October 28, 2026, 4:07 pm
----------- Advertisement -----------
HomeNewsBreaking Newsਸਰਕਾਰੀ ਦਫ਼ਤਰਾਂ ਵਿੱਚ ਬ੍ਰੈਸਟ ਫੀਡਿੰਗ ਕਾਰਨਰ ਦਾ ਹੋਣਾ ਜ਼ਰੂਰੀ - ਡਾ.ਜੀ.ਬੀ.ਸਿੰਘ

ਸਰਕਾਰੀ ਦਫ਼ਤਰਾਂ ਵਿੱਚ ਬ੍ਰੈਸਟ ਫੀਡਿੰਗ ਕਾਰਨਰ ਦਾ ਹੋਣਾ ਜ਼ਰੂਰੀ – ਡਾ.ਜੀ.ਬੀ.ਸਿੰਘ

Published on

----------- Advertisement -----------

ਚੰਡੀਗੜ੍ਹ, 15 ਫਰਵਰੀ 2022 – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ.ਜੀ.ਬੀ ਸਿੰਘ ਵੱਲੋਂ ਵਿਭਾਗ ਦੇ ਸੈਕਟਰ-34 ਏ ਚੰਡੀਗੜ੍ਹ ਵਿਖੇ ਸਥਿਤ ਮੁੱਖ ਦਫ਼ਤਰ ਵਿਖੇ ਬ੍ਰੈਸਟ ਫੀਡਿੰਗ ਕਾਰਨਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨਾਂ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਾਰੇ ਸਰਕਾਰੀ ਅਤੇ ਨਿੱਜੀ ਦਫ਼ਤਰਾਂ ਵਿੱਚ ਬ੍ਰੈਸਟ ਫੀਡਿੰਗ ਕਾਰਨਰ ਦਾ ਹੋਣਾ ਜ਼ਰੂਰੀ ਹੈ ਤਾਂ ਕਿ ਦਫ਼ਤਰ ਵਿੱਚ ਕੰਮ ਕਰਨ ਵਾਲੀਆ ਜਾਂ ਬਾਹਰ ਤੋਂ ਦਫ਼ਤਰ ਵਿੱਚ ਆਉਣ ਵਾਲੀਆਂ ਛੋਟੇ ਬੱਚਿਆਂ ਦੀਆਂ ਮਾਂਵਾਂ ਲਈ ਆਪਣੇ ਬੱਚਿਆਂ ਨੂੰ ਦੁੱਧ ਪਿਲਾਉਣ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ ।

ਉਨਾਂ ਕਿਹਾ ਕਿ ਕੰਮ ਕਾਰ ਕਰਨ ਜਾਂ ਕਿਸੇ ਕੰਮ ਲਈ ਆਉਣ ਵਾਲੀਆਂ ਮਾਂਵਾਂ ਲਈ ਇੱਕ ਕਮਰਾ ਬ੍ਰੈਸਟਫ਼ੀਡੀਂਗ ਕਾਰਨਰ ਵਜੋਂ ਨਿਸ਼ਚਿਤ ਕੀਤਾ ਜਾਵੇ ।ਉਹਨਾਂ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਅੰਮਿ੍ਰਤ ਹੈ ਜੋ ਕਿ ਬੱਚਿਆ ਲਈ ਬਹੁਤ ਜ਼ਰੂਰੀ ਹੈ। ਇਹ ਬੱਚੇ ਦੀ ਰੋਗ ਪ੍ਰਤੀ ਰੱਖਿਆ ਨੂੰ ਵਧਾਉਂਦਾ ਹੈ ਅਤੇ ਨਿਮੋਨੀਆਂ ਅਤੇ ਦਸਤ ਰੋਗ ਤੋਂ ਬਚਾਉਂਦਾ ਹੈ। ਬੱਚੇ ਨੂੰ 6 ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਅਤੇ 2 ਸਾਲ ਦੀ ਉਮਰ ਤੱਕ ਓਪਰੀ ਖੁਰਾਕ ਦੇ ਨਾਲ-ਨਾਲ ਦੁੱਧ ਹੀ ਪਿਆਓ। ਇਸ ਨਾਲ ਬੱਚੇ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਜੇਕਰ ਮਾਂ ਬੱਚੇ ਨੂੰ ਆਪਣਾ ਦੁੱਧ ਪਿਲਾਉਂਦੀ ਹੈ ਤਾਂ ਉਹ ਆਪ ਵੀ ਸਿਹਤਮੰਦ ਰਹੇਗੀ

ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ (ਪ.ਭ.) ਪੰਜਾਬ ਡਾ.ਓ.ਪੀ.ਗੋਜਰਾ,ਡਿਪਟੀ ਡਾਇਰੈਕਟਰ ਡਾ.ਨਿਸ਼ਾ ਸ਼ਾਹੀ,ਸਹਾਇਕ ਡਾਇਰੈਕਟਰ ਡਾ.ਸੁਖਦੀਪ ਕੌਰ, ਸਹਾਇਕ ਡਾਇਰੈਕਟਰ ਡਾ.ਵਨੀਤ ਨਾਗਪਾਲ, ਸਹਾਇਕ ਡਾਇਰੈਕਟਰ ਡਾ.ਗਗਨਦੀਪ ਸਿੰਘ ਗਰੋਵਰ,ਪ੍ਰੋਗਰਾਮ ਅਫ਼ਸਰ ਡਾ.ਇੰਦਰਦੀਪ ਕੌਰ ,ਸਟੇਟ ਮਾਸ ਮੀਡੀਆ ਅਤੇ ਸਿੱਖਿਆ ਅਫ਼ਸਰ ਪਰਮਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...