October 22, 2026, 7:39 am
----------- Advertisement -----------
HomeNewsBreaking NewsED ਨੇ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦੀ ਜਾਇਦਾਦ ਕੀਤੀ ਕੁਰਕ, ਜਾਣੋ ਪੂਰਾ...

ED ਨੇ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦੀ ਜਾਇਦਾਦ ਕੀਤੀ ਕੁਰਕ, ਜਾਣੋ ਪੂਰਾ ਮਾਮਲਾ

Published on

----------- Advertisement -----------

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਿਲਪਾ ਸ਼ੈੱਟੀ ਅਤੇ ਉਸ ਦੇ ਪਤੀ ਰਾਜ ਕੁੰਦਰਾ ਦੀ 98 ਕਰੋੜ ਰੁਪਏ ਦੀਆਂ ਜਾਇਦਾਦ ਕੁਰਕ ਕੀਤੀਆਂ ਹਨ। ਇਸ ‘ਚ ਸ਼ਿਲਪਾ ਸ਼ੈੱਟੀ ਦਾ ਜੁਹੂ ਫਲੈਟ ਅਤੇ ਰਾਜ ਕੁੰਦਰਾ ਦੇ ਨਾਂ ‘ਤੇ ਰਜਿਸਟਰਡ ਬੰਗਲਾ ਅਤੇ ਇਕਵਿਟੀ ਸ਼ੇਅਰ ਸ਼ਾਮਲ ਹਨ। ਇਹ ਮਾਮਲਾ 2002 ਦੇ ਬਿਟਕੁਆਇਨ ਪੋਂਜ਼ੀ ਸਕੀਮ ਘੁਟਾਲੇ ਵਿੱਚ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਈਡੀ ਨੇ ਐਕਸ ‘ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ।

ਈਡੀ ਨੇ ਵੇਰੀਏਬਲ ਟੇਕ ਪ੍ਰਾਈਵੇਟ ਲਿਮਟਿਡ ਅਤੇ ਦੋਸ਼ੀ ਮਰਹੂਮ ਅਮਿਤ ਭਾਰਦਵਾਜ, ਅਜੈ ਭਾਰਦਵਾਜ, ਵਿਵੇਕ ਭਾਰਦਵਾਜ, ਸਿੰਪੀ ਭਾਰਦਵਾਜ, ਮਹਿੰਦਰ ਭਾਰਦਵਾਜ ਅਤੇ ਹੋਰਾਂ ਵਿਰੁੱਧ ਮਹਾਰਾਸ਼ਟਰ ਪੁਲਿਸ ਅਤੇ ਦਿੱਲੀ ਪੁਲਿਸ ਕੋਲ ਦਰਜ ਕਈ ਐਫਆਈਆਰਜ਼ ਦੇ ਅਧਾਰ ‘ਤੇ ਜਾਂਚ ਸ਼ੁਰੂ ਕੀਤੀ ਸੀ।

ਦੱਸ ਦਈਏ ਕਿ ਜਾਂਚ ਏਜੰਸੀ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਹਰ ਮਹੀਨੇ 10% ਰਿਟਰਨ ਦੇ ਝੂਠੇ ਵਾਅਦੇ ਨਾਲ ਬਿਟਕੁਆਇਨ (ਇਕੱਲੇ 2017 ਵਿੱਚ 6600 ਕਰੋੜ ਰੁਪਏ) ਦੇ ਰੂਪ ਵਿੱਚ ਲੋਕਾਂ ਤੋਂ ਵੱਡੀ ਰਕਮ ਇਕੱਠੀ ਕੀਤੀ ਸੀ। ਇਹ ਬਿਟਕੁਆਇਨ ਮਾਈਨਿੰਗ ਵਿੱਚ ਵਰਤੇ ਜਾਣੇ ਸਨ, ਪਰ ਪ੍ਰਮੋਟਰਾਂ ਨੇ ਨਿਵੇਸ਼ਕਾਂ ਨੂੰ ਧੋਖਾ ਦਿੱਤਾ ਅਤੇ ਗੈਰ-ਕਾਨੂੰਨੀ ਬਿਟਕੁਆਇਨਾਂ ਨੂੰ ਔਨਲਾਈਨ ਵਾਲਿਟ ਵਿੱਚ ਲੁਕਾ ਦਿੱਤਾ।

