June 11, 2026, 7:16 am
----------- Advertisement -----------
HomeNewsBreaking Newsਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ - ਪ੍ਰਕਾਸ਼ ਬਾਦਲ

ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ – ਪ੍ਰਕਾਸ਼ ਬਾਦਲ

Published on

----------- Advertisement -----------
  • ਕੇਜਰੀਵਾਲ ਭੁੱਲਰ ਦੀ ਰਿਹਾਈ ਵਿਚ ਫਿਰਕੂ ਪੱਖਪਾਤ ਤੇ ਚੋਣਾਂ ਦੀ ਮੌਕਾਪ੍ਰਸਤੀ ਨੂੰ ਅੜਿੱਕਾ ਨਾ ਬਣਨ ਦੇਣ : ਪ੍ਰਕਾਸ਼ ਬਾਦਲ
  • ਕਿਹਾ ਕਿ ਭੁੱਲਰ ਖਿਲਾਫ ਅਨਿਆਂ ਖਤਮ ਕਰਨ ਨਾਲ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਮਜ਼ਬੂਤ ਹੋਵੇਗੀ
  • ਦਿੱਲੀ ਦੇ ਮੁੱਖ ਮੰਤਰੀ ਨੁੰ ਕਿਹਾ ਕਿ ਉਹ ਕਾਂਗਰਸ ਦੇ ਸ਼ਾਸਕਾਂ ਦੇ ਧਰੁਵੀਕਰਨ ਦੇ ਰਾਹ ਨਾ ਚੱਲਣ, ਭੁੱਲਰ ਦੀ ਖਰਾਬ ਸਿਹਤ ਨੂੰ ਵੇਖਦਿਆਂ ਉਹਨਾਂ ਦੀ ਰਿਹਾਈ ਯਕੀਨੀ ਬਣਾਈ ਜਾਵੇ

ਚੰਡੀਗੜ੍ਹ, 23 ਜਨਵਰੀ 2022 – ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਹੋਰ ਮਜ਼ਬੂਤ ਕਰਨ ਦੇ ਵਡੇਰੇ ਹਿੱਤ ਵਿਚ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਤੁਰੰਤ ਰਿਹਾਈ ਹੋਣੀ ਚਾਹੀਦੀ ਹੈ।

ਅੱਜ ਦੁਪਹਿਰ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਫਿਰਕੂ ਪੱਖਪਾਤ ਜਾਂ ਫਿਰ ਸਿਆਸੀ ਜਾਂ ਚੋਣਾਂ ਦੀ ਮੌਕਾਪ੍ਰਸਤੀ ਨੂੰ ਭਾਈ ਭੁੱਲਰ ਦੀ ਰਿਹਾਈ ਲਈ ਪ੍ਰਵਾਨਗੀ ਨਾ ਦੇਣ ਦਾ ਆਧਾਰ ਨਾ ਬਣਨ ਦੇਣ। ਉਹਨਾਂ ਕਿਹਾ ਕਿ ਸਰਦਾਰ ਭੁੱਲਰ ਨੁੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ ਪਹਿਲਾਂ ਹੀ ਜੇਲ੍ਹ ਵਿਚ ਆਪਣੀ ਸਜ਼ਾ ਪੂਰੀ ਕਰ ਲਈ ਹੈ। ਉਹਨਾਂ ਕਿਹਾ ਕਿ ਪੰਜਾਬ ਨੇ ਬੀਤੇ ਸਮੇਂ ਵਿਚ ਕਾਂਗਰਸੀ ਸ਼ਾਸ਼ਕਾਂ ਦੀਆਂ ਸੌੜੀਆਂ ਫਿਰਕੂ ਤੇ ਧਰੁਵੀਕਰਨ ਵੱਲ ਸੇਧਤ ਸਿਆਸੀ ਸਾਜ਼ਿਸ਼ਾਂ ਦਾ ਵੱਡਾ ਖਮਿਆਜ਼ਾ ਭੁਗਤਿਆ ਹੈ। ਉਹਨਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇਹਨਾਂ ਹੀ ਛੋਟੇ ਛੋਟੇ ਕਾਰਨਾਂ ਦੇ ਰਾਹ ਤੁਰਨ ਦੀ ਬਿਰਤੀ ਤੋਂ ਗਰੇਜ਼ ਕਰਨਾ ਚਾਹੀਦਾ ਹੈ।

