ਲੇਹ ‘ਚ ਬੁੱਧਵਾਰ (3 ਜੁਲਾਈ) ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਭੂਚਾਲ ਸਵੇਰੇ 8.12 ਵਜੇ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.4 ਮਾਪੀ ਗਈ। ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਇਲਾਕੇ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਭੂਚਾਲ ਸਵੇਰੇ ਕਰੀਬ 08:12 ਵਜੇ ਆਇਆ। ਇਸ ਦਾ ਕੇਂਦਰ 36.10 ਡਿਗਰੀ ਅਕਸ਼ਾਂਸ਼ ਅਤੇ 74.81 ਡਿਗਰੀ ਲੰਬਕਾਰ ‘ਤੇ ਸਤ੍ਹਾ ਤੋਂ 150 ਕਿਲੋਮੀਟਰ ਹੇਠਾਂ ਸੀ। ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
----------- Advertisement -----------
ਲੇਹ ‘ਚ ਮਹਿਸੂਸ ਹੋਏ ਭੂਚਾਲ ਦੇ ਤੇਜ਼ ਝਟਕੇ, ਰਿਕਟਰ ਪੈਮਾਨੇ ‘ਤੇ 4.4 ਰਹੀ ਤੀਬਰਤਾ
Published on
----------- Advertisement -----------

----------- Advertisement -----------