September 8, 2026, 6:59 am
----------- Advertisement -----------
HomeNewsBreaking NewsECI ਨੇ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾਣ ਵਾਲੇ...

ECI ਨੇ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾਣ ਵਾਲੇ 12 ਵਿਕਲਪਕ ਦਸਤਾਵੇਜ਼ਾਂ ਦੀ ਸੂਚੀ ਕੀਤੀ ਜਾਰੀ

Published on

----------- Advertisement -----------

ਚੰਡੀਗੜ੍ਹ, 15 ਫਰਵਰੀ 2022 – ਪੰਜਾਬ ਵਿੱਚ 20 ਫਰਵਰੀ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰ ਇਲੈਕਟਰ ਫੋਟੋ ਪਛਾਣ ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਵਿਕਲਪਕ ਦਸਤਾਵੇਜ਼ਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਆਪਣੀ ਵੋਟ ਪਾ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈਡੀ ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਫੋਟੋ ਸਮੇਤ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐਨਪੀਆਰ ਤਹਿਤ ਜਾਰੀ ਕੀਤਾ ਗਿਆ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸ਼ਨ ਦਸਤਾਵੇਜ਼, ਕੇਂਦਰ ਜਾਂ ਰਾਜ ਸਰਕਾਰਾਂ ਜਾਂ ਜਨਤਕ ਖੇਤਰ ਦੇ ਅਦਾਰਿਆਂ/ਪਬਲਿਕ ਲਿਮਟਡ ਕੰਪਨੀਆਂ ਵਲੋਂ ਜਾਰੀ ਕੀਤੇ ਸੇਵਾ ਆਈ.ਡੀ ਕਾਰਡ (ਫੋਟੋ ਸਮੇਤ), ਸੰਸਦ ਮੈਂਬਰਾਂ/ਵਿਧਾਇਕਾਂ/ਐਮ.ਐਲ.ਸੀ ਨੂੰ ਜਾਰੀ ਕੀਤੇ ਅਧਿਕਾਰਤ ਪਛਾਣ ਪੱਤਰ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਜਾਰੀ ਯੂਨੀਕ ਡਿਸਅਬਿਲਟੀ ਆਈਡੀ (ਯੂਡੀਆਈਡੀ) ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦੇ ਹਨ। ਇਸ ਤਰ੍ਹਾਂ ਕੁੱਲ 12 ਦਸਤਾਵੇਜ਼ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਐਪਿਕ ਦੇ ਮਾਮਲੇ ਵਿੱਚ ਕਲੈਰੀਕਲ ਤਰੁਟੀਆਂ, ਸਪੈਲਿੰਗ ਸਬੰਧੀ ਗਲਤੀਆਂ ਆਦਿ ਨੂੰ ਨਜ਼ਰਅੰਦਾਜ਼ ਕੀਤਾ ਜਾਣਾ ਚਾਹੀਦਾ ਹੈ ਬਸ਼ਰਤੇ ਐਪਿਕ ਦੁਆਰਾ ਵੋਟਰ ਦੀ ਪਛਾਣ ਸਥਾਪਿਤ ਕੀਤੀ ਜਾ ਸਕੇ। ਜੇਕਰ ਕਿਸੇ ਵੋਟਰ ਕੋਲ ਕਿਸੇ ਹੋਰ ਵਿਧਾਨ ਸਭਾ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੁਆਰਾ ਜਾਰੀ ਕੀਤਾ ਗਿਆ ਐਪਿਕ ਹੈ, ਤਾਂ ਉਹ ਵੀ ਪਛਾਣ ਲਈ ਵੀ ਸਵੀਕਾਰ ਕੀਤਾ ਜਾਵੇਗਾ, ਬਸ਼ਰਤੇ ਉਸ ਵੋਟਰ ਦਾ ਨਾਮ ਉਸ ਪੋਲਿੰਗ ਸਟੇਸ਼ਨ ਨਾਲ ਸਬੰਧਤ ਵੋਟਰ ਸੂਚੀ ਵਿੱਚ ਦਰਜ ਹੋਵੇ ਜਿੱਥੇ ਵੋਟਰ ਵੋਟ ਪਾਉਣਾ ਚਾਹੁੰਦਾ ਹੈ। ਜੇਕਰ ਵੋਟ ਪਾਉਣ ਲਈ ਬਣਾਏ ਸਬੂਤ ਤੇ ਵੋਟਰ ਦੀ ਫੋਟੋ ਆਦਿ ਦਾ ਮੇਲ ਨਾ ਹੁੰਦਾ ਹੋਵੇ ਤਾਂ ਵੋਟਰ ਨੂੰ ਆਪਣੀ ਪਛਾਣ ਸਥਾਪਤ ਕਰਨ ਲਈ ਪਛਾਣ ਪੱਤਰ ਦੀ ਵਿਕਲਪਕ ਸੂਚੀ ਵਿੱਚੋਂ ਕਿਸੇ ਵੀ ਹੋਰ ਵਿਕਲਪਕ ਫੋਟੋ ਦਸਤਾਵੇਜ਼ ਪੇਸ਼ ਕਰਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਵਿਦੇਸ਼ੀ ਵੋਟਰ ਜੋ ਭਾਰਤੀ ਪਾਸਪੋਰਟ ਵਿੱਚ ਦਰਜ ਵੇਰਵਿਆਂ ਦੇ ਅਧਾਰ ਤੇ,ਲੋਕ ਪ੍ਰਤੀਨਿਧਤਾ ਐਕਟ 1950 ਦੀ ਧਾਰਾ 20 ਤਹਿਤ ਵੋਟਰ ਸੂਚੀ ਵਿੱਚ ਰਜਿਸਟਰਡ ਹਨ, ਦੀ ਪਛਾਣ ਸਿਰਫ ਉਹਨਾਂ ਦੇ ਅਸਲ ਪਾਸਪੋਰਟ ਦੇ ਅਧਾਰ `ਤੇ ਕੀਤੀ ਜਾਵੇਗੀ ਅਤੇ ਪੋਲਿੰਗ ਸਟੇਸ਼ਨ ਵਿਖੇ ਵੋਟ ਪਾਉਣ ਲਈ ਉਨ੍ਹਾਂ ਵਲੋਂ ਪੇਸ਼ ਕੀਤਾ ਕੋਈ ਹੋਰ ਪਛਾਣ ਦਸਤਾਵੇਜ਼ ਸਵੀਕਾਰ ਨਹੀਂ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...