ਸਾਬਕਾ ਮੁੱਖ ਮੰਤਰੀ ਨੇ ਸ੍ਰੀ ਕੇਜਰੀਵਾਲ ਦਾ ਧਿਆਨ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਨਿਰੰਤਰ ਵਿਗੜ ਰਹੀ ਸਿਹਤ ਵੱਲ ਵੀ ਦੁਆਇਆ। ਉਹਨਾਂ ਕਿਹਾ ਕਿ ਕਾਨੁੰਨੀ ਆਧਾਰ ਦੀ ਥਾਂ ’ਤੇ ਮਨੁੱਖਤਾ ਦੇ ਆਧਾਰ ’ਤੇ ਤੁਹਾਨੁੰ ਇਸ ਕੇਸ ਵਿਚ ਫੌਰੀ ਹਾਂ ਪੱਖੀ ਕਾਰਵਾਈ ਕਰਨੀ ਚਾਹੀਦੀ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਅਮਨ ਪਸੰਦ ਪੰਜਾਬੀਆਂ ਦੇ ਧਰੁਵੀਕਰਨ ਦੇ ਯਤਨ ਨਹੀਂ ਕਰਨੇ ਚਾਹੀਦੇ ਤੇ ਨਾ ਹੀ ਇਥੇ ਵੱਖ ਵੱਖ ਫਰਕਿਆਂ ਵਿਚ ਆਪਸੀ ਭਰਾਵਾਂ ਵਾਲੇ ਮਜ਼ਬੂਤ ਰਿਸ਼ਤੇ ਨੁੰ ਕਮਜ਼ੋਰ ਕਰਨ ਦਾ ਯਤਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਫਿਰਕੂ ਰਾਜਨੀਤੀ ਕਦੇ ਵੀ ਸਕਿਰਤਾ, ਸ਼ਾਂਤੀ ਤੇ ਫਿਰਕੂ ਸਦਭਾਵਨਾ ਲਈ ਚੰਗੀ ਨਹੀਂ ਹੁੰਦੀ।

ਸਰਦਾਰ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਨੁੰ ਆਖਿਆ ਕਿ ਉਹ ਸਮਾਜ ਅਤੇ ਦੇਸ਼ ਪ੍ਰਤੀ ਸੰਜੀਦਗੀ ਤੇ ਜ਼ਿੰਮੇਵਾਰੀ ਵਿਖਾਉਣ ਅਤੇ ਅਜਿਹਾ ਕੁਝ ਨਾ ਕਰਨ ਜਿਸ ਨਾਲ ਫਿਰਕੂ ਧਰੁਵੀਕਰਨ ਵਰਗੀ ਨਾਂਹ ਪੱਖੀ ਸੋਚ ਮਜ਼ਬੂਤ ਹੁੰਦੀ ਹੋਵੇ। ਉਹਨਾਂ ਕਿਹਾ ਕਿ ਪੰਜਾਬ ਕਦੇ ਵੀ ਉਹਨਾਂ ਨੁੰ ਮੁਆਫ ਨਹੀਂ ਕਰ ਸਕਦਾ ਜੋ ਇਥੇ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਨਾਲ ਪੰਗਾ ਲੈਂਦੇ ਹੋਣ।
ਅਕਾਲੀ ਆਗੂ ਨੇ ਕਿਹਾ ਕਿ ਸਰਦਾਰ ਭੁੱਲਰ ਦੀ ਰਿਹਾਈ ਨਾਲ ਪੰਜਾਬ ਵਿਚ ਵੱਖ ਵੱਖ ਫਿਰਕਿਆਂ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ ਤੇ ਇਸ ਨਾਲ ਸਰਦਾਰ ਭੁੱਲਰ ਦੇ ਖਿਲਾਫ ਅਨਿਆਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਭਾਵਨਾ ਘਟਾਉਣ ਵਿਚ ਮਦਦ ਮਿਲੇਗੀ।

ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਨੁੰ ਇਹ ਨਹੀਂ ਪਤਾ ਕਿ ਦਿੱਲੀ ਦੇ ਮੁੱਖ ਮੰਤਰੀ ਸਰਦਾਰ ਭੁੱਲਰ ਦੇ ਲੰਬਾ ਸਮਾਂ ਜੇਲ੍ਹ ਵਿਚ ਮੁਸ਼ਕਿਲਾਂ ਝੱਲਣ ਤੇ ਦਿੱਤੀ ਸਜ਼ਾ ਪੂਰੀ ਕਰਨ ਤੋਂ ਵੀ ਵੱਧਸਮਾਂ ਜੇਲ੍ਹ ਵਿਚ ਗੁਜਾਰਨ ਦੇ ਬਾਵਜੂਦ ਉਹਨਾਂ ਨੂੰ ਨਿਆਂ ਦੇਣ ਤੋਂ ਇਨਕਾਰੀ ਹਨ। ਉਹਨਾਂ ਕਿਹਾ ਕਿ ਹੁਣ ਸਰਦਾਰ ਭੁੱਲਰ ਨੁੰ ਸਲਾਖਾਂ ਪਿੱਛੇ ਰੱਖਣ ਦਾ ਕੋਈ ਕਾਨੁੰਨੀ, ਨਿਆਂਇਕ ਜਾਂ ਨੈਤਿਕ ਆਧਾਰ ਨਹੀਂ ਬਣਦਾ। ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਇਸ ਵਾਸਤੇ ਲੋੜੀਂਦੀ ਪ੍ਰਵਾਨਗੀ ਕਿਉਂ ਨਹੀਂ ਦੇ ਰਹੇ, ਇਹ ਉਹਨਾਂ ਦੀ ਅੰਤਰ ਆਤਮਾ ਜਾਂ ਰਾਜਨੀਤੀ ਹੀ ਦੱਸ ਸਕਦੀ ਹੈ।

ਉਹਨਾਂ ਕਿਹਾ ਕਿ ਮੈਂ ਸ੍ਰੀ ਕੇਜਰੀਵਾਲ ਨੁੰ ਅਪੀਲ ਤੇ ਬੇਨਤੀ ਕਰਦਾ ਹਾਂ ਕਿ ਉਹ ਤੁਰੰਤ ਲੋੜੀਂਦੀ ਪ੍ਰਵਾਨਗੀ ਦੇਣ ਤੇ ਉਹਨਾਂ ਨੁੰ ਅਜਿਹਾ ਕੋਈ ਕਾਰਨ ਨਜ਼ਰ ਨਹੀਂ ਆਉਂਦਾ ਕਿ ਸ੍ਰੀ ਕੇਜਰੀਵਾਲ ਉਹਨਾਂ ਦੀ ਇਸ ਮਾਮਲੇ ਵਿਚ ਬੇਨਤੀ ਤੇ ਸਲਾਹ ਨੁੰ ਕਿਉਂ ਨਹੀਂ ਮੰਨਣਗੇ।

ਇਸ ਤੋੀ ਪਹਿਲਾਂ ਦਿਨ ਵੇਲੇ ਲੁਧਿਆਣਾ ਦੇ ਹਸਪਤਾਲ ਵਿਚ ਇਕ ਵੀਡੀਓ ਮੈਸੇਜ ਵਿਚ ਸਰਦਾਰ ਬਾਦਲ ਨੇ ਉਹਨਾਂ ਦੇ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਸ਼ੁਭਕਾਮਨਾਵਾਂ ਦੇਣ ਲਈ ਪੰਜਾਬੀਆਂ ਦਾ ਧੰਨਵਾਦ ਕੀਤਾ।

ਉਹਨਾਂ ਕਿਹਾ ਕਿ ਉਹ ਇਹ ਸ਼ੁਭ ਇੱਛਾਵਾਂ ਦੇਣ ਵਾਲਿਆਂ ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦੇ ਹਨ। ਉਹਨਾਂ ਕਿਹਾ ਕਿ ਉਹ ਤੇਜ਼ੀ ਨਾਲ ਠੀਕ ਹੋ ਰਹੇ ਹਨਟ ਤੇ ਆਸ ਕਰਦੇ ਹਨ ਕਿ ਕੁਝ ਹੀ ਦਿਨਾਂ ਵਿਚ ਮੁੜ ਆਪਣੇ ਲੋਕਾਂ ਵਿਚ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...