ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦੇ ਦਿੱਲੀ ਕੂਚ ਦਾ ਅੱਜ ਦੂਜਾ ਦਿਨ ਹੈ। ਇਸ ਵਿਚਾਲੇ ਹੀ ਖਬਰ ਆ ਰਹੀ ਹੈ ਕਿ ਕਿਸਾਨ ਆਗੂ ਅੱਜ ਸ਼ਾਮ 6 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ।ਜਿਸ ਤੋਂ ਬਾਅਦ ਪੰਜਾਬ ਸਰਕਾਰ ਵੀਡੀਓ ਕਾਨਫਰੰਸਿੰਗ ਰਾਹੀਂ ਕੇਂਦਰ ਨਾਲ ਉਨ੍ਹਾਂ ਦੀ ਮੀਟਿੰਗ ਕਰਵਾਏਗੀ।
ਦੱਸ ਦਈਏ ਕਿ 13 ਫਰਵਰੀ ਨੂੰ ਕਿਸਾਨਾਂ ਨੇ ਪੰਜਾਬ ਤੋਂ ਹਰਿਆਣਾ ਲਈ ਕੂਚ ਕੀਤਾ। ਦੁਪਹਿਰ ਕਰੀਬ 12 ਵਜੇ ਕਿਸਾਨ ਇਕੱਠੇ ਹੋ ਕੇ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ ‘ਤੇ ਪਹੁੰਚੇ। ਜ਼ਿਆਦਾਤਰ ਕਿਸਾਨ ਸ਼ੰਭੂ ਬਾਰਡਰ ‘ਤੇ ਪਹੁੰਚੇ। ਜਿਵੇਂ ਹੀ ਕਿਸਾਨ ਇੱਥੇ ਪੁੱਜੇ ਤਾਂ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਜਿਸ ਤੋਂ ਬਾਅਦ ਮਾਹੌਲ ਤਨਾਅਪੂਰਨ ਹੋ ਗਿਆ।
ਦੱਸ ਦਈਏ ਕਿ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਪਾਬੰਦੀ 15 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ।
ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ-ਪੰਜਾਬ ਦੇ ਬਾਰਡਰਾਂ ਉਤੇ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਇਕਜੁੱਟਤਾ ਵਜੋਂ ਪਾਰਟੀ ਦੀ ਚੱਲ ਰਹੀ ਪੰਜਾਬ ਬਚਾਓ ਯਾਤਰਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਦਿੱਤੀ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਕੈਬਿਨੇਟ ਮੰਤਰੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਚਟਾਨ ਵਾਂਗ ਖੜੀ ਹੈ। ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫੀ ਦੀ ਮੰਗ ਬਿਲਕੁਲ ਜਾਇਜ਼ ਹੈ।
ਕਿਸਾਨ ਆਗੂ ਗੁਰਨਾਮ ਚੜੂਨੀ ਨੇ ਕਿਹਾ ਕਿ ਇਹ ਪਾਕਿਸਤਾਨ ਦੀ ਸਰਹੱਦ ਨਹੀਂ ਹੈ, ਜਿਹੜਾ ਕਿ ਸਰਕਾਰ ਅੱਥਰੂ ਗੈਸ ਦੇ ਗੋਲੇ ਤੇ ਗੋਲੀਆਂ ਚਲਾ ਰਹੀ ਹੈ, ਉਹ ਪੂਰੀ ਤਰ੍ਹਾਂ ਪੰਜਾਬ ਦੇ ਕਿਸਾਨਾਂ ਦੇ ਨਾਲ ਹਨ। ਇਸ ਮਾਮਲੇ ‘ਤੇ ਮੀਟਿੰਗ ਬੁਲਾਈ ਗਈ ਹੈ।
----------- Advertisement -----------
ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਅੱਜ ਸ਼ਾਮ ਛੇ ਵਜੇ ਹੋਵੇਗੀ ਮੀਟਿੰਗ
Published on
----------- Advertisement -----------
----------- Advertisement -----------












