November 17, 2026, 10:50 am
----------- Advertisement -----------
HomeNewsBreaking Newsਨਵੇਂ ਵਿਵਾਦ 'ਚ ਫਸੇ ਧਰਮਸੋਤ : ਚੋਣ ਹਲਫ਼ਨਾਮੇ 'ਚ ਪਤਨੀ ਦੇ ਨਾਂਅ...

ਨਵੇਂ ਵਿਵਾਦ ‘ਚ ਫਸੇ ਧਰਮਸੋਤ : ਚੋਣ ਹਲਫ਼ਨਾਮੇ ‘ਚ ਪਤਨੀ ਦੇ ਨਾਂਅ ‘ਤੇ 500 ਗਜ਼ ਦਾ ਪਲਾਟ ਛੁਪਾਇਆ

Published on

----------- Advertisement -----------

ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਇੱਕ ਨਵੇਂ ਵਿਵਾਦ ਵਿੱਚ ਫਸ ਗਏ ਹਨ। ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਆਪਣੀ ਪਤਨੀ ਦੇ ਨਾਂ ’ਤੇ 500 ਗਜ਼ ਦਾ ਪਲਾਟ ਛੁਪਾ ਲਿਆ ਸੀ। ਵਿਜੀਲੈਂਸ ਦੀ ਜਾਂਚ ਵਿੱਚ ਇਸਦੀ ਪੁਸ਼ਟੀ ਹੋਣ ਤੋਂ ਬਾਅਦ ਮਾਮਲਾ ਚੋਣ ਕਮਿਸ਼ਨ ਕੋਲ ਪਹੁੰਚ ਗਿਆ ਹੈ। ਧਰਮਸੋਤ ਨੇ ਇਸ ਵਾਰ ਕਾਂਗਰਸ ਦੀ ਟਿਕਟ ‘ਤੇ ਨਾਭਾ ਸੀਟ ਤੋਂ ਚੋਣ ਲੜੀ ਸੀ।
ਨਾਮਜ਼ਦਗੀ ਫਾਰਮ ਦੇ ਨਾਲ, ਉਨ੍ਹਾਂ ਨੂੰ ਆਪਣੀ ਸਾਰੀ ਜਾਇਦਾਦ ਦਾ ਵੇਰਵਾ ਦੇਣਾ ਜ਼ਰੂਰੀ ਸੀ। ਹਾਲਾਂਕਿ ਧਰਮਸੋਤ ਨੇ ਅਜਿਹਾ ਨਹੀਂ ਕੀਤਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸਾਰਾ ਮਾਮਲਾ ਕਾਰਵਾਈ ਲਈ ਕਮਿਸ਼ਨ ਦੇ ਦਿੱਲੀ ਹੈੱਡਕੁਆਰਟਰ ਨੂੰ ਭੇਜ ਦਿੱਤਾ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਭੇਜੇ ਪੱਤਰ ਵਿੱਚ ਵਿਜੀਲੈਂਸ ਨੇ ਕਿਹਾ ਕਿ ਉਹ ਧਰਮਸੋਤ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੇ ਕੇਸ ਦੀ ਜਾਂਚ ਕਰ ਰਹੇ ਹਨ। ਫਿਰ ਪਤਾ ਲੱਗਾ ਕਿ ਧਰਮਸੋਤ ਦਾ 500 ਗਜ਼ ਦਾ ਪਲਾਟ ਨੰਬਰ 27 ਮੋਹਾਲੀ ਦੇ ਸੈਕਟਰ 80 ਵਿਚ ਹੈ। ਇਹ ਪਲਾਟ ਧਰਮਸੋਤ ਦੀ ਪਤਨੀ ਸ਼ੀਲਾ ਦੇਵੀ ਦੇ ਨਾਂ ’ਤੇ ਹੈ। ਇਸਨੂੰ ਮਈ 2021 ਵਿੱਚ ਖਰੀਦਿਆ ਗਿਆ ਸੀ। ਗਮਾਡਾ ਦੇ ਰਿਕਾਰਡ ਅਨੁਸਾਰ ਸ਼ੀਲਾ ਦੇਵੀ 31 ਜਨਵਰੀ 2022 ਤੱਕ ਇਸਦੀ ਮਾਲਕ ਸੀ। 2 ਮਾਰਚ ਨੂੰ ਰਾਜਕੁਮਾਰ ਅਤੇ ਕਸ਼ਮੀਰ ਸਿੰਘ ਦੇ ਨਾਂ ‘ਤੇ ਇਸ ਨੂੰ ਟਰਾਂਸਫਰ ਕਰਨ ਦਾ ਹਲਫਨਾਮਾ ਆਇਆ।
ਵਿਜੀਲੈਂਸ ਮੁਤਾਬਕ ਧਰਮਸੋਤ ਨੇ ਨਾਭਾ ਸੀਟ ਤੋਂ ਚੋਣ ਲੜਨ ਸਮੇਂ ਆਪਣੀ ਅਤੇ ਆਪਣੀ ਪਤਨੀ ਦੀ ਜਾਇਦਾਦ ਬਾਰੇ ਜਾਣਕਾਰੀ ਦਿੱਤੀ ਸੀ। ਇਸ ਵਿੱਚ ਪਤਨੀ ਦੇ ਨਾਂ ’ਤੇ 500 ਗਜ਼ ਦੇ ਰਿਹਾਇਸ਼ੀ ਪਲਾਟ ਦੀ ਜਾਣਕਾਰੀ ਨਹੀਂ ਦਿੱਤੀ ਗਈ। ਅਜਿਹਾ ਕਰਕੇ, ਧਰਮਸੋਤ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 125ਏ ਤਹਿਤ ਜੁਰਮ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...