October 17, 2026, 12:18 pm
----------- Advertisement -----------
HomeNewsBreaking Newsਕਿਸਾਨਾਂ ਨੂੰ ਸ਼ਨੀਵਾਰ ਨੂੰ ਮਿਲੇਗੀ 2000 ਕਰੋੜ ਰੁਪਏ ਤੋਂ ਵੱਧ ਰਾਸ਼ੀ

ਕਿਸਾਨਾਂ ਨੂੰ ਸ਼ਨੀਵਾਰ ਨੂੰ ਮਿਲੇਗੀ 2000 ਕਰੋੜ ਰੁਪਏ ਤੋਂ ਵੱਧ ਰਾਸ਼ੀ

Published on

----------- Advertisement -----------

ਕੇਂਦਰੀ ਟੀਮਾਂ ਵੱਲੋਂ 17 ਜ਼ਿਲ੍ਹਿਆਂ ਦਾ ਸਰਵੇਖਣ ਮੁਕੰਮਲ

ਮੀਂਹ ਦੇ ਬਾਵਜੂਦ ਮੰਡੀ ਦੇ ਕੰਮਕਾਜ ਵਿਚ ਨਹੀਂ ਪਾਈ ਠੱਲ੍ਹ

33 ਲੱਖ ਟਨ ਸਰਕਾਰੀ ਖਰੀਦ

ਆਮਦ ਵਾਲੇ ਦਿਨ ਹੀ 60% ਕਣਕ ਦੀ ਖਰੀਦ

ਚੰਡੀਗੜ੍ਹ : – ਕੱਲ੍ਹ ਪੰਜਾਬ ਸਰਕਾਰ 2000 ਕਰੋੜ ਰੁਪਏ ਤੋਂ ਵੱਧ ਦੇ ਐਮਐਸਪੀ ਭੁਗਤਾਨ ਨੂੰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰੇਗੀ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਰਾਜ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਿਸਾਨਾਂ ਨੂੰ 828 ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ। ਹੁਣ ਵਿਭਾਗ ਨੇ 2137 ਕਰੋੜ ਰੁਪਏ ਦੇ ਭੁਗਤਾਨਾਂ ਦੀ ਪ੍ਰਕਿਰਿਆ ਅਤੇ ਮਨਜ਼ੂਰੀ ਦਿੱਤੀ ਹੈ ਅਤੇ ਭਲਕੇ ਬੈਂਕਾਂ ਵੱਲੋਂ ਇਹ ਰਾਸ਼ੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾ ਕਇਤੀ ਜਾਵੇਗੀ ।

ਮੰਡੀਆਂ ਵਿੱਚ ਸੁੰਗੜੇ ਹੋਏ ਅਨਾਜ ਦੀ ਆਮਦ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮਾਂ ਦੇ ਚੱਲ ਰਹੇ ਦੌਰਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ 17 ਜ਼ਿਲ੍ਹਿਆਂ ਦਾ ਸਰਵੇਖਣ ਕੀਤਾ ਜਾ ਚੁੱਕਾ ਹੈ ਅਤੇ ਉਮੀਦ ਹੈ ਕਿ ਭਲਕੇ ਬਾਕੀ ਛੇ ਜ਼ਿਲ੍ਹਿਆਂ ਨੂੰ ਵੀ ਕਵਰ ਕਰ ਲਿਆ ਜਾਵੇਗਾ।

ਰਾਤ ਭਰ ਪਏ ਮੀਂਹ ਅਤੇ ਮੰਡੀਆਂ ਵਿੱਚ ਖੜ੍ਹੇ ਪਾਣੀ ਕਾਰਨ ਖਰੀਦ ਕਾਰਜਾਂ ਵਿੱਚ ਆਉਣ ਵਾਲੇ ਵਿਘਨ ਬਾਰੇ ਉਨ੍ਹਾਂ ਕਿਹਾ ਕਿ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਮੰਡੀਆਂ ਵਿੱਚ ਖੜ੍ਹੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਰਾਤ ਭਰ ਕੰਮ ਕੀਤਾ ਸੀ ਅਤੇ ਸਿੱਟੇ ਵਜੋਂ ਖਰੀਦ ਕਾਰਜ ਵਿਚ ਅੱਜ ਇੱਕ ਮਿੰਟ ਵੀ ਵਿਘਨ ਨਹੀਂ ਪਿਆ।

ਖਰੀਦ ਦੀ ਚੱਲ ਰਹੀ ਸਥਿਤੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਕਣਕ ਦੀ ਆਮਦ ਸਿਖਰ ‘ਤੇ ਪਹੁੰਚ ਗਈ ਹੈ ਅਤੇ ਅੱਜ ਇੱਕ ਦਿਨ ਵਿੱਚ 8.2 ਲੱਖ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ। ਹੁਣ ਤੱਕ ਮੰਡੀਆਂ ਵਿੱਚ 36 ਲੱਖ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਸਰਕਾਰੀ ਖਰੀਦ ਏਜੰਸੀਆਂ 33 ਲੱਖ ਟਨ ਕਣਕ ਦੀ ਖਰੀਦ ਕਰ ਚੁੱਕੀਆਂ ਹਨ। ਸੂਬੇ ਭਰ ਵਿੱਚ ਪਈ ਅਣਵਿਕੀ ਕਣਕ ਦੀ ਕੁੱਲ ਮਾਤਰਾ ਮਹਿਜ਼ 3 ਲੱਖ ਟਨ ਹੈ ਜੋ ਕਿ ਇੱਕ ਦਿਨ ਦੀ ਆਮਦ ਦਾ 40 ਫੀਸਦੀ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਮੰਡੀਆਂ ਦਾ ਕੰਮ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਦਿਨ ਦੀ 60 ਫੀਸਦੀ ਤੋਂ ਵੱਧ ਆਮਦ ਉਸੇ ਦਿਨ ਹੀ ਖਰੀਦੀ ਜਾ ਰਹੀ ਹੈ।

ਬੁਲਾਰੇ ਨੇ ਇਹ ਯਕੀਨੀ ਬਣਾਉਣ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਕਿ ਕਿਸਾਨਾਂ ਦੀ ਉਪਜ ਪਹਿਲ ਦੇ ਆਧਾਰ ‘ਤੇ ਖਰੀਦੀ ਜਾਵੇਗੀ ਅਤੇ ਖਰੀਦ ਦੇ 48 ਘੰਟਿਆਂ ਦੇ ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀਆਂ ਜਮ੍ਹਾਂ ਹੋ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...