June 11, 2026, 12:40 am
----------- Advertisement -----------
HomeNewsBreaking Newsਬੇਰੁਜ਼ਗਾਰੀ, ਮਹਿੰਗਾਈ, ਮਾਫ਼ੀਆ ਅਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਹੀ ਅਸਲੀ ਆਜ਼ਾਦੀ- ਭਗਵੰਤ ਮਾਨ

ਬੇਰੁਜ਼ਗਾਰੀ, ਮਹਿੰਗਾਈ, ਮਾਫ਼ੀਆ ਅਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਹੀ ਅਸਲੀ ਆਜ਼ਾਦੀ- ਭਗਵੰਤ ਮਾਨ

Published on

----------- Advertisement -----------
  • ਕਿਹਾ, ਪੰਜਾਬ ਦੇਸ਼ ਦਾ ਸਭ ਤੋਂ ਖੁਸ਼ਹਾਲ ਸੂਬਾ ਸੀ, ਭ੍ਰਿਸ਼ਟ ਨੇਤਾਵਾਂ ਨੇ ਕੀਤਾ ਖੋਖਲਾ, ‘ਆਪ’ ਸਰਕਾਰ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਏਗੀ
  • ਅਸੀਂ ਮਾਫ਼ੀਆ ਵਿੱਚ ਹਿੱਸਾ ਨਹੀਂ ਲੈਂਦੇ, ਲੋਕਾਂ ਦੇ ਦਰਦ ਵਿੱਚ ਹਿੱਸਾ ਲੈਂਦੇ ਹਾਂ – ਭਗਵੰਤ ਮਾਨ
  • ਕਿਹਾ, ‘ਆਪ’ ਕੋਲ ਪੰਜਾਬ ਦਾ ਰੋਡਮੈਪ ਤਿਆਰ, ਕਿਸਾਨਾਂ ਦੀ ਖੁਸ਼ਹਾਲੀ ਲਈ ਪੈਦਾਵਾਰ ਵਧਾਵਾਂਗੇ ਅਤੇ ਲਾਗਤਾਂ ਘਟਾਵਾਂਗੇ, ਉਦਯੋਗ ਵਧਾ ਕੇ ਨੌਜਵਾਨਾਂ ਦਾ ਪਰਵਾਸ ਰੋਕਾਂਗੇ
  • ਕਾਂਗਰਸ ਸਰਕਾਰ ਨਹੀਂ ‘ਸਰਕਸ’ ਚਲਾ ਰਹੀ, ਮੈਨੀਫੈਸਟੋ ਕਮੇਟੀ ਦੇ ਮੁਖੀ ਪ੍ਰਤਾਪ ਬਾਜਵਾ, ਪਰ ਐਲਾਨ ਸਿੱਧੂ ਕਿਉਂ ਕਰ ਰਹੇ ਹਨ?
  • ਫਰੀਦਕੋਟ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੇ ਹੱਕ ਵਿੱਚ ਕੀਤੀ ਜਨ ਸਭਾ

ਫਰੀਦਕੋਟ, 5 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਅਸਲ ਆਜ਼ਾਦੀ ਤਾਂ ਹੀ ਮਿਲ ਸਕਦੀ ਹੈ ਜਦੋਂ ਉਨ੍ਹਾਂ ਨੂੰ ਮਹਿੰਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਅਫ਼ਸਰਸ਼ਾਹੀ ਅਤੇ ਮਾਫ਼ੀਆ ਤੋਂ ਮੁਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 70 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਪੰਜਾਬ ਸਮੇਤ ਸਮੁੱਚੇ ਦੇਸ਼ ਦੇ ਲੋਕਾਂ ਨੂੰ ਅੱਜ ਤੱਕ ਇਸ ਤੋਂ ਛੁਟਕਾਰਾ ਨਹੀਂ ਮਿਲਿਆ। ਮਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਦੇਸ਼ ਦਾ ਮੋਹਰੀ ਅਤੇ ਖੁਸ਼ਹਾਲ ਸੂਬਾ ਹੁੰਦਾ ਸੀ। ਪਰ ਭ੍ਰਿਸ਼ਟ ਨੇਤਾਵਾਂ ਅਤੇ ਸਰਕਾਰਾਂ ਨੇ ਸੂਬੇ ਨੂੰ ਪੂਰੀ ਤਰਾਂ ਨਾਲ ਖੋਖਲਾ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਭਿ੍ਸ਼ਟਾਚਾਰ ਅਤੇ ਮਾਫ਼ੀਆ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾਵੇਗੀ।

