September 25, 2026, 4:02 pm
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਦੇ ਅਧਿਆਪਕ ਵਰਗ ਨੂੰ 7ਵੇਂ ਯੂ ਜੀ...

ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਦੇ ਅਧਿਆਪਕ ਵਰਗ ਨੂੰ 7ਵੇਂ ਯੂ ਜੀ ਸੀ ਤਨਖਾਹ ਸਕੇਲ ਦੇਣ ਤੋਂ ਇਨਕਾਰ ਕਰ ਕੇ ਵੱਡਾ ਧਰੋਹ ਕਮਾਇਆ : ਚਰਨਜੀਤ ਬਰਾੜ

Published on

----------- Advertisement -----------

ਪਟਿਆਲਾ, 1 ਜਨਵਰੀ 2022 – ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਉੱਚ ਸਿੱਖਿਆ ਪ੍ਰਤੀ ਅਪਣਾਈ ਕੁਰਖ਼ਤ ਪਹੁੰਚ ਤਹਿਤ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਅਧਿਆਪਕ ਵਰਗ ਨੂੰ 7ਵਾਂ ਯੂ.ਜੀ.ਸੀ. ਤਨਖਾਹ ਸਕੇਲ ਦੇਣ ਵਿੱਚ ਕੀਤੀ ਜਾ ਰਹੀ ਆਨਾਕਾਨੀ ਅਤੇ ਪੰਜਾਬ ਦੀ ਉੱਚ ਸਿੱਖਿਆ ਨੂੰ ਯੂ.ਜੀ.ਸੀ. ਤੋਂ ਡੀ-ਲਿੰਕ ਕਰਨ ਦੇ ਯਤਨਾਂ ਦੀ ਕਰੜੀ ਨਿਖੇਧੀ ਕੀਤੀ ਹੈ।

ਪਾਰਟੀ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਹੈ ਕਿ ਪਿਛਲੇ ਇੱਕ ਮਹੀਨੇ ਤੋਂ ਪੰਜਾਬ ਦੀਆਂ ਸਮੂਹ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕ ਹੜਤਾਲ ’ਤੇ ਹਨ ਜਿਸ ਦੇ ਸਿੱਟੇ ਵਜੋਂ ਅਧਿਆਪਨ ਕਾਰਜ ਮੁਕੰਮਲ ਰੂਪ ’ਚ ਠੱਪ ਹੋ ਗਿਆ ਹੈ, ਵਿਦਿਆਰਥੀ ਪੜ੍ਹਾਈ ਤੋਂ ਵਾਂਝੇ ਰਹਿ ਰਹੇ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਹਨਾਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਤੇ ਆਪਣੀ ਨਾਕਾਮੀ ਸਿੱਧ ਕਰ ਰਹੀ ਹੈ।

ਉਹਨਾਂ ਕਿਹਾ ਕਿ ਯੂ.ਜੀ.ਸੀ. ਤੋਂ ਟੁੱਟ ਕੇ ਪੰਜਾਬ ਦਾ ਉੱਚ ਸਿੱਖਿਆ ਢਾਂਚਾ ਤਬਾਹ ਹੋ ਜਾਏਗਾ ਕਿਉਂਕਿ ਇਸ ਨਾਲ ਮੌਜੂਦਾ ਯੂਨੀਵਰਸਿਟੀਆਂ ਅਤੇ ਕਾਲਜ ਆਰਥਕ ਪੱਖੋਂ ਕੰਗਾਲ ਹੋ ਕੇ ਬੰਦ ਹੋ ਜਾਣਗੇ, ਖੋਜ ਕਾਰਜ ਬੰਦ ਹੋਣਗੇ, ਸਿੱਖਿਆ ਦਾ ਮੁਕੰਮਲ ਨਿੱਜੀਕਰਨ ਹੋ ਜਾਣ ਨਾਲ ਉੱਚ ਸਿੱਖਿਆ ਬੇਹੱਦ ਮਹਿੰਗੀ ਹੋ ਜਾਵੇਗੀ ਤੇ ਸਿੱਟੇ ਵਜੋਂ ਕੁਝ ਅਮੀਰ ਤਬਕੇ ਦੇ ਬੱਚਿਆਂ ਤੋਂ ਛੁੱਟ ਮੱਧਵਰਗ ਅਤੇ ਗਰੀਬ ਤਬਕੇ ਦੇ ਬੱਚਿਆਂ ਲਈ ਉੱਚ ਸਿੱਖਿਆ ਪਹੁੰਚ ਤੋਂ ਬਾਹਰ ਹੋ ਜਾਵੇਗੀ ਅਤੇ ਸਮਾਜ ਵਿੱਚ ਅਫ਼ਰਾ ਤਫ਼ਰੀ ਵਧੇਗੀ।

ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਅਜਿਹੀ ਖ਼ਤਰਨਾਕ ਅਤੇ ਤਬਾਹਕੁੰਨ ਖੇਡ ਤੋਂ ਗੁਰੇਜ਼ ਕਰੇ। ਉਹਨਾਂ ਕਿਹਾ ਕਿ ਸਸਤੀ ਸਿੱਖਿਆ ਪ੍ਰਦਾਨ ਕਰਨਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਉਹਨਾਂ ਕਿਹਾ ਕਿ ਜਦੋਂ ਮੁਲਕ ਦੇ ਸਾਰੇ ਸੂਬੇ ਯੂ.ਜੀ.ਸੀ. ਸਕੇਲ ਲਾਗੂ ਕਰ ਚੁੱਕੇ ਹਨ ਤਾਂ ਕੇਵਲ ਪੰਜਾਬ ਸਰਕਾਰ ਦੀ ਇਸ ਪ੍ਰਤੀ ਨਾਕਾਮੀ ਸਰਕਾਰ ਦੀ ਕਿਸੇ ਮੰਦ ਭਾਵਨਾ ਵੱਲ ਇਸ਼ਾਰਾ ਕਰਦੀ ਹੈ। ਉਹਨਾਂ ਕਿਹਾ ਕਿ ਜੇ ਕਰ ਸਰਕਾਰ ਨੇ ਤੁਰੰਤ ਸਕੇਲਾਂ ਸਮੇਤ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨਾ ਮੰਨੀਆਂ ਤਾਂ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਆਉਣ ’ਤੇ ਕੈਬਨਿਟ ਮੀਟਿੰਗ ਵਿੱਚ ਇਹ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...