ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਦਸ ਦਈਏ ਕਿ ਇਸ ਤੋਂ ਪਹਿਲਾ ਪੰਜਾਬ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਤੋਂ ਇਕ ਦਿਨ ਪਹਿਲਾ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਰੁੱਧ ਵੀ ਸ਼ਿਕਾਇਤ ਦਰਜ ਕੀਤੀ ਸੀ।
ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਐੱਸ.ਏ.ਐੱਸ.ਨਗਰ ਨੂੰ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਅਤੇ ਦੂਜੀਆਂ ਪਾਰਟੀਆਂ ‘ਤੇ ਬੇਬੁਨਿਆਦ ਦੋਸ਼ ਲਗਾਉਣ ਲਈ ਐੱਫਆਈਆਰ ਦਰਜ ਕਰਨ ਦੀ ਬੇਨਤੀ ਕੀਤੀ ਸੀ।
ਜ਼ਿਕਰਯੋਗ ਹੈ ਕਿ ਐਤਵਾਰ ਸਵੇਰ 8 ਵਜੇ ਤੋਂ ਪੰਜਾਬ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਸ਼ਾਮ 6 ਵਜੇ ਤਕ ਜਾਰੀ ਰਹੇਗੀ।