ਮੰਗਲਵਾਰ ਨੂੰ ਭਗਵੰਤ ਮਾਨ ਨੇ ਫਰੀਦਕੋਟ ਤੋਂ ‘ਆਪ’ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ ਅਤੇ ਜਨ ਸਭਾ ਨੂੰ ਸੰਬੋਧਨ ਕੀਤਾ। ਜਨ ਸਭਾ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਅਸੀਂ ਮਾਫੀਆ ਵਿਚ ਸ਼ਾਮਲ ਨਹੀਂ ਹੁੰਦੇ, ਅਸੀਂ ਲੋਕਾਂ ਦੇ ਦੁੱਖ-ਸੁੱਖ ਵਿਚ ਹਿੱਸਾ ਲੈਂਦੇ ਹਾਂ, ਜਨਤਾ ਦਾ ਪੈਸਾ ਜਨਤਾ ‘ਤੇ ਖਰਚ ਕਰਨਾ ਆਮ ਆਦਮੀ ਪਾਰਟੀ ਦੀ ਨੀਤੀ ਹੈ। ‘ਆਪ’ ਸਰਕਾਰ ਜਨਤਾ ਦੇ ਟੈਕਸ ਦੇ ਪੈਸੇ ਨਾਲ ਜਨਤਾ ਨੂੰ ਮੁਫ਼ਤ ਅਤੇ ਉੱਚ ਮਿਆਰੀ ਸਿੱਖਿਆ ਸਮੇਤ ਵਧੀਆ ਮੈਡੀਕਲ, ਮੁਫਤ ਬਿਜਲੀ, ਪਾਣੀ ਅਤੇ ਹੋਰ ਸਹੂਲਤਾਂ ਉਪਲਬਧ ਕਰਵਾਉਂਦੀ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਇਸਦੀ ਉਦਾਹਰਣ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੀ ਇੱਕੋ ਇੱਕ ਪਾਰਟੀ ਹੈ ਜੋ ਆਪਣੇ ਸਾਰੇ ਵਾਅਦੇ ਪੂਰੇ ਕਰਦੀ ਹੈ। ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ।

ਨਵਜੋਤ ਸਿੱਧੂ ‘ਤੇ ਤੀਖਾ ਹਮਲਾ ਕਰਦੇ ਹੋਏ ਮਾਨ ਨੇ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਗਾਰੰਟੀ ਦਿੱਤੀ ਸੀ ਤਾਂ ਸਿੱਧੂ ਕੇਜਰੀਵਾਲ ਨੂੰ ਗਾਲਾਂ ਕੱਢ ਰਹੇ ਸਨ ਅਤੇ ਪੁੱਛ ਰਹੇ ਸਨ ਕਿ ਇੰਨੇ ਪੈਸੇ ਕਿੱਥੋਂ ਆਉਣਗੇ। ਹੁਣ ਕੇਜਰੀਵਾਲ ਦੀ ਨਕਲ ਕਰਕੇ ਉਹ ਖੁਦ ਔਰਤਾਂ ਨੂੰ 2000 ਰੁਪਏ ਮਹੀਨਾਂ ਅਤੇ ਮੁਫ਼ਤ ਐਲਪੀਜੀ ਸਿਲੰਡਰ ਦੇਣ ਸਮੇਤ ਹੋਰ ਕਈ ਵਾਅਦੇ ਕਰ ਰਿਹਾ ਹੈ। ਉਨ੍ਹਾਂ ਸਿੱਧੂ ਤੋਂ ਪੁੱਛਿਆ ਕਿ ਦੱਸੋ ਇੰਨਾ ਪੈਸਾ ਹੁਣ ਕਿੱਥੋਂ ਆਵੇਗਾ? ਕੀ ਉਨ੍ਹਾਂ ਕੋਲ ਹੁਣ ਕੋਈ ਨੋਟ ਛਾਪਣ ਵਾਲੀ ਮਸ਼ੀਨ ਆ ਗਈ ਹੈ?

