ਪੰਜਾਬ : – ਪੰਜਾਬ ਵਿੱਚ ਸੋਨੂੰ ਸੂਦ ਮੁਸੀਬਤ ਵਿੱਚ ਹਨ। ਚੋਣ ਕਮਿਸ਼ਨ ਨੇ ਕੱਲ੍ਹ ਉਨ੍ਹਾਂ ਦੀ ਗੱਡੀ ਜ਼ਬਤ ਕਰ ਲਈ ਸੀ। ਜਿਸਦੇ ਬਾਅਦ ਸੋਨੂੰ ਸੂਦ ਖਿਲਾਫ ਥਾਣਾ ਸਦਰ ਮੋਗਾ ਵਿਖੇ ਜ਼ਿਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ‘ਚ 188 ਆਈ.ਪੀ.ਸੀ. ਦਾ ਮਾਮਲਾ ਦਰਜ ਕੀਤਾ ਗਿਆ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਕਾਰ ‘ਚ ਉਸ ਦੇ ਨਾਲ ਮੁੰਬਈ ਦੇ ਕੁਝ ਲੋਕ ਵੀ ਘੁੰਮ ਰਹੇ ਸਨ।
ਚੋਣ ਨਿਯਮਾਂ ਅਨੁਸਾਰ ਪੋਲਿੰਗ ਸ਼ੁਰੂ ਹੋਣ ਤੋਂ 48 ਘੰਟੇ ਪਹਿਲਾਂ ਬਾਹਰੀ ਲੋਕ ਰਾਜ ਵਿੱਚ ਨਹੀਂ ਰਹਿ ਸਕਦੇ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੀ ਕਾਰਵਾਈ ਤੋਂ ਬਾਅਦ ਸੋਨੂੰ ਸੂਦ ਐਤਵਾਰ ਸ਼ਾਮ ਨੂੰ ਹੀ ਦੱਖਣੀ ਅਫਰੀਕਾ ਲਈ ਰਵਾਨਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਉੱਥੇ ਉਨ੍ਹਾਂ ਦੀਆਂ ਕੁਝ ਫਿਲਮਾਂ ਦੀ ਸ਼ੂਟਿੰਗ ਹੋ ਰਹੀ ਹੈ।
ਚੋਣ ਡਿਊਟੀ ‘ਤੇ ਤਾਇਨਾਤ ਪੁਲਿਸ ਅਧਿਕਾਰੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੋਨੂੰ ਸੂਦ ਮੋਗਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਰਹੀ ਭੈਣ ਮਾਲਵਿਕਾ ਸੂਦ ਲਈ ਚੋਣ ਪ੍ਰਚਾਰ ਕਰ ਰਿਹਾ ਹੈ। ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਸੋਨੂੰ ਲੰਡੇਕੇ ਦੇ ਇਕ ਪੋਲਿੰਗ ਬੂਥ ਦੇ ਬਾਹਰ ਐਂਡੇਵਰ ਕਾਰ ‘ਚ ਸੀ। ਮੁੰਬਈ ਦੇ ਕੁਝ ਲੋਕ ਵੀ ਉਨ੍ਹਾਂ ਦੇ ਨਾਲ ਸਨ। ਪੁਲਿਸ ਦਾ ਕਹਿਣਾ ਹੈ ਕਿ ਉਹ ਵੋਟਰਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ।
ਪੁਲਿਸ ਨੂੰ ਸੋਨੂੰ ਸੂਦ ਵੱਲੋਂ ਵਰਤੀ ਜਾ ਰਹੀ ਐਂਡੇਵਰ ਦਾ ਰਿਕਾਰਡ ਵੀ ਮਿਲਿਆ ਹੈ। ਇਸ ‘ਚ ਪਤਾ ਲੱਗਾ ਕਿ ਇਹ ਕਾਰ ਸੋਨੂੰ ਸੂਦ ਜਾਂ ਉਸ ਦੇ ਕਿਸੇ ਪਰਿਵਾਰਕ ਮੈਂਬਰ ਦੇ ਨਾਂ ‘ਤੇ ਨਹੀਂ ਹੈ। ਇਹ ਕਾਰ ਹਰਵਿੰਦਰ ਸਿੰਘ ਵਾਸੀ ਦੱਤ ਰੋਡ ਮੋਗਾ ਦੇ ਨਾਂ ‘ਤੇ ਹੈ। ਇਹ ਵੀ ਚਰਚਾ ਹੈ ਕਿ ਸੋਨੂੰ ਸੂਦ ਮੋਗਾ ਆ ਕੇ ਇਸ ਕਾਰ ਦੀ ਵਰਤੋਂ ਕਰਦਾ ਸੀ। ਇਹ ਕਾਰ ਅਕਸਰ ਉਸ ਦੇ ਘਰ ਵੀ ਖੜ੍ਹੀ ਹੁੰਦੀ ਸੀ।
----------- Advertisement -----------
ਸੋਨੂੰ ਸੂਦ ‘ਤੇ ਪੰਜਾਬ ‘ਚ FIR ਦਰਜ਼; ਗੱਡੀ ਜ਼ਬਤ ਹੁੰਦੇ ਹੀ ਦੱਖਣੀ ਅਫਰੀਕਾ ਹੋਏ ਰਵਾਨਾ
Published on
----------- Advertisement -----------
----------- Advertisement -----------












