ਚੰਡੀਗੜ੍ਹ, 9 ਜਨਵਰੀ 2022 – ਸੂਬੇ ਵਿੱਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ ਕਰੁਣਾ ਰਾਜੂ ਦੀ ਕੋਵਿਡ -19 ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸੰਬੰਧੀ ਡਾ. ਰਾਜੂ ਵੱਲੋਂ ਪੁਸ਼ਟੀ ਕੀਤੀ ਗਈ ਹੈ।
ਉਹਨਾਂ ਨੇ ਕੋਵਿਡ ਪ੍ਰੋਟੋਕੋਲ ਦੇ ਅਨੁਸਾਰ ਸਾਰੀਆਂ ਸਾਵਧਾਨੀਆਂ ਨੂੰ ਨਾਲ ਖੁਦ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਨਾਲ ਹੀ ਉਹਨਾਂ ਨੇ ਅਪੀਲ ਕੀਤੀ ਹੈ ਕੇ ਪਿਛਲੇ ਕੁਝ ਦਿਨਾਂ ਵਿੱਚ ਜੋ ਵੀ ਲੋਕ ਉਸ ਦੇ ਸੰਪਰਕ ਵਿੱਚ ਆਏ ਹਨ, ਉਹ ਆਪਣਾ ਕੋਵਿਡ ਟੈਸਟ ਕਰਵਾ ਲੈਣ।
ਬੀਤੇ ਦਿਨ 8 ਜਨਵਰੀ ਨੂੰ ਵਿਧਾਨ ਸਭਾ ਚੋਣਾਂ 2022 ਦੇ ਕਾਰਜਕ੍ਰਮ ਦੇ ਐਲਾਨ ਤੋਂ ਬਾਅਦ ਡਾ. ਰਾਜੂ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਸੀ ਅਤੇ ਠੀਕ ਇੱਕ ਦਿਨ ਬਾਅਦ ਹੀ ਐਸ ਕਰੁਣਾ ਰਾਜੂ ਦੀ ਕੋਵਿਡ -19 ਰਿਪੋਰਟ ਪਾਜ਼ੀਟਿਵ ਆਈ ਹੈ।












