ਅੰਮ੍ਰਿਤਸਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਡਾ. ਰਾਜਕੁਮਾਰ ਵੇਰਕਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਦੱਸ ਦਈਏ ਕਿ ਡਾ. ਵੇਰਕਾ ਨੇ ਆਪਣੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਕਾਂਗਰਸ ਦੇ ਝੰਡੇ ਅਤੇ ਰਾਹੁਲ ਗਾਂਧੀ ਦੀਆਂ ਤਸਵੀਰਾਂ ਹਟਾ ਦਿੱਤੀਆਂ ਹਨ ਅਤੇ ਉਹਨਾਂ ਦੀ ਥਾਂ ਬਾਬਾ ਭੀਮ ਰਾਓ ਅੰਬੇਡਕਰ ਦੀ ਤਸਵੀਰ ਲਗਾ ਦਿੱਤੀ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਡਾ: ਵੇਰਕਾ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਭਾਜਪਾ ‘ਚ ਸ਼ਾਮਿਲ ਹੋਣ ਦੀ ਤਿਆਰੀ ਕਰ ਲਈ ਹੈ।

ਇਸ ਦੇ ਨਾਲ ਹੀ ਬਠਿੰਡਾ ਤੋਂ ਅਕਾਲੀ ਦਲ ਦੇ ਆਗੂ ਸਰੂਪ ਸਿੰਗਲਾ ਵੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਉਹ ਅਕਾਲੀ ਦਲ ਛੱਡ ਚੁੱਕੇ ਹਨ। ਇਸ ਤੋਂ ਪਹਿਲਾਂ ਸਾਬਕਾ ਸੀਨੀਅਰ ਕਾਂਗਰਸੀ ਲੀਡਰ ਕੇਵਲ ਸਿੰਘ ਢਿੱਲੋਂ ਦੇ ਵੀ ਭਾਜਪਾ ਵਿੱਚ ਸ਼ਾਮਲ ਹੋਣ ਦੀਆ ਖਬਰਾਂ ਸਾਹਮਣੇ ਆ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੇ ਭਾਜਪਾ ਆਗੂਆਂ ਨਾਲ ਮੀਟਿੰਗ ਕਰਨਗੇ। ਜਿਸ ਵਿੱਚ ਪੰਜਾਬ ਪ੍ਰਧਾਨ ਤੋਂ ਇਲਾਵਾ ਜਨਰਲ ਸਕੱਤਰ ਅਤੇ ਲੋਕ ਸਭਾ ਹਲਕਾ ਇੰਚਾਰਜ ਨੂੰ ਬੁਲਾਇਆ ਗਿਆ ਹੈ। ਇਸ ਦੌਰਾਨ ਉਹ ਕੇਂਦਰ ਦੀਆਂ ਸਕੀਮਾਂ ਬਾਰੇ ਪੰਜਾਬ ਦੇ ਆਗੂਆਂ ਤੋਂ ਫੀਡਬੈਕ ਲੈਣਗੇ। ਇਸ ਮੌਕੇ ਕਈ ਦਿੱਗਜ ਨੇਤਾਵਾਂ ਦੇ ਭਾਜਪਾ ‘ਚ ਸ਼ਾਮਿਲ ਹੋਣ ਦੀ ਉਮੀਦ ਹੈ ।












