May 26, 2026, 1:44 am
----------- Advertisement -----------
HomeNewsBreaking Newsਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਬਣਾਇਆ...

ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਬਣਾਇਆ ਪਲਾਨ

Published on

----------- Advertisement -----------

ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਲੈਣ ਲਈ ਸੂਬੇ ਦੇ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਅਰਜ਼ੀਆਂ 22 ਅਪ੍ਰੈਲ ਤੋਂ 12 ਮਈ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਉਤੇ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦ ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੀ.ਆਰ.ਐਮ. ਮਸ਼ੀਨਾਂ ਤੱਕ ਕਿਸਾਨਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਪ੍ਰਤੀ ਵੱਧ ਤੋਂ ਵੱਧ ਉਤਸ਼ਾਹਿਤ ਕਰਦਿਆਂ ਸਾਰਿਆਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...