਰ ਦੀ ਇਹ ਫੀਸ ਬੰਦ ਕੀਤੀ ਜਾਵੇ ਅਤੇ ਹਰ ਸ਼ਰਧਾਲੂ ਨੂੰ ਉੱਥੇ ਜਾਣ ਦਿੱਤਾ ਜਾਵੇ। ਇਸ ਦੇ ਨਾਲ ਹੀ ਆਨਲਾਈਨ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...