ਮਾਨ ਨੇ ਕਾਂਗਰਸ ਸਰਕਾਰ ਨੂੰ ਨਿਸ਼ਾਨੇ ਤੇ ਲੈਂਦੇ ਹੋਏ ਕਿਹਾ ਕਿ ਦਰਅਸਲ ਕਾਂਗਰਸ ਸਰਕਾਰ ਨਹੀਂ, ਇੱਕ ਤਰਾਂ ਦੀ ਸਰਕਸ ਚਲਾ ਰਹੀ ਹੈ। ਕਾਂਗਰਸ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਅਗਵਾਈ ਪ੍ਰਤਾਪ ਸਿੰਘ ਬਾਜਵਾ ਕਰ ਰਹੇ ਹਨ ਪਰ ਐਲਾਨ ਨਵਜੋਤ ਸਿੱਧੂ ਕਰ ਰਹੇ ਹਨ। ਕਾਂਗਰਸੀ ਆਗੂਆਂ ਨੇ ਪਾਰਟੀ ਅਤੇ ਸਰਕਾਰ ਦਾ ਮਜ਼ਾਕ ਬਣਾ ਕੇ ਰਖਿਆ ਹੋਇਆ ਹੈ। ਮਾਨ ਨੇ ਚੰਨੀ ਸਰਕਾਰ ਨੂੰ ਇੱਕ ਬਹੁਤ ਹੀ ਕਮਜ਼ੋਰ ਅਤੇ ਅਸਥਿਰ ਸਰਕਾਰ ਦੱਸਦਿਆਂ ਕਿਹਾ ਕਿ ਇਸ ਕਮਜ਼ੋਰ ਸਰਕਾਰ ਕਾਰਨ ਹੀ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਮਜ਼ੋਰ ਸਰਕਾਰਾਂ ਕਾਰਨ ਹੀ ਪੰਜਾਬ ਵਿੱਚ ਮਾਫ਼ੀਆ ਰਾਜ ਚੱਲ ਰਿਹਾ ਹੈ।

ਅਕਾਲੀ ਦਲ ਬਾਦਲ ‘ਤੇ ਹਮਲਾ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਹੁਣ ਇੱਕ ‘ਖਾਲੀ ਪਾਰਟੀ’ ਬਣ ਕੇ ਰਹਿ ਗਈ ਹੈ, ਪੰਜਾਬ ਦੇ ਲੋਕ ਸੁਖਬੀਰ ਬਾਦਲ ਨੂੰ ਬਿਲਕੁਲ ਵੀ ਪਸੰਦ ਨਹੀਂ ਕਰਦੇ, ਇਸੇ ਲਈ 94 ਸਾਲ ਦੀ ਉਮਰ ‘ਚ ਵੀ ਪ੍ਰਕਾਸ਼ ਸਿੰਘ ਬਾਦਲ ਸੱਤਾ ਅਤੇ ਪੁੱਤਰ ਮੋਹ ਵਿੱਚ ਵੀਲ੍ਹਚੇਅਰ ‘ਤੇ ਬੈਠ ਕੇ ਪ੍ਰਚਾਰ ਕਰ ਰਹੇ ਹਨ। ਮਾਨ ਨੇ ਚੁਟਕੀ ਲੈਂਦਿਆਂ ਕਿਹਾ ਕਿ 94 ਸਾਲ ਦਾ ਵਿਅਕਤੀ ਜਨਤਾ ਦੀ ਸੇਵਾ ਕਿਵੇਂ ਕਰ ਸਕਦਾ ਹੈ। ਬਾਦਲ ਦੀ ਉਮਰ ਹੁਣ ਸੇਵਾ ਕਰਨ ਦੀ ਨਹੀਂ ਸਗੋਂ ਕਰਵਾਉਣ ਦੀ ਹੈ। ਹੁਣ ਉਹਨਾਂ ਨੂੰ ਕੁਰਸੀ ਦਾ ਮੋਹ ਛੱਡ ਕੇ ਵਾਹਿਗੁਰੂ ਦਾ ਸਿਮਰਨ ਕਰਨ ਅਤੇ ਸ਼ਾਂਤੀ ਨਾਲ ਘਰ ਬੈਠਣਾ ਚਾਹੀਦਾ ਹੈ।

ਭਗਵੰਤ ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ‘ਆਪ’ ਕੋਲ ਪੰਜਾਬ ਦਾ ਪੂਰਾ ਰੋਡ ਮੈਪ ਤਿਆਰ ਹੈ। ‘ਆਪ’ ਸਰਕਾਰ ਪੰਜਾਬ ਦੀ ਖੇਤੀ ਅਤੇ ਕਾਰੋਬਾਰ ਨੂੰ ਅੱਗੇ ਲੈ ਕੇ ਜਾਵੇਗੀ। ਕਿਸਾਨਾਂ ਦੀ ਖੁਸ਼ਹਾਲੀ ਲਈ ਫਸਲਾਂ ਦੀ ਪੈਦਾਵਾਰ ਵਧਾਵਾਂਗੇ ਅਤੇ ਲਾਗਤਾਂ ਵੀ ਘਟਾਵਾਂਗੇ। ਉਦਯੋਗ ਅਤੇ ਵਪਾਰ ਵਧਾ ਕੇ ਪੰਜਾਬ ਤੋਂ ਪਰਵਾਸ ਕਰਨ ਲਈ ਮਜਬੂਰ ਹੋਏ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਸਾਰੇ ਸਾਧਨ ਅਤੇ ਸਹੂਲਤਾਂ ਉਪਲਬਧ ਕਰਾਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...