October 15, 2026, 11:07 am
----------- Advertisement -----------
HomeNewsBreaking News"ਇਤਿਹਾਸਕ ਰਹੀਆਂ ਦੇਸ਼ ਦੀਆਂ ਚੋਣਾਂ"-ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ

“ਇਤਿਹਾਸਕ ਰਹੀਆਂ ਦੇਸ਼ ਦੀਆਂ ਚੋਣਾਂ”-ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ

Published on

----------- Advertisement -----------

ਲੋਕ ਸਭਾ ਚੋਣਾਂ ਦੇ ਸੱਤ ਗੇੜਾਂ ਦੀ ਵੋਟਿੰਗ ਤੋਂ ਬਾਅਦ ਵੋਟਾਂ ਦੀ ਗਿਣਤੀ ਭਲਕੇ 4 ਜੂਨ ਨੂੰ ਹੋਵੇਗੀ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਚੋਣ ਕਮਿਸ਼ਨ ਨੇ ਖੜ੍ਹੇ ਹੋ ਕੇ ਲੋਕ ਸਭਾ ਚੋਣਾਂ 2024 ਵਿੱਚ ਭਾਗ ਲੈਣ ਵਾਲੇ ਸਾਰੇ ਵੋਟਰਾਂ ਨੂੰ ਵਧਾਈ ਦਿੱਤੀ। ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਅਸੀਂ 642 ਮਿਲੀਅਨ ਵੋਟਰਾਂ ਦਾ ਵਿਸ਼ਵ ਰਿਕਾਰਡ ਬਣਾਇਆ ਹੈ।
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ “ਅਸੀਂ 642 ਮਿਲੀਅਨ ਵੋਟਰਾਂ ਦਾ ਵਿਸ਼ਵ ਰਿਕਾਰਡ ਬਣਾਇਆ ਹੈ। ਇਹ ਸਾਰੇ G7 ਦੇਸ਼ਾਂ ਦੇ ਵੋਟਰਾਂ ਦਾ 1.5 ਗੁਣਾ ਅਤੇ ਈਯੂ 27 ਦੇਸ਼ਾਂ ਦੇ ਵੋਟਰਾਂ ਦਾ 2.5 ਗੁਣਾ ਹੈ। ਭਾਰਤ ਨੇ ਲੋਕ ਸਭਾ ਚੋਣਾਂ ਵਿੱਚ 31.2 ਕਰੋੜ ਔਰਤਾਂ ਸਮੇਤ 64.2 ਕਰੋੜ ਵੋਟਰਾਂ ਦੀ ਸ਼ਮੂਲੀਅਤ ਨਾਲ ਇੱਕ ਵਿਸ਼ਵ ਰਿਕਾਰਡ ਬਣਾਇਆ। “
ਸੀਈਸੀ ਰਾਜੀਵ ਕੁਮਾਰ ਨੇ ਕਿਹਾ ਕਿ ਪਹਿਲੀ ਵਾਰ ਚੋਣਾਂ ਤੋਂ ਬਾਅਦ ਹਿੰਸਾ ਨੂੰ ਰੋਕਣ ਲਈ ਸੰਵੇਦਨਸ਼ੀਲ ਥਾਵਾਂ ‘ਤੇ ਅਰਧ ਸੈਨਿਕ ਬਲ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਬਲ ਆਂਧਰਾ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਰਗੀਆਂ ਥਾਵਾਂ ‘ਤੇ ਚੋਣਾਂ ਤੋਂ ਬਾਅਦ ਹਿੰਸਾ ਨੂੰ ਰੋਕਣਗੇ।
ਉਨ੍ਹਾਂ ਕਿਹਾ ਕਿ “ਇਹ ਪਹਿਲੀ ਵਾਰ ਹੈ ਜਦੋਂ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਵੋਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰ ਰਿਹਾ ਹੈ। 1952 ਤੋਂ ਬਾਅਦ ਕਿਸੇ ਵੀ ਲੋਕ ਸਭਾ ਚੋਣ ਦੌਰਾਨ ਕਮਿਸ਼ਨ ਨੇ ਵੋਟਿੰਗ ਤੋਂ ਬਾਅਦ ਜਾਂ ਨਤੀਜਿਆਂ ਤੋਂ ਪਹਿਲਾਂ ਕੋਈ ਪ੍ਰੈਸ ਕਾਨਫਰੰਸ ਨਹੀਂ ਕੀਤੀ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ 16 ਮਾਰਚ ਨੂੰ ਪ੍ਰੈਸ ਕਾਨਫਰੰਸ ਕਰਕੇ ਲੋਕ ਸਭਾ ਅਤੇ 4 ਵਿਧਾਨ ਸਭਾਵਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। ਦੁਨੀਆ ਦੀ ਸਭ ਤੋਂ ਵੱਡੀ ਚੋਣ ਪ੍ਰਕਿਰਿਆ ਵਿੱਚ 68,000 ਤੋਂ ਵੱਧ ਨਿਗਰਾਨੀ ਟੀਮਾਂ, 1.5 ਕਰੋੜ ਪੋਲਿੰਗ ਅਤੇ ਸੁਰੱਖਿਆ ਕਰਮਚਾਰੀ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...