September 30, 2026, 7:35 pm
----------- Advertisement -----------
HomeNewsBreaking Newsਦੁਬਾਰਾ ਖੇਤੀ ਕਾਨੂੰਨ ਲਿਆਉਣ ਦਾ ਕੋਈ ਵਿਚਾਰ ਨਹੀਂ - ਤੋਮਰ

ਦੁਬਾਰਾ ਖੇਤੀ ਕਾਨੂੰਨ ਲਿਆਉਣ ਦਾ ਕੋਈ ਵਿਚਾਰ ਨਹੀਂ – ਤੋਮਰ

Published on

----------- Advertisement -----------

ਨਵੀਂ ਦਿੱਲੀ, 26 ਦਸੰਬਰ 2021 – “ਸਰਕਾਰ ਕੋਲ ਦੁਬਾਰਾ ਖੇਤੀ ਕਾਨੂੰਨ ਲਿਆਉਣ ਦਾ ਕੋਈ ਵਿਚਾਰ ਨਹੀਂ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕੀਤਾ ਹੈ।

ਉਹਨਾਂ ਨੇ ਕਿਹਾ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਸਾਨਾਂ ਦੇ ਸਨਮਾਨ ਦੀ ਰਾਖੀ ਲਈ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਸੀ। ਕਾਂਗਰਸ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਭੰਬਲਭੂਸਾ ਫੈਲਾਉਣ ਦਾ ਨਾਂਹ-ਪੱਖੀ ਕੰਮ ਕਰਦੀ ਹੈ। ਕਿਸਾਨਾਂ ਨੂੰ ਇਸ ਤੋਂ ਸੁਚੇਤ ਰਹਿਣਾ ਚਾਹੀਦਾ ਹੈ।”

ਹਾਲਾਂਕਿ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਨਾਗਪੁਰ ‘ਚ ਕਿਹਾ ਸੀ ਕਿ ਅਸੀਂ ਖੇਤੀ ਸੁਧਾਰ ਬਿੱਲ ਲਿਆਏ ਸੀ। ਕੁਝ ਲੋਕਾਂ ਨੂੰ ਇਹ ਪਸੰਦ ਨਹੀਂ ਆਇਆ, ਪਰ ਇਹ ਆਜ਼ਾਦੀ ਦੇ 70 ਸਾਲਾਂ ਬਾਅਦ ਸਾਡੀ ਸਰਕਾਰ ਵੱਲੋਂ ਇੱਕ ਵੱਡਾ ਸੁਧਾਰ ਸੀ। ਉਨ੍ਹਾਂ ਕਿਹਾ ਕਿ ਇਹ ਸੁਧਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਅੱਗੇ ਵਧਿਆ ਸੀ। ਨਰੇਂਦਰ ਸਿੰਘ ਤੋਮਰ ਨੇ ਕਿਹਾ ਸੀ ਕਿ ਸਰਕਾਰ ਨਿਰਾਸ਼ ਨਹੀਂ ਹੈ, ਅਸੀਂ ਇੱਕ ਕਦਮ ਪਿੱਛੇ ਹਟ ਗਏ ਹਾਂ, ਅਸੀਂ ਅੱਗੇ ਵਧਾਂਗੇ, ਕਿਉਂਕਿ ਭਾਰਤ ਦਾ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ, ਜੇਕਰ ਕਿਸਾਨ ਮਜ਼ਬੂਤ ​​ਹੋਵੇਗਾ ਤਾਂ ਦੇਸ਼ ਜ਼ਰੂਰ ਮਜ਼ਬੂਤ ​​ਹੋਵੇਗਾ।

ਜਿਸ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਲੀਡਰ ਰਣਦੀਪ ਸੁਰਜੇਵਾਲਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਬਿਆਨ ‘ਤੇ ਸਵਾਲ ਚੁੱਕੇ ਸਨ। ਰਣਦੀਪ ਸੁਰਜੇਵਾਲਾ ਨੇ ਕਿਸਾਨ ਵਿਰੋਧੀ ਸਾਜ਼ਿਸ਼ ਦਾ ਖਦਸ਼ਾ ਪ੍ਰਗਟਾਇਆ ਸੀ ਅਤੇ ਕਿਹਾ ਸੀ ਕਿ ਕੇਂਦਰ ਸਰਕਾਰ ਦੀ ਕਿਸਾਨ ਵਿਰੋਧੀ ਸਾਜ਼ਿਸ਼ ਬੇਨਕਾਬ ਹੋ ਗਈ ਹੈ। ਚੋਣਾਂ ਤੋਂ ਬਾਅਦ ਕਿਸਾਨਾਂ ‘ਤੇ ਫਿਰ ਹਮਲਾ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...