November 5, 2026, 11:39 pm
----------- Advertisement -----------
HomeNewsBreaking Newsਨੈਸ਼ਨਲ ਹੈਰਾਲਡ ਮਾਮਲੇ 'ਚ ਸੋਨੀਆ ਗਾਂਧੀ ਤੋਂ ਪੁਛੱਗਿੱਛ; ਪ੍ਰਦਰਸ਼ਨ ਕਰ ਰਹੇ 75...

ਨੈਸ਼ਨਲ ਹੈਰਾਲਡ ਮਾਮਲੇ ‘ਚ ਸੋਨੀਆ ਗਾਂਧੀ ਤੋਂ ਪੁਛੱਗਿੱਛ; ਪ੍ਰਦਰਸ਼ਨ ਕਰ ਰਹੇ 75 ਕਾਂਗਰਸੀ ਸੰਸਦ ਮੈਂਬਰਾਂ ਨੂੰ ਹਿਰਾਸਤ ‘ਚ ਲਿਆ

Published on

----------- Advertisement -----------

ਨੈਸ਼ਨਲ ਹੈਰਾਲਡ ਮਾਮਲੇ ਵਿੱਚ ਅੱਜ ਈਡੀ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਈਡੀ ਨੇ ਇਸ ਲਈ 50 ਸਵਾਲਾਂ ਦੀ ਸੂਚੀ ਤਿਆਰ ਕੀਤੀ ਹੈ। ਸੂਤਰਾਂ ਮੁਤਾਬਕ ਸੋਨੀਆ ਗਾਂਧੀ ਤੋਂ ਪੁੱਛ-ਪੜਤਾਲ ਕੀਤੀ ਗਈ, ਸੋਨੀਆ ਗਾਂਧੀ ਤੋਂ ਮਹਿਲਾ ਅਧਿਕਾਰੀ ਮੋਨਿਕਾ ਸ਼ਰਮਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਹ ਈਡੀ ਦਫ਼ਤਰ ਵਿੱਚ ਵਧੀਕ ਡਾਇਰੈਕਟਰ ਦੇ ਅਹੁਦੇ ’ਤੇ ਹਨ। ਕਾਂਗਰਸੀ ਵਰਕਰ ਸਵੇਰ ਤੋਂ ਹੀ ਇਸ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਪੁੱਛਗਿੱਛ ਦਾ ਵਿਰੋਧ ਕਰ ਰਹੇ ਕਾਂਗਰਸ ਦੇ 75 ਸੰਸਦ ਮੈਂਬਰਾਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਨ੍ਹਾਂ ਵਿੱਚ ਮੱਲਿਕਾਰਜੁਨ ਖੜਗੇ, ਸ਼ਸ਼ੀ ਥਰੂਰ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਡਿਪਟੀ ਸੀਐਮ ਸਚਿਨ ਪਾਇਲਟ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।
ਇੰਡੀਆ ਟੂਡੇ ਮੁਤਾਬਕ ਈਡੀ ਅਧਿਕਾਰੀਆਂ ਨੇ ਦੱਸਿਆ ਹੈ ਕਿ ਜੇਕਰ ਪੁੱਛਗਿੱਛ ਦੌਰਾਨ ਸੋਨੀਆ ਗਾਂਧੀ ਦੀ ਸਿਹਤ ਵਿਗੜਦੀ ਹੈ ਤਾਂ ਉਨ੍ਹਾਂ ਨੂੰ ਵਾਪਸ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਉਸ ਲਈ ਇਕ ਹੋਰ ਕਮਰੇ ਵਿਚ ਮੈਡੀਕਲ ਅਫਸਰ ਨੂੰ ਬੈਠਣ ਲਈ ਬਣਾਇਆ ਗਿਆ ਹੈ। ਉੱਥੇ ਪ੍ਰਿਅੰਕਾ ਗਾਂਧੀ ਵੀ ਮੌਜੂਦ ਹੈ। ਪੁੱਛਗਿੱਛ ਦੌਰਾਨ ਸੋਨੀਆ ਦੇ ਵਕੀਲ ਹਾਜ਼ਰ ਨਹੀਂ ਹੋਣਗੇ।
ਇਸ ਤੋਂ ਪਹਿਲਾਂ ਵੀ ਈਡੀ ਨੇ ਸੋਨੀਆ ਗਾਂਧੀ ਨੂੰ ਸੰਮਨ ਭੇਜੇ ਸਨ ਪਰ ਸਿਹਤ ਖ਼ਰਾਬ ਹੋਣ ਦਾ ਹਵਾਲਾ ਦਿੰਦੇ ਹੋਏ ਸੋਨੀਆ ਨੇ ਈਡੀ ਤੋਂ ਸਮਾਂ ਮੰਗਿਆ ਸੀ। ਇਸ ਤੋਂ ਪਹਿਲਾਂ ਸੋਨੀਆ ਗਾਂਧੀ 8 ਜੂਨ, 11 ਜੂਨ ਅਤੇ 23 ਜੂਨ ਨੂੰ ਈਡੀ ਦੇ ਨੋਟਿਸ ‘ਤੇ ਨਹੀਂ ਪਹੁੰਚੀ ਸੀ। ਕਾਂਗਰਸ ਨੇ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਪੁੱਛਗਿੱਛ ਮੁਲਤਵੀ ਕਰਨ ਦੀ ਮੰਗ ਕੀਤੀ ਸੀ।
ਈਡੀ ਦੇ ਸੂਤਰਾਂ ਅਨੁਸਾਰ ਏਜੰਸੀ ਨੇ ਸੋਨੀਆ ਗਾਂਧੀ ਤੋਂ ਪੁੱਛਗਿੱਛ ਲਈ ਦੋ ਸਹਾਇਕ ਨਿਰਦੇਸ਼ਕ ਅਤੇ ਇੱਕ ਮਹਿਲਾ ਸਹਾਇਕ ਨਿਰਦੇਸ਼ਕ ਨਿਯੁਕਤ ਕੀਤੇ ਹਨ। ਈਡੀ ਨੇ ਸੋਨੀਆ ਤੋਂ ਪੁੱਛਗਿੱਛ ਲਈ 50 ਤੋਂ ਵੱਧ ਸਵਾਲ ਤਿਆਰ ਕੀਤੇ ਹਨ। ਈਡੀ ਨੇ ਰਾਹੁਲ ਗਾਂਧੀ ਤੋਂ ਪੁੱਛਗਿੱਛ ‘ਚ ਸਾਹਮਣੇ ਆਈਆਂ ਗੱਲਾਂ ਨੂੰ ਵੀ ਆਪਣੇ ਸਵਾਲ ‘ਚ ਸ਼ਾਮਲ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...