September 20, 2026, 6:57 am
----------- Advertisement -----------
HomeNewsBreaking Newsਗੈਸ ਸਿਲੰਡਰ ਹੋਇਆ ਮਹਿੰਗਾ : ਕੀਮਤ ਇਕ ਹਜ਼ਾਰ ਤੋਂ ਪਾਰ

ਗੈਸ ਸਿਲੰਡਰ ਹੋਇਆ ਮਹਿੰਗਾ : ਕੀਮਤ ਇਕ ਹਜ਼ਾਰ ਤੋਂ ਪਾਰ

Published on

----------- Advertisement -----------

ਨਵੀਂ ਦਿੱਲੀ : – ਪੰਜ ਰਾਜਾਂ ਦੀਆਂ ਚੋਣਾਂ ਖਤਮ ਹੋਣ ਤੋਂ ਬਾਅਦ ਹੁਣ ਮਹਿੰਗਾਈ ਵਧਣੀ ਸ਼ੁਰੂ ਹੋ ਗਈ ਹੈ। ਤੇਲ ਕੰਪਨੀਆਂ ਨੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵੀ 50 ਰੁਪਏ ਵਧਾ ਦਿੱਤੀ ਹੈ। ਇਸ ਕਾਰਨ ਬਿਹਾਰ, ਮੱਧ ਪ੍ਰਦੇਸ਼, ਝਾਰਖੰਡ, ਉੱਤਰ ਪ੍ਰਦੇਸ਼ ਅਤੇ ਛੱਤੀਸਗੜ੍ਹ ‘ਚ 14.2 ਕਿਲੋਗ੍ਰਾਮ ਦਾ ਬਿਨਾਂ ਸਬਸਿਡੀ ਵਾਲਾ ਸਿਲੰਡਰ 1000 ਰੁਪਏ ਤੋਂ ਪਾਰ ਚਲਾ ਗਿਆ ਹੈ। ਪਟਨਾ ‘ਚ ਇਹ 1048 ਰੁਪਏ ‘ਚ ਮਿਲ ਰਿਹਾ ਹੈ। ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਹੁਣ 14.2 ਕਿਲੋ ਦਾ ਬਿਨਾਂ ਸਬਸਿਡੀ ਵਾਲਾ ਸਿਲੰਡਰ 949.50 ਰੁਪਏ ਵਿੱਚ ਮਿਲੇਗਾ।
ਦਿੱਲੀ ‘ਚ 1 ਮਾਰਚ 2021 ਨੂੰ ਘਰੇਲੂ ਗੈਸ ਸਿਲੰਡਰ ਦੀ ਕੀਮਤ 819 ਰੁਪਏ ਸੀ, ਜੋ ਹੁਣ 949.50 ਰੁਪਏ ‘ਤੇ ਪਹੁੰਚ ਗਈ ਹੈ। ਯਾਨੀ ਪਿਛਲੇ ਇੱਕ ਸਾਲ ਵਿੱਚ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ 130.50 ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਇਸ ‘ਤੇ ਮਿਲਣ ਵਾਲੀ ਸਬਸਿਡੀ ਵੀ ਖਤਮ ਕਰ ਦਿੱਤੀ ਗਈ ਹੈ।
ਪਿਛਲੇ 8 ਸਾਲਾਂ ‘ਚ ਘਰੇਲੂ ਗੈਸ ਸਿਲੰਡਰ (14.2 ਕਿਲੋਗ੍ਰਾਮ) ਦੀ ਕੀਮਤ ਦੁੱਗਣੀ ਹੋ ਕੇ 949.50 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। 1 ਮਾਰਚ 2014 ਨੂੰ 14.2 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕੀਮਤ 410.5 ਰੁਪਏ ਸੀ ਜੋ ਹੁਣ 949.50 ਰੁਪਏ ਹੋ ਗਈ ਹੈ।

ਇਨ੍ਹਾਂ 11 ਸ਼ਹਿਰਾਂ 'ਚ ਸਿਲੰਡਰ ਹਜ਼ਾਰ ਨੂੰ ਪਾਰ ਕਰ ਗਿਆ ਹੈ : - 

ਮੱਧ ਪ੍ਰਦੇਸ਼: ਭਿੰਡ (1031 ਰੁਪਏ), ਗਵਾਲੀਅਰ (1033.50 ਰੁਪਏ) ਅਤੇ ਮੋਰੇਨਾ (1033 ਰੁਪਏ)
ਬਿਹਾਰ: ਪਟਨਾ (1048 ਰੁਪਏ), ਭਾਗਲਪੁਰ (1047.50 ਰੁਪਏ) ਅਤੇ ਔਰੰਗਾਬਾਦ (1046 ਰੁਪਏ)
ਝਾਰਖੰਡ: ਦੁਮਕਾ (1007 ਰੁਪਏ) ਅਤੇ ਰਾਂਚੀ (1007 ਰੁਪਏ)
ਛੱਤੀਸਗੜ੍ਹ: ਕਾਂਕੇਰ (1038 ਰੁਪਏ) ਅਤੇ ਰਾਏਪੁਰ (1021 ਰੁਪਏ)
ਉੱਤਰ ਪ੍ਰਦੇਸ਼: ਸੋਨਭੱਦਰ (1019 ਰੁਪਏ)
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...