September 10, 2026, 7:06 am
----------- Advertisement -----------
HomeNewsBreaking Newsਭਾਰਤੀ ਵਿਦਿਆਰਥੀਆਂ ਨੂੰ ਤੁਰੰਤ ਖਾਰਕੀਵ ਛੱਡਣ ਦੇ ਹੁਕਮ ਜਾਰੀ

ਭਾਰਤੀ ਵਿਦਿਆਰਥੀਆਂ ਨੂੰ ਤੁਰੰਤ ਖਾਰਕੀਵ ਛੱਡਣ ਦੇ ਹੁਕਮ ਜਾਰੀ

Published on

----------- Advertisement -----------

ਯੂਕਰੇਨ ਦੇ ਖ਼ਾਰਕੀਵ ਸ਼ਹਿਰ ਵਿੱਚ ਰੂਸੀ ਹਮਲੇ ਜਾਰੀ ਹਨ। ਸ਼ਹਿਰ ਦੇ ਗਵਰਨਰ ਦਾ ਦਾਅਵਾ ਹੈ ਕਿ ਇਨ੍ਹਾਂ ਹਵਾਈ ਹਮਲਿਆਂ ‘ਚ 21 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 112 ਲੋਕ ਜ਼ਖਮੀ ਹਨ। ਭਾਰਤ ਸਰਕਾਰ ਨੇ ਖਾਰਕੀਵ ਦੇ ਸਾਰੇ ਭਾਰਤੀ ਨਾਗਰਿਕਾਂ ਲਈ ਅਡਵਾਈਜ਼ਰੀ ਜਾਰੀ ਕੀਤੀ ਹੈ ਇਸ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਤੁਰੰਤ ਖਾਰਕੀਵ ਛੱਡਣ ਦੇ ਹੁਕਮ ਜਾਰੀ ਕੀਤੇ ਗਏ ਹਨ।


ਭਾਰਤ ਸਰਕਾਰ ਨੇ ਖਾਰਕੀਵ ਦੇ ਸਾਰੇ ਭਾਰਤੀ ਨਾਗਰਿਕਾਂ ਨੂੰ ਦੋ ਅਡਵਾਈਜ਼ਰੀਆਂ ਜਾਰੀ ਕੀਤੀਆਂ ਹਨ। ਪਹਿਲੇ ਵਿੱਚ ਖਾਰਕੀਵ ਸ਼ਹਿਰ ਨੂੰ ਤੁਰੰਤ ਛੱਡਣ ਲਈ ਕਿਹਾ ਗਿਆ ਹੈ। ਖਾਰਕਿਵ ਨੂੰ ਹਰ ਹਾਲ ਵਿੱਚ ਸ਼ਾਮ 6 ਵਜੇ ਤਕ (ਭਾਰਤੀ ਸਮੇਂ ਅਨੁਸਾਰ ਰਾਤ 9 ਵਜੇ ਤੱਕ) ਛੱਡਿਆ ਜਾਵੇ। ਦੂਜੇ ਅਲਰਟ ਵਿੱਚ ਪੋਸੇਚਿਨ, ਬਾਬਈ ਅਤੇ ਬੇਜ਼ੁਲਯੋਡੋਵਕਾ ਤੱਕ ਪਹੁੰਚਣ ਲਈ ਕਿਹਾ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਖਾਰਕਿਵ ਨੂੰ ਪੈਦਲ ਹੀ ਛੱਡਕੇ ਚਲੇ ਜਾਓ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਚਾਰ ਘੰਟਿਆਂ ਦੌਰਾਨ ਭਾਰਤੀਆਂ ਨੂੰ ਖਾਰਕੀਵ ਹਰ ਹਾਲਤ ਵਿੱਚ ਛੱਡਣਾ ਹੀ ਹੋਵੇਗਾ, ਕਿਉਂਕਿ ਖਾਰਕੀਵ ਤੋਂ ਲੈ ਕੇ ਕੀਵ ਤੱਕ ਭਾਰੀ ਬੰਬਾਰੀ ਲਗਾਤਾਰ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...