ਸੌਦਾ ਅਸਫਲ ਰਿਹਾ ਅਤੇ ਨਿਵੇਸ਼ਕਾਂ ਨੂੰ ਉਨ੍ਹਾਂ ਦੇ ਲਾਭ ਨਹੀਂ ਦਿੱਤੇ ਗਏ। ਇਹ ਦਾਅਵਾ ਕੀਤਾ ਗਿਆ ਸੀ ਕਿ ਕੁੰਦਰਾ ਨੇ ਯੂਕਰੇਨ ਵਿੱਚ ਬਿਟਕੁਆਇਨ ਮਾਈਨਿੰਗ ਫਾਰਮ ਸਥਾਪਤ ਕਰਨ ਲਈ ਗੇਨ ਬਿਟਕੁਆਇਨ ਪੋਂਜ਼ੀ ਦੇ ਮਾਸਟਰਮਾਈਂਡ ਅਤੇ ਪ੍ਰਮੋਟਰ ਅਮਿਤ ਭਾਰਦਵਾਜ ਤੋਂ 285 ਬਿਟਕੁਆਇਨ ਪ੍ਰਾਪਤ ਕੀਤੇ, ਜੋ ਕਿ ਉਸ ਕੋਲ ਅਜੇ ਵੀ ਮੌਜੂਦ ਹੈ, ਜਿਸਦੀ ਮੌਜੂਦਾ ਕੀਮਤ 150 ਕਰੋੜ ਰੁਪਏ ਤੋਂ ਵੱਧ ਹੈ।

ਇਸਤੋਂ ਇਲਾਵਾ ਮਾਮਲੇ ਦੀ ਪਹਿਲੀ ਸ਼ਿਕਾਇਤ 11 ਜੂਨ 2019 ਨੂੰ ਦਰਜ ਕੀਤੀ ਗਈ ਸੀ ਅਤੇ ਪੂਰਕ ਸ਼ਿਕਾਇਤ 14 ਫਰਵਰੀ 2024 ਨੂੰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਵਿਸ਼ੇਸ਼ ਪੀਐਮਐਲਏ ਅਦਾਲਤ ਨੇ ਇਸ ‘ਤੇ ਕਾਰਵਾਈ ਕੀਤੀ। ਇਸ ਤੋਂ ਪਹਿਲਾਂ ਈਡੀ ਨੇ 69 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ।

ਰਾਜ ਨੂੰ ਜੁਲਾਈ 2021 ਵਿੱਚ ਮੋਬਾਈਲ ਐਪਸ ਉੱਤੇ ਅਸ਼ਲੀਲ ਫਿਲਮਾਂ ਬਣਾਉਣ ਅਤੇ ਅਪਲੋਡ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਕਰੀਬ 2 ਮਹੀਨੇ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ, ਜਿਸ ਤੋਂ ਬਾਅਦ 2022 ‘ਚ ਉਸ ਨੇ ਸੀਬੀਆਈ ਨੂੰ ਆਪਣੀ ਬੇਗੁਨਾਹੀ ਬਾਰੇ ਅਪੀਲ ਕੀਤੀ। ਰਾਜ ਨੇ ਦੋਸ਼ਾਂ ਦੇ ਸਮੇਂ ਤੋਂ ਲੈ ਕੇ ਜੇਲ੍ਹ ਵਿੱਚ ਬਿਤਾਏ ਦੋ ਮਹੀਨਿਆਂ ਤੱਕ ਦੀ ਆਪਣੀ ਪੂਰੀ ਕਹਾਣੀ ਪਿਛਲੇ ਸਾਲ ਫਿਲਮ ‘ਯੂਟੀ 69’ ਰਾਹੀਂ ਲੋਕਾਂ ਨੂੰ ਦੱਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...