October 4, 2026, 11:22 pm
----------- Advertisement -----------
HomeNewsBreaking Newsਕਪੂਰਥਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ 8 ਮੋਬਾਈਲ, 5 ਸਿਮ ਕਾਰਡ, 7...

ਕਪੂਰਥਲਾ ਕੇਂਦਰੀ ਜੇਲ੍ਹ ‘ਚ ਤਲਾਸ਼ੀ ਦੌਰਾਨ 8 ਮੋਬਾਈਲ, 5 ਸਿਮ ਕਾਰਡ, 7 ਬੈਟਰੀਆਂ ਬਰਾਮਦ

Published on

----------- Advertisement -----------

ਪੰਜਾਬ ਦੀਆਂ ਜੇਲ੍ਹਾਂ ’ਚੋਂ ਮੋਬਾਈਲ ਫੋਨ ਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋ ਰਹੀਆਂ ਹਨ ਪਰ ਇਸ ਦੇ ਬਾਵਜੂਦ ਸਰਕਾਰ ਇਸ ਵਿਸ਼ੇ ’ਤੇ ਗੰਭੀਰ ਨਜ਼ਰ ਨਹੀਂ ਆ ਰਹੀ। ਹਰ ਵਾਰ ਸਰਕਾਰ ਵੱਲੋਂ ਇਹ ਦਾਅਵੇ ਕੀਤੇ ਜਾਂਦੇ ਹਨ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਪਹਿਲਾਂ ਨਾਲੋਂ ਵੱਧ ਸਖ਼ਤੀ ਕੀਤੀ ਗਈ ਹੈ। ਪਰ ਇਨ੍ਹਾਂ ਦਾਅਵਿਆਂ ਦੀ ਉਦੋਂ ਪੋਲ ਖੁੱਲ੍ਹ ਜਾਂਦੀ ਹੈ ਜਦੋਂ ਇਸ ਤਰ੍ਹਾਂ ਜੇਲ੍ਹਾਂ ਵਿੱਚੋਂ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਅੱਜ ਇੱਕ ਵਾਰ ਫਿਰ ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਕੁਝ ਮੋਬਾਈਲ ਫ਼ੋਨ ਬਰਾਮਦ ਹੋਏ ਹਨ, ਹਾਲਾਂਕਿ ਇਹ ਜੇਲ੍ਹ ਅਕਸਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ ਕਿਉਂਕਿ ਇਸ ਜੇਲ੍ਹ ਵਿੱਚ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਜਾਰੀ ਹੈ।
ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਬੈਰਕਾਂ ਦੀ ਤਲਾਸ਼ੀ ਦੌਰਾਨ ਅੱਜ ਮੋਬਾਈਲ ਫੋਨ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ, ਜਿਸ ਦੇ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ 8 ਕੈਦੀਆਂ ਖ਼ਿਲਾਫ਼ ਜੇਲ੍ਹ ਐਕਟ ਦੀ 52-ਏ ਤਹਿਤ 4 ਵੱਖ-ਵੱਖ ਕੇਸ ਦਰਜ ਕੀਤੇ ਹਨ।
ਹੈਰਾਨੀ ਦੀ ਗੱਲ ਹੈ ਕਿ ਜੇਲ੍ਹਾਂ ਵਿੱਚ ਮੋਬਾਈਲ ਫ਼ੋਨਾਂ ਦੀ ਵਰਤੋਂ ਕਿਵੇਂ ਹੋ ਰਹੀ ਹੈ, ਇੱਕ ਵੱਡਾ ਸਵਾਲ ਹੈ ਕਿ ਜਾਂ ਤਾਂ ਸਰਕਾਰ ਇਸ ਮੁੱਦੇ ਪ੍ਰਤੀ ਗੰਭੀਰ ਨਹੀਂ ਹੈ ਜਾਂ ਜੇਲ੍ਹ ਪ੍ਰਸ਼ਾਸਨ ਇਸ ਪਾਸੇ ਧਿਆਨ ਨਹੀਂ ਦੇ ਰਿਹਾ ਹੈ।
ਬਰਾਮਦਗੀ
ਮੋਬਾਈਲ ਫੋਨ – 8
ਸਿਮ ਕਾਰਡ – 5
ਬੈਟਰੀ – 7
ਏਅਰ ਫ਼ੋਨ – 2
ਡਾਟਾ ਕੇਬਲ – 1
ਅਡਾਪਟਰ – 1

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...