August 3, 2026, 10:13 am
----------- Advertisement -----------
HomeNewsBreaking Newsਅੱਜ ਤੋਂ ਹੀ ਸਰਕਾਰ ਕੰਮ ਕਰਨਾ ਸ਼ੁਰੂ ਕਰੇਗੀ- ਭਗਵੰਤ ਮਾਨ

ਅੱਜ ਤੋਂ ਹੀ ਸਰਕਾਰ ਕੰਮ ਕਰਨਾ ਸ਼ੁਰੂ ਕਰੇਗੀ- ਭਗਵੰਤ ਮਾਨ

Published on

----------- Advertisement -----------

ਖਟਕੜ ਕਲਾਂ : – ਆਮ ਆਦਮੀ ਪਾਰਟੀ ਦੀ ਜ਼ਬਰਦਸਤ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਅੱਜ ਨਵਾਂਸ਼ਹਿਰ ਦੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸਮਾਗਮ ਵਾਲੀ ਥਾਂ ‘ਤੇ ਪਹੁੰਚਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਸ਼ੁਰੂ ਹੋਇਆ। ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਪੰਜਾਬੀ ਵਿੱਚ ਚੁੱਕੀ। ਭਗਵੰਤ ਮਾਨ ਨੇ ਇਕੱਲੇ ਹੀ ਸਹੁੰ ਚੁੱਕੀ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ। ਭਗਵੰਤ ਮਾਨ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਸਮਾਗਮ ਦੀ ਸਮਾਪਤੀ ਹੋਈ।
‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਪੰਜਾਬ ‘ਆਪ’ ਦੇ ਇੰਚਾਰਜ ਮਨੀਸ਼ ਸਿਸਾਦੀਆ ਵੀ ਪੀਲੀ ਪੱਗ ‘ਚ ਸਜੇ ਹੋਏ ਸਮਾਗਮ ‘ਚ ਮੌਜੂਦ ਸਨ। ਰਾਜਪਾਲ ਦੇ ਆਉਂਦੇ ਹੀ ਸਹੁੰ ਚੁੱਕ ਸਮਾਗਮ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਭਗਵੰਤ ਮਾਨ ਨੇ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਗਮ ਵਿੱਚ ਹਾਜ਼ਰ ਲੋਕਾਂ ਨੂੰ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ‘ਆਪ’ ਨੂੰ ਵੋਟ ਨਾ ਪਾਉਣ ਵਾਲਿਆਂ ਦੀ ਵੀ ਸਰਕਾਰ ਹੈ। ਕਿਸੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ। ਸ਼ਹੀਦ-ਏ-ਆਜ਼ਮ ਨੂੰ ਹਮੇਸ਼ਾ ਇਸ ਗੱਲ ਦੀ ਚਿੰਤਾ ਰਹਿੰਦੀ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਕਿਵੇਂ ਚੱਲੇਗਾ। ਅਸੀਂ ਇਸ ਦੇਸ਼ ਵਿੱਚ ਰਹਿ ਕੇ ਆਪਣੇ ਦੇਸ਼ ਨੂੰ ਠੀਕ ਕਰਾਂਗੇ। ਸਾਡੇ ਨੌਜਵਾਨ ਨੂੰ ਦੂਜੇ ਦੇਸ਼ਾਂ ਵਿੱਚ ਜਾ ਕੇ ਧੱਕੇ ਨਹੀਂ ਖਾਣੇ ਪੈਣਗੇ।
ਭਗਵੰਤ ਮਾਨ ਨੇ ਕਿਹਾ ਕਿ ਉਹ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਖੇਤੀ, ਸਿਹਤ, ਸਿੱਖਿਆ ਲਈ ਕੰਮ ਕਰਨਗੇ। ਇਹ ਸਭ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਪਿਆਰ ਕਰਨਾ ਹਰ ਕਿਸੇ ਦਾ ਕੁਦਰਤੀ ਅਧਿਕਾਰ ਹੈ। ਮੈਂ ਸ਼ਹੀਦਾਂ ਅੱਗੇ ਸਿਰ ਝੁਕਾਇਆ ਅਤੇ ਅਰਦਾਸ ਕੀਤੀ ਕਿ ਮੈਨੂੰ ਲੋਕਾਈ ਦੇ ਕੰਮ ਕਰਨ ਦੀ ਸਮਰਥਾ ਬਖਸ਼ੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...