ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ। ਈਡੀ ਨੇ ਦੋਵਾਂ ਨੂੰ ਮਨੀ ਲਾਂਡਰਿੰਗ ਮਾਮਲੇ (ਧਾਰਾ 50 ਐਕਟ ਦੇ ਤਹਿਤ) ਵਿੱਚ 8 ਜੂਨ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ। ਕਾਂਗਰਸ ਨੇ ਦੱਸਿਆ ਕਿ ਸੋਨੀਆ ਗਾਂਧੀ ਪੁੱਛਗਿੱਛ ‘ਚ ਸ਼ਾਮਲ ਹੋਵੇਗੀ। ਜੇਕਰ ਰਾਹੁਲ ਦਿੱਲੀ ‘ਚ ਰਹਿੰਦੇ ਹਨ ਤਾਂ ਉਹ ਵੀ ਪੁੱਛਗਿੱਛ ਲਈ ਜਾਣਗੇ।
ਏਜੰਸੀ ਨੇ ਦੋਵਾਂ ਆਗੂਆਂ ਨੂੰ ਨੈਸ਼ਨਲ ਹੈਰਾਲਡ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਇਸ ਮਾਮਲੇ ‘ਚ ਈਡੀ ਨੇ 12 ਅਪ੍ਰੈਲ ਨੂੰ ਕਾਂਗਰਸ ਦੇ ਦੋ ਵੱਡੇ ਨੇਤਾਵਾਂ ਪਵਨ ਬਾਂਸਲ ਅਤੇ ਮਲਿਕਾਰਜੁਨ ਖੜਗੇ ਨੂੰ ਜਾਂਚ ‘ਚ ਸ਼ਾਮਲ ਕੀਤਾ ਸੀ। 2014 ‘ਚ ਸੁਬਰਾਮਣੀਅਮ ਸਵਾਮੀ ਨੇ ਸੋਨੀਆ ਅਤੇ ਰਾਹੁਲ ਖਿਲਾਫ ਮਾਮਲਾ ਦਰਜ ਕਰਵਾਇਆ ਸੀ। ਇਸ ‘ਚ ਸਵਾਮੀ ਨੇ ਗਾਂਧੀ ਪਰਿਵਾਰ ‘ਤੇ 55 ਕਰੋੜ ਦੇ ਗਬਨ ਦਾ ਦੋਸ਼ ਲਗਾਇਆ ਸੀ।
----------- Advertisement -----------
ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਈਡੀ ਨੇ ਜਾਰੀ ਕੀਤਾ ਸੰਮਨ
Published on
----------- Advertisement -----------
----------- Advertisement -----------












